13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਡਾ. ਅੰਬੇਡਕਰ ਦੀ ਪ੍ਰਤਿਮਾ ਦਾ ਨੁਕਸਾਨ ਕਰਨ ਵਾਲੇ ਵਿਅਕਤੀਆਂ ਖਿਲਾਫ ਹੋਵੇ ਸਖਤ ਕਾਰਵਾਈ– ਕਾਂਗੜਾ

ਸੰਗਰੂਰ, 9 ਸਤੰਬਰ (ਅਮਨਦੀਪ ਸਿੰਘ ਬਿੱਟਾ) - ਲੁਧਿਆਣਾ ਵਿਖੇ ਬੀਤੇ ਦਿਨੀਂ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤੀਮਾ ਦੀ ਕੀਤੀ ਗਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਸਮੂਹ ਸਮਾਜ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਸੰਗਰੂਰ, 9 ਸਤੰਬਰ (ਅਮਨਦੀਪ ਸਿੰਘ ਬਿੱਟਾ) - ਲੁਧਿਆਣਾ ਵਿਖੇ ਬੀਤੇ ਦਿਨੀਂ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤੀਮਾ ਦੀ ਕੀਤੀ ਗਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਸਮੂਹ ਸਮਾਜ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਦੀ ਭਾਰਤੀ ਅੰਬੇਡਕਰ ਮਿਸ਼ਨ, ਭਾਰਤ ਵਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਇਸ ਸਬੰਧੀ ਮਿਸ਼ਨ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤੀਮਾ ਦੀ ਬੇਅਦਬੀ ਕਰਨਾ ਸਿਰਫ਼ ਇੱਕ ਵਿਅਕਤੀ ਜਾਂ ਇੱਕ ਵਰਗ ਦਾ ਅਪਮਾਨ ਨਹੀਂ, ਸਗੋਂ ਭਾਰਤੀ ਸੰਵਿਧਾਨ, ਲੋਕਤੰਤਰ ਅਤੇ ਦੇਸ਼ ਦੀਆਂ ਸੰਵਿਧਾਨਕ ਕਦਰਾਂ-ਕੀਮਤਾਂ ਦਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਤੇ ਸਮਾਜ ਵਿਰੋਧੀ ਅਨਸਰ ਜਾਣਬੁੱਝ ਕੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅਜਿਹੇ ਅਨਸਰਾਂ ਖਿਲਾਫ ਪ੍ਰਸ਼ਾਸਨ ਨੂੰ ਸਖਤ ਕਰਵਾਈ ਕਰਨੀ ਚਾਹੀਦੀ ਹੈ ।
Ad Position 22
No active advertisement
ਪਿਛਲੀ ਖ਼ਬਰ ਬੈਂਕ ਦੇ ਸਥਾਪਨਾ ਦਿਵਸ ’ਤੇ ਕਾਮਰੇਡ ਪਾਲੀ ਰਾਮ ਬਾਂਸਲ ਨੇ ਚੁੱਕੇ ਸਵਾਲ ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ - ਮਾਨ, ਵਾਲੀਆ
Ad Position 24