10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਕੇ.ਸੀ.ਟੀ. ਕਾਲਜ ਵਿਖੇ ‘ਅਧਿਆਪਕ ਦਿਵਸ’ ਨੂੰ ਸਮਰਪਿਤ ਪ੍ਰੋਗਰਾਮ

ਚੀਮਾ ਮੰਡੀ, 10 ਸਤੰਬਰ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਕੇ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਚੀਮਾ ਮੰਡੀ, 10 ਸਤੰਬਰ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਕੇ.ਸੀ.ਟੀ. ਕਾਲਜ ਫਤਹਿਗੜ੍ਹ ਵਿਖੇ ਅਧਿਆਪਕ ਦਿਵਸ ਮੌਕੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਪ੍ਰਗਟ ਕਰਦਿਆਂ ਇਕ ਪ੍ਰੋਗਰਾਮ ਕਰਵਾਇਆ ਗਿਆ । ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਕਵਿਤਾਵਾਂ, ਭਾਸ਼ਣ, ਗੀਤ ਅਤੇ ਹੋਰ ਮਨੋਰੰਜਨਕ ਪੇਸ਼ਕਾਰੀਆਂ ਰਾਹੀਂ ਅਧਿਆਪਕਾਂ ਦੇ ਸਮਾਜ ਅਤੇ ਵਿਦਿਆਰਥੀਆਂ ਦੇ ਜੀਵਨ ‘ਚ ਮਹੱਤਵਪੂਰਨ ਯੋਗਦਾਨ ਨੂੰ ਯਾਦ ਕੀਤਾ । ਇਸ ਮੌਕੇ ਪੁੱਜੇ ਵਿਸ਼ੇਸ਼ ਮਹਿਮਾਨ ਰਾਜਵਿੰਦਰ ਸਿੰਘ ਖੱਤਰੀਵਾਲਾ, ਸੈਟਰ ਹੈੱਡ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ) ਲਹਿਰਾਗਾਗਾ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਾਲੇ ਮਾਰਗਦਰਸ਼ਕ ਹੁੰਦੇ ਹਨ ਅਤੇ ਵਿਸ਼ੇਸ਼ ਮਹਿਮਾਨ ਅਰੁਣ ਕੁਮਾਰ ਹੈੱਡਮਾਸਟਰ ਸਰਕਾਰੀ ਹਾਈ ਸਕੂਲ ਖੰਡੇਬਾਦ ਅਤੇ ਬਲਾਕ ਨੋਡਲ ਅਫ਼ਸਰ ਮੂਣਕ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ‘ਚ ਗਿਆਨ ਦੇ ਨਾਲ-ਨਾਲ ਅਨੁਸ਼ਾਸਨ, ਮਿਹਨਤ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ। ਇਸ ਮੌਕੇ ਪ੍ਰਿੰਸੀਪਲ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਲਹਿਰਾਗਾਗ ਰੌਸ਼ਨ ਲਾਲ ਪ੍ਰਿੰਸੀਪਲ ਨੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜੀਵਨ ਅਤੇ ਸਿੱਖਿਆ ਦੇ ਖੇਤਰ ‘ਚ ਉਨ੍ਹਾਂ ਦੇ ਯੋਗਦਾਨ ਬਾਰੇ ਵਿਚਾਰ ਸਾਂਝੇ ਕੀਤੇ । ਕਾਲਜ ਚੇਅਰਮੈਨ ਮੌਂਟੀ ਗਰਗ, ਪ੍ਰਧਾਨ ਜਸਵੰਤ ਸਿੰਘ ਵੜੈਚ, ਜਨਰਲ ਸਕੱਤਰ ਰਾਮ ਗੋਪਾਲ, ਸਰਪ੍ਰਸਤ ਕਾਮਰੇਡ ਸਤਵੰਤ ਸਿੰਘ ਖੰਡੇਬਾਦ ਅਤੇ ਪ੍ਰਿੰਸੀਪਲ ਮਨੋਜ ਕੁਮਾਰ ਗੋਇਲ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸੂਬਾ ਪੱਧਰੀ ਧਰਨੇ ਦੌਰਾਨ ਪੰਪ ਆਪਰੇਟਰਾਂ ਨੇ ਸਰਕਾਰ ਵਲੋਂ ਅਣਡਿੱਠਾ ਕਰਨ ਦੇ ਲਗਾਏ ਦੋਸ਼ ਅਗਲੀ ਖ਼ਬਰ ਕਾਂਗਰਸ ਦੇ ਸੂਬਾ ਇੰਚਾਰਜ ਸਚਿਨ ਪਾਇਲਟ ਨਾਲ ਕਮਲ ਧਾਲੀਵਾਲ ਵਲੋਂ ਮੁਲਾਕਾਤ
Ad Position 24