ਆਲੂਆਂ ਦੀਆਂ ਬੋਰੀਆਂ ਹੇਠ ਲੁਕਾ ਕੇ ਲਿਜਾ ਰਹੇ ਸਨ 1300 ਕਿੱਲੋ ਭੁੱਕੀ, ਟਰੱਕ ਸਮੇਤ ਇੱਕ ਕਾਬੂ
ਗੁਰਮਤਿ ਸਮਾਗਮ ਕਰਵਾਇਆ
ਸੰਗਰੂਰ, 10 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਿਕ ਗੁਰਦੁਆਰਾ ਸਾਹਿਬ ਬ੍ਰਹਮਗਿਆਨੀ ਭਗਤ ਨਾਮਦੇਵ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸ਼ੁਕਰਾਨਾ ਸਮਾਗਮ ਹਰਭਜਨ ਸਿੰਘ ਭੱਟੀ ਮੁੱਖ ਸੇਵਾਦਾਰ, ਗੁਰਪ੍ਰੀਤ ਸਿੰਘ, ਅਮਰਿੰਦਰ ਸਿੰਘ ਮੌਖਾ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਖਦੇਵ ਸਿੰਘ ਰਤਨ ਤੇ ਭਾਈ ਕੁਲਵੰਤ ਸਿੰਘ ਬੁਰਜ ਹੈੱਡ ਗ੍ਰੰਥੀ ਦੇਖ ਰੇਖ ਹੇਠ ਕੀਤਾ ਗਿਆ। ਸਮਾਗਮ ਦੀ ਆਰੰਭਤਾ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਦਲਵੀਰ ਸਿੰਘ ਬਾਬਾ ਦੀ ਅਗਵਾਈ ਵਿੱਚ ਕੀਤੀ ਗਈ।
ਸੰਗਰੂਰ, 10 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਿਕ ਗੁਰਦੁਆਰਾ ਸਾਹਿਬ ਬ੍ਰਹਮਗਿਆਨੀ ਭਗਤ ਨਾਮਦੇਵ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸ਼ੁਕਰਾਨਾ ਸਮਾਗਮ ਹਰਭਜਨ ਸਿੰਘ ਭੱਟੀ ਮੁੱਖ ਸੇਵਾਦਾਰ, ਗੁਰਪ੍ਰੀਤ ਸਿੰਘ, ਅਮਰਿੰਦਰ ਸਿੰਘ ਮੌਖਾ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਖਦੇਵ ਸਿੰਘ ਰਤਨ ਤੇ ਭਾਈ ਕੁਲਵੰਤ ਸਿੰਘ ਬੁਰਜ ਹੈੱਡ ਗ੍ਰੰਥੀ ਦੇਖ ਰੇਖ ਹੇਠ ਕੀਤਾ ਗਿਆ। ਸਮਾਗਮ ਦੀ ਆਰੰਭਤਾ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਦਲਵੀਰ ਸਿੰਘ ਬਾਬਾ ਦੀ ਅਗਵਾਈ ਵਿੱਚ ਕੀਤੀ ਗਈ। ਉਪਰੰਤ ਇਸ ਮੌਕੇ ’ਤੇ ਹੋਏ ਕੀਰਤਨ ਦਰਬਾਰ ਵਿੱਚ ਚਰਨਜੀਤ ਪਾਲ ਸਿੰਘ ਨੇ ਨਾਮ ਸਿਮਰਨ ਤੇ ਗੁਰਮੰਤਰ ਜਪਾਇਆ। ਗੁਰਕੰਵਲ ਸਿੰਘ, ਹਰਫੂਲ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਅਰਵਿੰਦ ਸਿੰਘ ਪੱਪੂ ਦੇ ਜਥਿਆਂ ਨੇ ਰਸਭਿੰਨਾ ਕੀਰਤਨ ਕੀਤਾ, ਜਦੋਂ ਕਿ ਗੁਰਿੰਦਰ ਸਿੰਘ ਗੁਜਰਾਲ ਨੇ ਕੀਰਤਨ ਅਤੇ ਕਥਾ ਵਿਚਾਰ ਕੀਤੀ । ਇਸ ਮੌਕੇ ’ਤੇ ਵਿਸ਼ੇਸ਼ ਤੌਰ ’ਤੇ ਪਹੁੰਚੇ ਰਾਜਿੰਦਰ ਸਿੰਘ ਮੈਨੇਜਰ ਅਤੇ ਭਾਈ ਅਮਰਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਬਸਾਂਝੀ ਵਿਚਾਰਧਾਰਾ ਤੇ ਸਿਧਾਂਤਾਂ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਜਦੋਂ ਕਿ ਭਾਈ ਕੁਲਵੰਤ ਸਿੰਘ ਬੁਰਜ ਨੇ ਅਰਦਾਸ ਅਤੇ ਹੁਕਮਨਾਮੇ ਦੀ ਸੇਵਾ ਨਿਭਾਈ। ਗੁਰਿੰਦਰ ਵੀਰ ਸਿੰਘ ਸਕੱਤਰ ਦੇ ਸਟੇਜ ਸੰਚਾਲਨ ਅਧੀਨ ਨਰਿੰਦਰ ਪਾਲ ਸਿੰਘ ਸਾਹਨੀ ਐਡਵੋਕੇਟ ਸਰਪ੍ਰਸਤ ਨੇ ਸਮਾਗਮ ਦੇ ਵਿਸ਼ੇਸ਼ ਸਹਿਯੋਗੀ ਹਰਭਜਨ ਸਿੰਘ ਭੱਟੀ, ਸੰਦੀਪ ਸਿੰਘ, ਪਲਵਿੰਦਰ ਸਿੰਘ ਭੱਟੀ ਪਰਿਵਾਰ ਵਲੋਂ ਧਾਰਮਿਕ ਅਤੇ ਸਮਾਜਿਕ ਖੇਤਰ ’ਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਸੁਸਾਇਟੀ ਵਲੋਂ ਭੱਟੀ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ ਅਤੇ ਹਰਭਜਨ ਸਿੰਘ ਭੱਟੀ, ਰਘਬੀਰ ਕੌਰ, ਜਸਵੀਰ ਕੌਰ ਧਨੌਲਾ ਨੇ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਦੇ ਪ੍ਰਬੰਧਕ, ਬਲਵੰਤ ਸਿੰਘ ਜੋਗਾ, ਸੁਰਜੀਤ ਸਿੰਘ ਬਾਲੀਆਂ, ਭਾਈ ਕੁਲਵੰਤ ਸਿੰਘ ਬੁਰਜ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਵੱਖ ਵੱਖ ਸੰਸਥਾਵਾਂ ਵੱਲੋਂ ਅਤੇ ਸੁਸਾਇਟੀ ਸੇਵਕ ਰਾਜਵਿੰਦਰ ਸਿੰਘ ਲੱਕੀ, ਜਸਵੀਰ ਸਿੰਘ ਖਾਲਸਾ, , ਰਾਜਿੰਦਰਪਾਲ ਸਿੰਘ ਟੋਨੀ, ਗੁਰਮੀਤ ਸਿੰਘ ਨਾਗੀ, ਹਰਿੰਦਰਵੀਰ ਸਿੰਘ, ਹਰਪ੍ਰੀਤ ਸਿੰਘ ਪ੍ਰੀਤ, ਮਨਪ੍ਰੀਤ ਸਿੰਘ ਗੋਲਡੀ, ਹਰਵਿੰਦਰ ਸਿੰਘ ਬਿੱਟੂ, ਹਰਵਿੰਦਰ ਸਿੰਘ ਪੱਪੂ, ਹਰਦੀਪ ਸਿੰਘ ਸਾਹਨੀ, ਜਸਵਿੰਦਰ ਪਾਲ ਸਿੰਘ, ਅਵਤਾਰ ਸਿੰਘ, ਅਮਰਜੀਤ ਸਿੰਘ ਪਾਹਵਾ, ਜਸਪ੍ਰੀਤ ਸਿੰਘ ਲਾਲੀ, ਗੁਰਤੇਜ ਸਿੰਘ, ਰਜਵੰਤ ਸਿੰਘ, ਹਰਪ੍ਰੀਤ ਸਿੰਘ ਨਿਆਲਾਂ, ਲਖਵਿੰਦਰ ਸਿੰਘ ਜਟੂਆ, ਗੁਰਵੀਰ ਸਿੰਘ, ਰੁਪਿੰਦਰ ਸਿੰਘ, ਸੁਰਜੀਤ ਸਿੰਘ ਭਰੂਰ, ਪ੍ਰਭਜੋਤ ਸਿੰਘ ਲੌਂਗੋਵਾਲ ਸਮੇਤ ਇਸਤਰੀ ਸਤਿਸੰਗ ਸਭਾਵਾਂ ਵੱਲੋਂ ਸ਼ਮਿੰਦਰ ਕੌਰ, ਪਰਵਿੰਦਰ ਕੌਰ, ਰੇਖਾ ਰਾਣੀ, ਸੁਖਵਿੰਦਰ ਕੌਰ, ਬਲਵੀਰ ਕੌਰ, ਗੁਰਮੀਤ ਕੌਰ, ਰਵਨੀਤ ਕੌਰ, ਸਿਮਰਨਜੀਤ ਕੌਰ, ਅਮਨਦੀਪ ਕੌਰ ਧਨੌਲਾ, ਸੰਦੀਪ ਕੌਰ ਤੱਕੀਪੁਰ, ਰਾਜਵਿੰਦਰ ਕੌਰ, ਜਸਵੀਰ ਕੌਰ ਆਦਿ ਹਾਜ਼ਰ ਸਨ। ਸੁਖਦੇਵ ਸਿੰਘ ਰਤਨ ਨੇ ਸੰਗਤਾਂ ਅਤੇ ਸੁਸਾਇਟੀ ਸੇਵਕਾਂ ਦਾ ਧੰਨਵਾਦ ਕੀਤਾ ਅਤੇ ਪ੍ਰਬੰਧਕ ਕਮੇਟੀ ਮੈਂਬਰ ਕਰਮ ਸਿੰਘ ਨਮੋਲ, ਰਾਜਿੰਦਰ ਸਿੰਘ ਚੰਗਾਲ, ਬਲਵੰਤ ਸਿੰਘ ਜੋਗਾ ਨੇ ਵੀ ਭੱਟੀ ਪਰਿਵਾਰ ਨੂੰ ਸਿਰੋਪਾਓ ਭੇਂਟ ਕੀਤੇ।