ਪੰਜਾਬ ਸਰਕਾਰ ਹਰ ਫਰੰਟ ’ਤੇ ਹੋਈ ਫੇਲ੍ਹ - ਗੁਰਦਿਆਲ ਸਿੰਘ ਕਾਂਝਲਾ
ਧੂਰੀ, 11 ਸਤੰਬਰ (ਲਖਵੀਰ ਸਿੰਘ ਧਾਂਦਰਾ) - ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਧੂਰੀ ਦੇ ਮੁੱਖ ਬੁਲਾਰੇ ਗੁਰਦਿਆਲ ਸਿੰਘ ਕਾਂਝਲਾ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਸਿਰਫ਼ ਇਸ਼ਤਿਹਾਰਬਾਜ਼ੀ ਅਤੇ ਬਿਆਨਬਾਜ਼ੀ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।
ਗ
ਗੁਰਦਿਆਲ ਸਿੰਘ ਕਾਂਝਲਾ
12-09-2026
ਧੂਰੀ, 11 ਸਤੰਬਰ (ਲਖਵੀਰ ਸਿੰਘ ਧਾਂਦਰਾ) - ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਧੂਰੀ ਦੇ ਮੁੱਖ ਬੁਲਾਰੇ ਗੁਰਦਿਆਲ ਸਿੰਘ ਕਾਂਝਲਾ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਸਿਰਫ਼ ਇਸ਼ਤਿਹਾਰਬਾਜ਼ੀ ਅਤੇ ਬਿਆਨਬਾਜ਼ੀ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਗੁਰਦਿਆਲ ਸਿੰਘ ਕਾਂਝਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਬੁਨਿਆਦੀ ਸਹੂਲਤਾਂ, ਰੁਜ਼ਗਾਰ, ਕਿਸਾਨੀ, ਵਪਾਰ ਅਤੇ ਹੋਰ ਲੋਕਲ ਸਮੱਸਿਆਵਾਂ ਨੂੰ ਲੈ ਕੇ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਮੁਸ਼ਕਲਾਂ ਵੱਲ ਗੰਭੀਰਤਾ ਨਾਲ ਧਿਆਨ ਦੇ ਕੇ ਜ਼ਮੀਨੀ ਪੱਧਰ ’ਤੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਧੂਰੀ ਹਲਕੇ ਸਮੇਤ ਪੂਰੇ ਪੰਜਾਬ ਵਿੱਚ ਲੋਕ ਸਰਕਾਰ ਤੋਂ ਜਵਾਬ ਮੰਗ ਰਹੇ ਹਨ। ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਜੇਕਰ ਸਰਕਾਰ ਸਿਆਸੀ ਪ੍ਰਚਾਰ ਤੱਕ ਹੀ ਸੀਮਤ ਰਹੇਗੀ ਤਾਂ ਆਉਣ ਵਾਲੇ ਸਮੇਂ ਵਿੱਚ ਲੋਕ ਇਸ ਦਾ ਜਵਾਬ ਜ਼ਰੂਰ ਦੇਣਗੇ। ਅਕਾਲੀ ਆਗੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹਾ ਰਿਹਾ ਹੈ ਅਤੇ ਪਾਰਟੀ ਵੱਲੋਂ ਲੋਕਾਂ ਦੇ ਹੱਕਾਂ ਅਤੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕੀਤੀ ਜਾਂਦੀ ਰਹੇਗੀ।