12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਜ਼ਿਲ੍ਹਾ ਮਾਲੇਰਕੋਟਲਾ ਦੇ ਅੰਦਰ 2 ਬਾਈਪਾਸਾਂ ਦੇ ਨਿਰਮਾਣ ਨਾਲ ਕਰੀਬ 5 ਜ਼ਿਲਿਆਂ ਦੇ ਰਾਹਗੀਰਾਂ ਨੂੰ ਮਿਲੇਗੀ ਰਾਹਤ ਖੰਨਾ ਮੁੱਖ ਮਾਰਗ ਤੋਂ ਬਰਨਾਲਾ ਸੜਕ ਤੱਕ ਅਤੇ ਅਮਰਗੜ੍ਹ ਬਾਈਪਾਸ ਨੂੰ ਮਨਜ਼ੂਰੀ ਮਿਲਣ ਨਾਲ ਟ੍ਰੈਫਿਕ ਸਮੱਸਿਆ ਦਾ ਹੋਵੇਗਾ ਹੱਲ - ਪ੍ਰੋ. ਗੱਜਣਮਾਜਰਾ ਪਿੰਡ ਬੇਨੜਾ ਵਿਖੇ ਓ.ਐਸ.ਡੀ. ਸੁਖਵੀਰ ਸਿੰਘ ਨੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼

ਧੂਰੀ, 11 ਸਤੰਬਰ (ਲਖਵੀਰ ਸਿੰਘ ਧਾਂਦਰਾ) -ਮੁੱਖ ਮੰਤਰੀ ਭਗਵੰਤ ਮਾਨ ਦੇ ਓ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਧੂਰੀ, 11 ਸਤੰਬਰ (ਲਖਵੀਰ ਸਿੰਘ ਧਾਂਦਰਾ) -ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਪਿੰਡ ਬੇਨੜਾ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਧੂਰੀ ਹਲਕੇ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ। ਜਿਸ ਤਹਿਤ ਧੂਰੀ ਸ਼ਹਿਰ ਅਤੇ ਵੱਖ-ਵੱਖ ਪਿੰਡਾਂ ’ਚ ਵਿਕਾਸ ਕਾਰਜ ਤੇਜੀ ਨਾਲ ਚੱਲ ਰਹੇ ਹਨ। ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡਾਂ ਵਿੱਚ ਬੁਨਿਆਦੀ ਅਤੇ ਸਾਂਝੀਆਂ ਸਹੂਲਤਾਂ ਦੇ ਵਿਸਥਾਰ ਨੂੰ ਅੱਗੇ ਤੋਰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਬੇਨੜਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਨ੍ਹਾਂ ਕਾਰਜਾਂ ’ਚ ਪਬਲਿਕ ਸ਼ੈੱਡ, ਵਾਲੀਬਾਲ ਗਰਾਊਂਡ ਅਤੇ ਗਲੀਆਂ ਦੇ ਵਿਕਾਸ ਨਾਲ ਸੰਬੰਧਿਤ ਕੰਮ ਸ਼ਾਮਿਲ ਹਨ। ਓ.ਐਸ.ਡੀ. ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਉਦੋਂ ਹੀ ਸਾਰਥਕ ਹੁੰਦਾ ਹੈ, ਜਦੋਂ ਵਿਕਾਸ ਕਾਰਜ ਸਥਾਨਕ ਲੋਕਾਂ ਦੀਆਂ ਅਸਲ ਲੋੜਾਂ ਨਾਲ ਜੁੜੇ ਹੋਣ। ਉਨ੍ਹਾਂ ਕਿਹਾ ਕਿ ਵਾਲੀਬਾਲ ਗਰਾਊਂਡ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਾਹੇਵੰਦ ਸਾਬਤ ਹੋਵੇਗਾ। ਇਸੇ ਤਰ੍ਹਾਂ ਗਲੀਆਂ ਦੇ ਕੰਮ ਨਾਲ ਪਿੰਡਾਂ ਦੇ ਬੁਨਿਆਦੀ ਢਾਂਚੇ ’ਚ ਸੁਧਾਰ ਆਵੇਗਾ। ਇਸ ਮੌਕੇ ਗੋਪਾਲ ਕ੍ਰਿਸ਼ਨ ਪਾਨੀ ਸਰਪੰਚ ਪਿੰਡ ਬੇਨੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਹੀ ਹੇਠ ਪਿੰਡ ਬੇਨੜਾ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ । ਇਸ ਮੌਕੇ ਸਰਪੰਚ ਗੋਪਾਲ ਕ੍ਰਿਸਨ ਪਾਨੀ ਦੀ ਅਗਵਾਈ ਹੇਠ ਸਮੂਹ ਪੰਚਾਇਤ ਵੱਲੋਂ ਓ.ਐਸ.ਡੀ. ਸੁਖਵੀਰ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਬੀ.ਡੀ. ਪੀ. ਓ. ਸੁਖਵਿੰਦਰ ਸਿੰਘ ਸਿੱਧੂ , ਡਾ ਅਨਵਰ ਭਸੋੜ ਮੈਂਬਰ ਵਕਫ ਬੋਰਡ , ਜਿਲ੍ਹਾ ਪ੍ਰੀਸਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ , ਸਰਪੰਚ ਦਵਿੰਦਰ ਸਿੰਘ ਧੂਰਾ ਅਤੇ ਗਗਨ ਜਵੰਧਾ ਪ੍ਰਧਾਨ ਟਰੱਕ ਯੂਨੀਅਨ ਸਮੇਤ ਸਮੂਹ ਗ੍ਰਾਮ ਪੰਚਾਇਤ ਅਤੇ ਹੋਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀਆਂਸ਼ੀ ਨੇ ਬੈਡਮਿੰਟਨ ’ਚ ਚਾਂਦੀ ਤੇ ਕਾਂਸੀ ਦੇ ਤਗ਼ਮੇ ਜਿੱਤੇ ਅਗਲੀ ਖ਼ਬਰ ਰਾਜ ਪੱਧਰੀ ਸੈਣੀ ਸੰਮੇਲਨ ਅਤੇ ਸਨਮਾਨ ਸਮਾਰੋਹ ਪਟਿਆਲਾ ’ਚ 13 ਨੂੰ - ਸਿਧਾਰਥ ਸੈਣੀ
Ad Position 24