09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਖਨੌਰੀ ’ਚ ਹਰਿਆਣਾ ਤੋਂ ਆਉਂਦੇ ਕਥਿਤ ਨਕਲੀ ਪਨੀਰ ਦੀ ਵਿਕਰੀ ਦੇ ਚਰਚੇ

ਖਨੌਰੀ, 9 ਸਤੰਬਰ (ਬਲਵਿੰਦਰ ਸਿੰਘ ਥਿੰਦ)- ਤਿਉਹਾਰਾਂ ਦਾ ਸੀਜ਼ਨ ਨੇੜੇ ਆਉਂਦਿਆਂ ਹੀ ਦੁੱਧ, ਪਨੀਰ, ਖੋਆ, ਮਠਿਆਈਆਂ ਅਤੇ ਦੁੱਧ ਤੋਂ ਤਿਆਰ ਹੋਣ ਵਾਲੀਆਂ ਹੋਰ ਖਾਧ ਵਸਤੂਆਂ ਦੀ ਮੰਗ ਵਧਣ ਲੱਗੀ ਹੈ । ਇਸ ਦੇ ਨਾਲ ਹੀ ਖਨੌਰੀ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ’ਚ ਕਥਿਤ ਤੌਰ ’ਤੇ ਨਕਲੀ ਜਾਂ ਮਿਲਾਵਟੀ ਪਨੀਰ ਦੀ ਵਿਕਰੀ ਨੂੰ ਲੈ ਕੇ ਚਰਚਾ ਨੇ ਜ਼ੋਰ ਫੜ ਲਿਆ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਖਨੌਰੀ, 9 ਸਤੰਬਰ (ਬਲਵਿੰਦਰ ਸਿੰਘ ਥਿੰਦ)- ਤਿਉਹਾਰਾਂ ਦਾ ਸੀਜ਼ਨ ਨੇੜੇ ਆਉਂਦਿਆਂ ਹੀ ਦੁੱਧ, ਪਨੀਰ, ਖੋਆ, ਮਠਿਆਈਆਂ ਅਤੇ ਦੁੱਧ ਤੋਂ ਤਿਆਰ ਹੋਣ ਵਾਲੀਆਂ ਹੋਰ ਖਾਧ ਵਸਤੂਆਂ ਦੀ ਮੰਗ ਵਧਣ ਲੱਗੀ ਹੈ । ਇਸ ਦੇ ਨਾਲ ਹੀ ਖਨੌਰੀ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ’ਚ ਕਥਿਤ ਤੌਰ ’ਤੇ ਨਕਲੀ ਜਾਂ ਮਿਲਾਵਟੀ ਪਨੀਰ ਦੀ ਵਿਕਰੀ ਨੂੰ ਲੈ ਕੇ ਚਰਚਾ ਨੇ ਜ਼ੋਰ ਫੜ ਲਿਆ ਹੈ । ਲੋਕਾਂ ’ਚ ਇਹ ਗੱਲ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਗੁਆਂਢੀ ਸੂਬੇ ਹਰਿਆਣਾ ਦੇ ਨਰਵਾਣਾ, ਕੈਥਲ ਆਦਿ ਇਲਾਕਿਆਂ ਤੋਂ ਕਥਿਤ ਤੌਰ ’ਤੇ ਪਨੀਰ ਦੀ ਸਪਲਾਈ ਖਨੌਰੀ ਅਤੇ ਆਸ-ਪਾਸ ਦੇ ਬਾਜ਼ਾਰਾਂ ’ਚ ਹੋ ਰਹੀ ਹੈ। ਲੋਕਾਂ ’ਚ ਚੱਲ ਰਹੀਆਂ ਚਰਚਾਵਾਂ ਅਨੁਸਾਰ ਕਥਿਤ ਤੌਰ ’ਤੇ ਇਹ ਪਨੀਰ ਸਿਰਫ਼ ਖਨੌਰੀ ਸ਼ਹਿਰ ਤੱਕ ਹੀ ਸੀਮਤ ਨਹੀਂ ਰਹਿੰਦਾ, ਸਗੋਂ ਇੱਥੋਂ ਪਾਤੜਾਂ ਅਤੇ ਹੋਰ ਕਸਬਿਆਂ ਤੇ ਸ਼ਹਿਰਾਂ ਵੱਲ ਵੀ ਸਪਲਾਈ ਕੀਤੇ ਜਾਣ ਦੀਆਂ ਗੱਲਾਂ ਸੁਣਨ ਨੂੰ ਮਿਲ ਰਹੀਆਂ ਹਨ । ਭਾਕਿਯੂ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਰਾਜ ਸਿੰਘ ਥੇੜ੍ਹੀ ਅਤੇ ਬਲਾਕ ਪ੍ਰਧਾਨ ਅਮਨਦੀਪ ਸਿੰਘ ਮੰਡਵੀ ਨੇ ਕਿਹਾ ਕਿ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੁੰਦਿਆਂ ਮਿਲਾਵਟੀ ਜਾਂ ਘਟੀਆ ਖਾਧ ਪਦਾਰਥ ਬਾਜ਼ਾਰ ’ਚ ਉਤਾਰਨ ਦੀਆਂ ਸ਼ਿਕਾਇਤਾਂ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ । ਖ਼ਾਸ ਕਰਕੇ ਹਰਿਆਣਾ ਦੇ ਨੇੜਲੇ ਇਲਾਕਿਆਂ ਤੋਂ ਪਨੀਰ ਸਮੇਤ ਹੋਰ ਦੁੱਧ ਉਤਪਾਦਾਂ ਦੀ ਸਪਲਾਈ ਆਉਣ ਦੀਆਂ ਗੱਲਾਂ ਸੁਣਨ ਨੂੰ ਮਿਲ ਰਹੀਆਂ ਹਨ । ਅਜਿਹੇ ਮਾਮਲਿਆਂ ਵਿੱਚ ਸਿਰਫ਼ ਚਰਚਾਵਾਂ ’ਤੇ ਨਿਰਭਰ ਰਹਿਣ ਦੀ ਬਜਾਏ ਸੰਬੰਧਿਤ ਵਿਭਾਗ ਨੂੰ ਖ਼ੁਦ ਮੌਕੇ ’ਤੇ ਪਹੁੰਚ ਕੇ ਜਾਂਚ ਕਰਨੀ ਚਾਹੀਦੀ ਹੈ । ਪਿੰਡ ਸ਼ਾਹਪੁਰ ਥੇੜ੍ਹੀ ਦੇ ਸਾਬਕਾ ਸਰਪੰਚ ਗੁਰਬਾਜ਼ ਸਿੰਘ ਥੇੜ੍ਹੀ ਨੇ ਕਿਹਾ ਕਿ ਸ਼ਹਿਰ ’ਚ ਦੁੱਧ, ਪਨੀਰ, ਖੋਆ ਅਤੇ ਮਠਿਆਈਆਂ ਦੀ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਸਮੇਂ-ਸਮੇਂ ’ਤੇ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਤੋਂ ਪਹਿਲਾਂ ਹੀ ਵਿਆਪਕ ਪੱਧਰ ’ਤੇ ਸੈਂਪਲ ਲੈ ਕੇ ਉਨ੍ਹਾਂ ਦੀ ਵਿਗਿਆਨਕ ਜਾਂਚ ਕਰਵਾਈ ਜਾਵੇ ਤਾਂ ਜੋ ਖਪਤਕਾਰਾਂ ਨੂੰ ਮਿਆਰੀ ਅਤੇ ਸੁਰੱਖਿਅਤ ਖਾਧ ਪਦਾਰਥ ਮੁਹੱਈਆ ਕਰਵਾਏ ਜਾ ਸਕਣ। ਸਮਾਜ ਸੇਵੀ ਬਹਾਦਰ ਸਿੰਘ ਵੜੈਚ ਅਤੇ ਯਾਦਵਿੰਦਰ ਸਿੰਘ ਬੁਰੜ ਨੇ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਮਠਿਆਈਆਂ, ਪਨੀਰ, ਖੋਏ ਅਤੇ ਹੋਰ ਦੁੱਧ ਉਤਪਾਦਾਂ ਦੀ ਖਪਤ ਵਿੱਚ ਵੱਡਾ ਵਾਧਾ ਹੁੰਦਾ ਹੈ। ਅਜਿਹੇ ਸਮੇਂ ਵਿੱਚ ਖਾਧ ਪਦਾਰਥਾਂ ਦੀ ਗੁਣਵੱਤਾ ’ਤੇ ਵਿਸ਼ੇਸ਼ ਨਿਗਰਾਨੀ ਰੱਖਣੀ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਜ਼ਿਲ੍ਹੇ ਦੇ ਵੱਧ ਤੋਂ ਵੱਧ ਖਿਡਾਰੀ ਹਿੱਸਾ ਲੈਣ - ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਗਲੀ ਖ਼ਬਰ ‘ ਆਪ’ ਸਰਕਾਰ ’ਚ ਸਵਾਲ ਪੁੱਛਣ ਵਾਲਿਆਂ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ- ਡਾ. ਅਮਰ ਸਿੰਘ
Ad Position 24