ਹੈਰੀਟੇਜ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜਿੱਤੇ 254 ਤਗ਼ਮੇ
ਭਵਾਨੀਗੜ੍ਹ, 9 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਹੈਰੀਟੇਜ ਸਕੂਲ ਵਲੋਂ ਵਿਦਿਆਰਥੀਆਂ ਨੇ ਵੱਖ-ਵੱਖ ਜ਼ੋਨ ਪੱਧਰੀ ਖੇਡ ਮੁਕਾਬਲਿਆਂ ’ਚ ਬਾਸਕਟਬਾਲ, ਬੇਸਬਾਲ, ਨੈੱਟਬਾਲ, ਸਕੇਟਿੰਗ, ਤੈਰਾਕੀ, ਕ੍ਰਿਕਟ, ਵਾਲੀਬਾਲ ਅਤੇ ਅਥਲੈਟਿਕਸ ਸਮੇਤ ਵੱਖ-ਵੱਖ ਖੇਡਾਂ ਵਿੱਚ ਭਾਗ ਲੈਂਦਿਆਂ 152 ਸੋਨ, 8 8 ਚਾਂਦੀ ਅਤੇ 14 ਕਾਂਸੇ ਦੇ ਤਗ਼ਮੇ, ਕੁੱਲ 254 ਤਗ਼ਮੇ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਪ੍ਰਿੰਸੀਪਲ ਡਾ.
ਭਵਾਨੀਗੜ੍ਹ, 9 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਹੈਰੀਟੇਜ ਸਕੂਲ ਵਲੋਂ ਵਿਦਿਆਰਥੀਆਂ ਨੇ ਵੱਖ-ਵੱਖ ਜ਼ੋਨ ਪੱਧਰੀ ਖੇਡ ਮੁਕਾਬਲਿਆਂ ’ਚ ਬਾਸਕਟਬਾਲ, ਬੇਸਬਾਲ, ਨੈੱਟਬਾਲ, ਸਕੇਟਿੰਗ, ਤੈਰਾਕੀ, ਕ੍ਰਿਕਟ, ਵਾਲੀਬਾਲ ਅਤੇ ਅਥਲੈਟਿਕਸ ਸਮੇਤ ਵੱਖ-ਵੱਖ ਖੇਡਾਂ ਵਿੱਚ ਭਾਗ ਲੈਂਦਿਆਂ 152 ਸੋਨ, 8 8 ਚਾਂਦੀ ਅਤੇ 14 ਕਾਂਸੇ ਦੇ ਤਗ਼ਮੇ, ਕੁੱਲ 254 ਤਗ਼ਮੇ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਪ੍ਰਿੰਸੀਪਲ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਾਉਣ ਲਈ ਉੱਚ ਯੋਗਤਾ ਪ੍ਰਾਪਤ ਅਤੇ ਤਜਰਬੇਕਾਰ ਕੋਚਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਸਕੂਲ ਦੀਆਂ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਵਿੱਚ ਕੋਚ ਇਸ਼ਾਨਦੀਪ ਸ਼ਰਮਾ, ਰੁਖਵਿੰਦਰ ਸਿੰਘ, ਰਿਤਿਕ, ਜੋਬਨਪ੍ਰੀਤ ਸਿੰਘ, ਆਸ਼ੀਸ਼ ਅਤੇ ਜਸਵਿੰਦਰ ਕੌਰ ਦੀ ਮਿਹਨਤ ਦਾ ਅਹਿਮ ਯੋਗਦਾਨ ਰਿਹਾ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਅਤੇ ਕੋਚ ਸਾਹਿਬਾਨ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਸਕੂਲ ਪ੍ਰਬੰਧਕ ਅਨਿਲ ਮਿੱਤਲ ਅਤੇ ਆਸ਼ਿਮਾ ਮਿੱਤਲ ਦੀ ਉਸਾਰੂ ਸੋਚ ਅਤੇ ਸਹਿਯੋਗ ਦੀ ਵੀ ਸ਼ਲਾਘਾ ਕੀਤੀ ।