ਰੇਲਵੇ ਪੁਲਿਸ ਨੇ ਫ਼ਰਾਰ ਭਗੌੜਾ ਕੀਤਾ ਕਾਬੂ, ਅਦਾਲਤ ’ਚ ਕੀਤਾ ਪੇਸ਼
ਨੌਜਵਾਨਾਂ ਨੂੰ ਨਸ਼ਿਆਂ ਰਾਹੀਂ ਮੌਤ ਦੇ ਖੂਹ ’ਚ ਸੁੱਟਿਆ ਜਾ ਰਿਹਾ- ਰਟੌਲ
ਧੂਰੀ, 10 ਸਤੰਬਰ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ) - ਰੇਲਵੇ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਇਸ਼ਤਿਹਾਰੀ ਭਗੌੜਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਿਲ ਕੀਤੀ ਗਈ ਹੈ। ਜੀ.
ਧੂਰੀ, 10 ਸਤੰਬਰ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ) - ਰੇਲਵੇ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਇਸ਼ਤਿਹਾਰੀ ਭਗੌੜਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਿਲ ਕੀਤੀ ਗਈ ਹੈ। ਜੀ.ਆਰ.ਪੀ. ਥਾਣਾ ਧੂਰੀ ਦੀ ਪੁਲਿਸ ਟੀਮ ਨੇ ਲੰਬੇ ਸਮੇਂ ਤੋਂ ਫ਼ਰਾਰ ਚੱਲ ਰਹੇ ਇੱਕ ਇਸ਼ਤਿਹਾਰੀ ਭਗੌੜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਜੀ.ਆਰ.ਪੀ. ਮੁਖੀ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਧੂਰੀ ਵਿਖੇ ਰੋਜ਼ਾਨਾ ਦੀ ਤਰ੍ਹਾਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਚੈਕਿੰਗ ਦੌਰਾਨ ਸਹਾਇਕ ਥਾਣੇਦਾਰ ਗੁਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਮੁਸਤੈਦੀ ਦਿਖਾਉਂਦਿਆਂ ਇੱਕ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਸਰਬਜੀਤ ਸਿੰਘ ਵਾਸੀ ਸ਼ੇਰਗੜ੍ਹ ਵਜੋਂ ਹੋਈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਉਕਤ ਮੁਲਜ਼ਮ ਵਿਰੁੱਧ ਸਾਲ 2021 ਵਿੱਚ ਮੁਕੱਦਮਾ ਨੰਬਰ 27 ਦਰਜ ਕੀਤਾ ਗਿਆ ਸੀ। ਉਹ ਪੁਲਿਸ ਨੂੰ ਚਕਮਾ ਦੇ ਕੇ ਲਗਾਤਾਰ ਫ਼ਰਾਰ ਚੱਲ ਰਿਹਾ ਸੀ, ਜਿਸ ਕਾਰਨ ਅਦਾਲਤ ਵੱਲੋਂ ਭਗੌੜਾ ਘੋਸ਼ਿਤ ਕਰ ਦਿੱਤਾ ਗਿਆ ਸੀ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੁਕੱਦਮੇ ਵਿੱਚ ਰਸਮੀ ਤੌਰ ‘ਤੇ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਧੂਰੀ ਵਿਖੇ ਪੇਸ਼ ਕਰ ਦਿੱਤਾ ਹੈ, ਤਾਂ ਜੋ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।