09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਖੇਡਾਂ ਵਤਨ ਪੰਜਾਬ ਦੀਆਂ ’ਚ ਜ਼ਿਲ੍ਹੇ ਦੇ ਵੱਧ ਤੋਂ ਵੱਧ ਖਿਡਾਰੀ ਹਿੱਸਾ ਲੈਣ - ਡਿਪਟੀ ਕਮਿਸ਼ਨਰ ਪੂਨਮਦੀਪ ਕੌਰ

ਸੰਗਰੂਰ, 9 ਸਤੰਬਰ (ਦਮਨਜੀਤ ਸਿੰਘ)- ਖੇਡਾਂ ਵਤਨ ਪੰਜਾਬ ਦੀਆਂ-2026 ਦੇ ਚੌਥੇ ਸੀਜ਼ਨ ਸੰਬੰਧੀ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ ਅਤੇ ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਵਲੋਂ ਅੱਜ ਇੱਥੇ ਪ੍ਰੈੱਸ ਕਾਨਫਰੰਸ ਕਰ ਕੇ ਖੇਡਾਂ ਦੇ ਪ੍ਰਬੰਧਾਂ, ਵੱਖ-ਵੱਖ ਪੱਧਰਾਂ ’ਤੇ ਹੋਣ ਵਾਲੇ ਮੁਕਾਬਲਿਆਂ ਅਤੇ ਖਿਡਾਰੀਆਂ ਲਈ ਉਪਲਬਧ ਮੌਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ । ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵਤਨ ਪੰਜਾਬ ਦੀਆਂ-2026 ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਿੱਸਾ ਲੈਣ ਅਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਸੰਗਰੂਰ, 9 ਸਤੰਬਰ (ਦਮਨਜੀਤ ਸਿੰਘ)- ਖੇਡਾਂ ਵਤਨ ਪੰਜਾਬ ਦੀਆਂ-2026 ਦੇ ਚੌਥੇ ਸੀਜ਼ਨ ਸੰਬੰਧੀ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ ਅਤੇ ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਵਲੋਂ ਅੱਜ ਇੱਥੇ ਪ੍ਰੈੱਸ ਕਾਨਫਰੰਸ ਕਰ ਕੇ ਖੇਡਾਂ ਦੇ ਪ੍ਰਬੰਧਾਂ, ਵੱਖ-ਵੱਖ ਪੱਧਰਾਂ ’ਤੇ ਹੋਣ ਵਾਲੇ ਮੁਕਾਬਲਿਆਂ ਅਤੇ ਖਿਡਾਰੀਆਂ ਲਈ ਉਪਲਬਧ ਮੌਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ । ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵਤਨ ਪੰਜਾਬ ਦੀਆਂ-2026 ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਿੱਸਾ ਲੈਣ ਅਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ । ਇਸ ਵਾਰ ਇਨ੍ਹਾਂ ਖੇਡਾਂ ਵਿਚ 10 ਲੱਖ ਤੱਕ ਦੀ ਭਾਗੀਦਾਰੀ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ ਖਿਡਾਰੀ ਆਨਲਾਈਨ ਅਤੇ ਆਫਲਾਈਨ ਦੋਵੇਂ ਤਰੀਕਿਆਂ ਨਾਲ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਲ 2022 ’ਚ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਨੇ ਪੰਜਾਬ ’ਚ ਖੇਡ ਸੱਭਿਆਚਾਰ ਨੂੰ ਵਿਕਸਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਹੁਣ ਤੱਕ ਪੰਜ ਲੱਖ ਤੱਕ ਖਿਡਾਰੀ ਹਿੱਸਾ ਲੈ ਚੁੱਕੇ ਹਨ ਅਤੇ ਇਸ ਵਾਰ 10 ਲੱਖ ਤੱਕ ਭਾਗੀਦਾਰੀ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ 9 ਉਮਰ ਵਰਗਾਂ ਵਿੱਚ 38 ਖੇਡਾਂ, 1 ਪ੍ਰਦਰਸ਼ਨੀ ਖੇਡ (ਟੈਨਿਸ ਬਾਲ ਕ੍ਰਿਕਟ) ਅਤੇ 4 ਪੈਰਾ ਸਪੋਰਟਸ ਖੇਡਾਂ ਦੇ ਮੁਕਾਬਲੇ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ’ਤੇ ਕਰਵਾਏ ਜਾ ਰਹੇ ਹਨ । ਮੁੰਡਿਆਂ ਅਤੇ ਕੁੜੀਆਂ ਦੇ ਮੁਕਾਬਲੇ ਵੱਖ-ਵੱਖ ਕਰਵਾਏ ਜਾਣਗੇ। ਜੇਤੂ ਖਿਡਾਰੀਆਂ ਨੂੰ 12 ਕਰੋੜ ਰੁਪਏ ਤੋਂ ਵੱਧ ਦੀ ਇਨਾਮੀ ਰਾਸ਼ੀ ਦੇ ਨਾਲ ਗ੍ਰੇਡੇਸ਼ਨ ਸਰਟੀਫਿਕੇਟ ਵੀ ਦਿੱਤੇ ਜਾਣਗੇ । ਉਮਰ ਵਰਗਾਂ ’ਚ ਅੰਡਰ-14, ਅੰਡਰ-17, ਅੰਡਰ-21, 21-30 ਸਾਲ, 31-40 ਸਾਲ, 41-50 ਸਾਲ, 51-60 ਸਾਲ, 61-70 ਸਾਲ ਅਤੇ 70 ਸਾਲ ਤੋਂ ਉੱਪਰ ਦੇ ਵਰਗ ਸ਼ਾਮਿਲ ਹਨ । ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ’ਤੇ 7 ਖੇਡਾਂ ਦੇ ਮੁਕਾਬਲੇ ਸ਼ੁਰੂ ਹੋ ਚੁੱਕੇ ਹਨ, ਜੋ 18 ਸਤੰਬਰ ਤੱਕ ਚੱਲਣਗੇ । ਇਨ੍ਹਾਂ ਵਿੱਚ ਅਥਲੈਟਿਕਸ, ਖੋ-ਖੋ, ਕਬੱਡੀ (ਨੈਸ਼ਨਲ ਸਟਾਈਲ), ਕਬੱਡੀ (ਸਰਕਲ ਸਟਾਈਲ), ਫੁੱਟਬਾਲ, ਵਾਲੀਬਾਲ (ਸਮੈਸ਼ਿੰਗ) ਅਤੇ ਵਾਲੀਬਾਲ (ਸ਼ੂਟਿੰਗ) ਸ਼ਾਮਲ ਹਨ। 20 ਤੋਂ 30 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਬਲਾਕ ਪੱਧਰ ਦੀਆਂ 7 ਖੇਡਾਂ ਦੇ ਜੇਤੂਆਂ ਤੋਂ ਇਲਾਵਾ 21 ਖੇਡਾਂ ਦੇ ਮੁਕਾਬਲੇ ਸਿੱਧੇ ਜ਼ਿਲ੍ਹਾ ਪੱਧਰ ’ਤੇ ਹੋਣਗੇ। ਇਸ ਤਰ੍ਹਾਂ ਜ਼ਿਲ੍ਹਾ ਪੱਧਰ ’ਤੇ ਕੁੱਲ 28 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ । ਇਨ੍ਹਾਂ 21 ਖੇਡਾਂ ਵਿੱਚ ਹੈਂਡਬਾਲ, ਸਾਫਟਬਾਲ, ਜੂਡੋ, ਗਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰਲਿਫਟਿੰਗ, ਲਾਅਨ ਟੈਨਿਸ, ਰੈਸਲਿੰਗ, ਸਵੀਮਿੰਗ, ਬਾਕਸਿੰਗ, ਟੇਬਲ ਟੈਨਿਸ, ਵੇਟਲਿਫਟਿੰਗ, ਚੈੱਸ, ਸ਼ੂਟਿੰਗ, ਫੈਨਸਿੰਗ, ਰੋਲਰ ਸਕੇਟਿੰਗ ਅਤੇ ਆਰਚਰੀ ਸ਼ਾਮਿਲ ਹਨ । ਇਸ ਮੌਕੇ ਸਹਾਇਕ ਕਮਿਸ਼ਨਰ ਰਾਜਬੀਰ ਸਿੰਘ ਭੰਗੂ, ਚੇਅਰਮੈਨ ਜ਼ਿ ਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰ , ਚੇਅਰਮੈਨ ਨਗਰ ਸੁਧਾਰ ਟਰੱਸਟ ਸੰਗਰੂਰ ਪ੍ਰੀਤਮ ਸਿੰਘ ਪੀਤੂ, ਬਲਾਕ ਪ੍ਰਧਾਨ ਮੂਨਕ/ਲਹਿਰਾਗਾਗਾ ਕਰਮਜੀਤ ਸਿੰਘ ਰਾਜਲਹੇੜੀ ਅਤੇ ਜ਼ਿਲ੍ਹਾ ਪ੍ਰਧਾਨ ਵਿਰਾਸ਼ਤ ਸੇਵਾ ਸੰਗਠਨ ਚਰਨਜੀਤ ਸਿੰਘ ਚੰਨੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਿਆਸੀ ਪਾਰਟੀਆਂ ਨਸ਼ਿਆਂ ਦੇ ਮੁੱਦੇ ’ਤੇ ਆਪਣੀਆਂ ਰੋਟੀਆਂ ਸੇਕਣੀਆਂ ਬੰਦ ਕਰਨ - ਛੰਨਾ ਅਗਲੀ ਖ਼ਬਰ ਖਨੌਰੀ ’ਚ ਹਰਿਆਣਾ ਤੋਂ ਆਉਂਦੇ ਕਥਿਤ ਨਕਲੀ ਪਨੀਰ ਦੀ ਵਿਕਰੀ ਦੇ ਚਰਚੇ
Ad Position 24