80 ਗ੍ਰਾਮ ਹੈਰੋਇਨ ਤੇ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ
ਸੁਨਾਮ ਊਧਮ ਸਿੰਘ ਵਾਲਾ, 10 ਸਤੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਡਾ. ਰਵਜੋਤ ਗਰੇਵਾਲ ਆਈ.
ਸੁਨਾਮ ਊਧਮ ਸਿੰਘ ਵਾਲਾ, 10 ਸਤੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਡਾ. ਰਵਜੋਤ ਗਰੇਵਾਲ ਆਈ.ਪੀ.ਐਸ. ਐਸ.ਐਸ.ਪੀ. ਸੰਗਰੂਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਸਬ ਡਵੀਜਨ ਸੁਨਾਮ ਪੁਲਿਸ ਨੇ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ 3 ਤੋਂ 10 ਸਤੰਬਰ ਤੱਕ 4 ਮੁਕੱਦਮੇ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕੀਤੇ ਅਤੇ 7 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾ ਕੋਲੋਂ 80 ਗ੍ਰਾਮ ਹੈਰੋਇਨ / ਚਿੱਟਾ ਬ੍ਰਾਮਦ ਕੀਤੀ। ਇਸ ਤੋਂ ਇਲਾਵਾ ਆਬਕਾਰੀ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 1 ਦੋਸ਼ੀ ਨੂੰ ਗ੍ਰਿਫਤਾਰ ਕਰਕੇ 20 ਬੋਤਲਾਂ ਸਰਾਬ ਨਾਜਾਇਜ਼ ਬ੍ਰਾਮਦ ਕੀਤੀਆਂ ਗਈਆਂ ਹਨ । ਇਸ ਤੋਂ ਇਲਾਵਾ ਨਸ਼ੇ ਦੀ ਦਲਦਲ ਵਿੱਚ ਫਸੇ 2 ਵਿਅਕਤੀਆਂ ਨੂੰ ਨਸ਼ਾ ਛਡਵਾਉਣ ਸੰਬੰਧੀ ਦਵਾਈ /ਮੈਡੀਸ਼ਨ ਦਿਵਾ ਕੇ ਨਸ਼ਾ ਚਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ । ਟਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ ਕਰੀਬ 178 ਟਰੈਫਿਕ ਚਲਾਨ ਕੀਤੇ ਗਏ ।