12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਜ਼ਿਲ੍ਹਾ ਪੱਧਰੀ ਖੇਡਾਂ ’ਚ ਤਗਮੇ ਜਿੱਤਣ ਵਾਲੇ ਖਿਡਾਰੀ ਵਿਦਿਆਰਥੀਆਂ ਨੂੰ ਮਿਲੇਗਾ 1100 ਹਰ ਸਾਲ- ਸੰਧੂ

ਲਹਿਰਾਗਾਗਾ, 11 ਸਤੰਬਰ (ਅਸ਼ੋਕ ਗਰਗ) - ਸਰਕਾਰੀ ਹਾਈ ਸਕੂਲ ਖੰਡੇਬਾਦ ਵਿਖੇ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਇਕ ਸੇਵਾ ਮੁਕਤ ਪੁਲਿਸ ਅਧਿਕਾਰੀ ਬਾਲਪੁਰੀ ਸੰਧੂ ਖੰਡੇਬਾਦ ਨੇ ਕਿਹਾ ਕਿ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਿੱਚ ਤਗਮੇ ਜਿੱਤਣ ਵਾਲੇ ਹਰ ਵਿਦਿਆਰਥੀ ਨੂੰ ਹਰ ਸਾਲ 1100 ਦੀ ਰਾਸ਼ੀ ਖਿਡਾਰੀ ਵਿਦਿਆਰਥੀਆਂ ਨੂੰ ਉਤਸਾਹਿਤ ਕਰਨ ਲਈ ਦਿੱਤੀ ਜਾਵੇਗੀ। ਸਕੂਲ ’ਚ ਰੱਖੇ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਬਾਲਪੁਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਲਹਿਰਾਗਾਗਾ, 11 ਸਤੰਬਰ (ਅਸ਼ੋਕ ਗਰਗ) - ਸਰਕਾਰੀ ਹਾਈ ਸਕੂਲ ਖੰਡੇਬਾਦ ਵਿਖੇ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਇਕ ਸੇਵਾ ਮੁਕਤ ਪੁਲਿਸ ਅਧਿਕਾਰੀ ਬਾਲਪੁਰੀ ਸੰਧੂ ਖੰਡੇਬਾਦ ਨੇ ਕਿਹਾ ਕਿ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਿੱਚ ਤਗਮੇ ਜਿੱਤਣ ਵਾਲੇ ਹਰ ਵਿਦਿਆਰਥੀ ਨੂੰ ਹਰ ਸਾਲ 1100 ਦੀ ਰਾਸ਼ੀ ਖਿਡਾਰੀ ਵਿਦਿਆਰਥੀਆਂ ਨੂੰ ਉਤਸਾਹਿਤ ਕਰਨ ਲਈ ਦਿੱਤੀ ਜਾਵੇਗੀ। ਸਕੂਲ ’ਚ ਰੱਖੇ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਬਾਲਪੁਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ। ਖੇਡਾਂ ਵਿਦਿਆਰਥੀਆਂ ’ਚ ਅਨੁਸ਼ਾਸਨ, ਮਿਹਨਤ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ । ਸਰਕਾਰੀ ਹਾਈ ਸਕੂਲ ਖੰਡੇਬਾਦ ਦੇ ਮੁੱਖ ਅਧਿਆਪਕ ਅਰੁਣ ਕੁਮਾਰ ਗਰਗ ਨੇ ਵਿਦਿਆਰਥੀਆਂ ਲਈ ਖੇਡਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ । ਇਸ ਮੌਕੇ ਮਾਸਟਰ ਗੁਰਸੇਵ ਸਿੰਘ, ਮਾਸਟਰ ਲਲਿਤ ਗਰਗ, ਮਨਦੀਪ ਸਿੰਘ, ਮਨਦੀਪ ਕੁਮਾਰ, ਮੈਡਮ ਕੰਵਲਜੀਤ ਕੌਰ, ਮੈਡਮ ਪਾਲ ਕੌਰ, ਮੈਡਮ ਗੁਰਪ੍ਰੀਤ ਕੌਰ, ਮੈਡਮ ਰਾਜ ਰਾਣੀ, ਮੈਡਮ ਨੇਹਾ ਭਾਰਦਵਾਜ, ਸੁਸ਼ਮਾ ਬਾਂਸਲ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜਸਪ੍ਰੀਤ ਕੌਰ ਅਤੇ ਗਗਨਦੀਪ ਕੌਰ ਸਨਮਾਨਿਤ ਅਗਲੀ ਖ਼ਬਰ ਸਾਖਰਤਾ ਦਿਵਸ ਮਨਾਇਆ
Ad Position 24