ਕਾਂਗਰਸ ਦੇ ਸੂਬਾ ਇੰਚਾਰਜ ਸਚਿਨ ਪਾਇਲਟ ਨਾਲ ਕਮਲ ਧਾਲੀਵਾਲ ਵਲੋਂ ਮੁਲਾਕਾਤ
ਅਹਿਮਦਗੜ੍ਹ/ਅਮਰਗੜ੍ਹ, 10 ਸਤੰਬਰ (ਰਣਧੀਰ ਸਿੰਘ ਮਹੌਲੀ, ਸੁਖਜੀਤ ਸਿੰਘ ਖੇੜਾ, ਪਵਿੱਤਰ ਸਿੰਘ) - ਅਗਾਮੀ ਵਿਧਾਨ ਸਭਾ ਦੀਆਂ ਚੋਣਾਂ ਸੰਬੰਧੀ ਕਾਂਗਰਸ ਪਾਰਟੀ ਵਲੋਂ ਸੂਬੇ ’ਚ ਕਾਂਗਰਸ ਪਾਰਟੀ ਨੂੰ ਮਜ ਬੂਤ ਕਰਨ ਲਈ ਨਵ ਨਿਯੁਕਤ ਕੀਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵਲੋਂ ਜਮੀਨੀ ਪੱਧਰ ’ਤੇ ਪਾਰਟੀ ਨਾਲ ਜੁੜੇ ਹੋਏ ਸੀਨੀਅਰ ਨੇਤਾਵਾਂ ਅਤੇ ਪਾਰਟੀ ਦੇ ਆਗੂਆਂ ਨਾਲ ਰਾਬਤਾ ਕਾਇਮ ਕਰਦਿਆਂ ਪਾਰਟੀ ਪ੍ਰਤੀ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ । ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ’ਚ ਫਿਲੌਰ ਤੋਂ ਵਿਧਾਇਕ ਬਿਕਰਮਜੀਤ ਸਿੰਘ ਚੌਧਰੀ ਅਤੇ ਹਲਕਾ ਅਮਰਗੜ੍ਹ ਤੋਂ ਸੀਨੀਅਰ ਕਾਂਗਰਸੀ ਆਗੂ ਕਮਲ ਧਾਲੀਵਾਲ ਵਲੋਂ ਸਚਿਨ ਪਾਇਲਟ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ ।
ਅਹਿਮਦਗੜ੍ਹ/ਅਮਰਗੜ੍ਹ, 10 ਸਤੰਬਰ (ਰਣਧੀਰ ਸਿੰਘ ਮਹੌਲੀ, ਸੁਖਜੀਤ ਸਿੰਘ ਖੇੜਾ, ਪਵਿੱਤਰ ਸਿੰਘ) - ਅਗਾਮੀ ਵਿਧਾਨ ਸਭਾ ਦੀਆਂ ਚੋਣਾਂ ਸੰਬੰਧੀ ਕਾਂਗਰਸ ਪਾਰਟੀ ਵਲੋਂ ਸੂਬੇ ’ਚ ਕਾਂਗਰਸ ਪਾਰਟੀ ਨੂੰ ਮਜ ਬੂਤ ਕਰਨ ਲਈ ਨਵ ਨਿਯੁਕਤ ਕੀਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵਲੋਂ ਜਮੀਨੀ ਪੱਧਰ ’ਤੇ ਪਾਰਟੀ ਨਾਲ ਜੁੜੇ ਹੋਏ ਸੀਨੀਅਰ ਨੇਤਾਵਾਂ ਅਤੇ ਪਾਰਟੀ ਦੇ ਆਗੂਆਂ ਨਾਲ ਰਾਬਤਾ ਕਾਇਮ ਕਰਦਿਆਂ ਪਾਰਟੀ ਪ੍ਰਤੀ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ । ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ’ਚ ਫਿਲੌਰ ਤੋਂ ਵਿਧਾਇਕ ਬਿਕਰਮਜੀਤ ਸਿੰਘ ਚੌਧਰੀ ਅਤੇ ਹਲਕਾ ਅਮਰਗੜ੍ਹ ਤੋਂ ਸੀਨੀਅਰ ਕਾਂਗਰਸੀ ਆਗੂ ਕਮਲ ਧਾਲੀਵਾਲ ਵਲੋਂ ਸਚਿਨ ਪਾਇਲਟ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ । ਸਰਗਰਮ ਆਗੂ ਕਮਲ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਕਾਂਗਰਸ ਪਾਰਟੀ ਇੰਚਾਰਜ ਦੇ ਨਾਲ ਸੂਬੇ ਦੀ ਸਮੁੱਚੀ ਕਾਂਗਰਸ ਪਾਰਟੀ ਅਤੇ ਹਲਕਾ ਅਮਰਗੜ੍ਹ ’ਚ ਕਾਂਗਰਸ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਆਪਣੇ ਸੁਝਾਅ ਤੇ ਵਿਚਾਰ ਦਿੱਤੇ । ਕਾਂਗਰਸੀ ਆਗੂ ਕਮਲ ਧਾਲੀਵਾਲ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਇੰਚਾਰਜ ਪੰਜਾਬ ਸਚਿਨ ਪਾਇਲਟ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਉਨ੍ਹਾਂ ਵਲੋਂ ਦਿੱਤੇ ਗਏ ਵਿਚਾਰਾਂ ਨੂੰ ਧਿਆਨ ਨਾਲ ਸੁਣਿਆ ਤੇ ਹਾਂ ਪੱਖੀ ਹੁੰਗਾਰਾ ਦਿੰਦੇ ਹੋਏ ਅਮਰਗੜ੍ਹ ਹਲਕੇ ਦੇ ਵਿੱਚ ਕਾਂਗਰਸ ਪਾਰਟੀ ਲਈ ਪੂਰੀ ਮਿਹਨਤ ਤੇ ਲਗਨ ਨਾਲ ਕਾਰਜ ਕਰਨ ਦਾ ਥਾਪੜਾ ਦਿੱਤਾ ਗਿਆ।