12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਰੈੱਡ ਰਿਬਨ ਕਲੱਬ ਵੱਲੋਂ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ

ਸੰਦੌੜ, 11 ਸਤੰਬਰ (ਜਸਵੀਰ ਸਿੰਘ ਜੱਸੀ) - ਡਾਇਰੈਕਟਰ ਡਾ. ਜਗਜੀਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾ ਵੱਲੋਂ ਰੈੱਡ ਰਿਬਨ ਕਲੱਬ ਦੇ ਅਧੀਨ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਸਿਹਤ, ਸਿੱਖਿਆ, ਵਾਤਾਵਰਨ, ਸਮਾਜਿਕ ਜ਼ਿੰਮੇਵਾਰੀ ਅਤੇ ਸਿਹਤਮੰਦ ਜੀਵਨ-ਸ਼ੈਲੀ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਸੰਦੌੜ, 11 ਸਤੰਬਰ (ਜਸਵੀਰ ਸਿੰਘ ਜੱਸੀ) - ਡਾਇਰੈਕਟਰ ਡਾ. ਜਗਜੀਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾ ਵੱਲੋਂ ਰੈੱਡ ਰਿਬਨ ਕਲੱਬ ਦੇ ਅਧੀਨ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਸਿਹਤ, ਸਿੱਖਿਆ, ਵਾਤਾਵਰਨ, ਸਮਾਜਿਕ ਜ਼ਿੰਮੇਵਾਰੀ ਅਤੇ ਸਿਹਤਮੰਦ ਜੀਵਨ-ਸ਼ੈਲੀ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਮੁਹਿੰਮ ਕਲੱਬ ਇੰਚਾਰਜ ਮਿਸ ਬਲਜੀਤ ਕੌਰ ਦੀ ਦੇਖ-ਰੇਖ ਹੇਠ ਚਲਾਈ ਗਈ। ਇਨ੍ਹਾਂ ਗਤੀਵਿਧੀਆਂ ਵਿੱਚ ਬੀ.ਐੱਡ. ਦੇ ਇੰਟਰਨਸ਼ਿਪ ਕਰ ਰਹੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਵਿਖੇ ਪੋਸਟਰ ਮੇਕਿੰਗ, ਫ਼ਰਵਾਲੀ ਵਿਖੇ ਕਹਾਣੀ ਸੁਣਾਉਣ ਅਤੇ ਲੇਖ ਲਿਖਣ ਦੀ ਗਤੀਵਿਧੀ ਕਰਵਾਈ ਗਈ। ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਵਿਖੇ ਕੁਇਜ਼, ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਮਲੇਰਕੋਟਲਾ ਅਤੇ ਜਮਾਲਪੁਰਾ ਦੇ ਸਰਕਾਰੀ ਸਕੂਲਾਂ ਵਿੱਚ ਰੁੱਖ ਲਗਾ ਕੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ ਗਿਆ, ਜਦਕਿ ਮੁਸਲਿਮ ਸੀਨੀਅਰ ਸੈਕੰਡਰੀ ਸਕੂਲ ਮਲੇਰਕੋਟਲਾ ਵਿਖੇ ਨੁੱਕੜ ਨਾਟਕ ਤੇ ਪੋਸਟਰ ਮੇਕਿੰਗ ਰਾਹੀਂ ਸਮਾਜਿਕ ਜਾਗਰੂਕਤਾ ਪੈਦਾ ਕੀਤੀ ਗਈ। ਮਾਮਦਪੁਰ ਅਤੇ ਦਿੱਲੀ ਗੇਟ ਦੇ ਸਕੂਲਾਂ ਵਿੱਚ ਏਡਜ਼ ਦਿਵਸ ਸਬੰਧੀ ਪੋਸਟਰ, ਭਾਸ਼ਣ ਅਤੇ ਲੇਖ ਮੁਕਾਬਲੇ ਕਰਵਾਏ ਗਏ। ਕਾਲਜ ਦੀ ਪ੍ਰਿੰਸੀਪਲ ਡਾ. ਨੀਤੂ ਸੇਠੀ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਭਵਿੱਖ ਦੇ ਅਧਿਆਪਕਾਂ ਵਿੱਚ ਲੀਡਰਸ਼ਿਪ, ਸੰਚਾਰ, ਰਚਨਾਤਮਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਇੰਟਰਨਸ਼ਿਪ ਵਿਦਿਆਰਥੀਆਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌ ਕੇ ਸੁਖਦੀਪ ਸਿੰਘ, ਸੁਰਬੀਤ ਕੌਰ, ਹਰਪ੍ਰੀਤ ਕੌਰ, ਗੁਰਿੰਦਰ ਕੌਰ ਅਤੇ ਫ਼ਰਜਾਨਾ ਨੇ ਗਤੀਵਿਧੀਆਂ ਦੀ ਦੇਖ-ਰੇਖ ਕੀਤੀ।
Ad Position 22
No active advertisement
ਪਿਛਲੀ ਖ਼ਬਰ 26 ਸਤੰਬਰ ਦੀ ਮੋਗਾ ਰੈਲੀ ਲਈ ਪਿੰਡਾਂ ਵਿੱਚ ਲਾਮਬੰਦੀ ਤੇਜ਼ ਅਗਲੀ ਖ਼ਬਰ ਤਿ੍ਮੂਰਤੀ ਕਲਾ ਮੰਚ ਵਲੋਂ ਸ੍ਰੀ ਰਾਮ ਲੀਲ੍ਹਾ ਮਨਾਉਣ ਸੰਬੰਧੀ ਪੂਜਾ ਕਰਕੇ ਤਿਆਰੀਆਂ ਸ਼ੁਰੂ
Ad Position 24