ਤੂਰਬੰਜਾਰਾ ਘਟਨਾ ਦਾ ਸਿਆਸੀਕਰਨ ਕਰਨ ਦੀ ਤਿੱਖੀ ਆਲੋਚਨਾ
ਸੰਗਰੂਰ, 12 ਸਤੰਬਰ (ਸੁਖਵਿੰਦਰ ਸਿੰਘ ਫੁੱਲ) – ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਸਾਬਕਾ ਪ੍ਰਧਾਨ ਸੁਖਜਿੰਦਰ ਸਿੰਘ ਢੀਂਡਸਾ ਐਡਵੋਕੇਟ ਨੇ ਪਿੰਡ ਤੂਰਬੰਜਾਰਾ ਦੇ ਕਾਂਡ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਸ ਮੁੱਦੇ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ ਜੋ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਘਟਨਾ ਵਾਲੇ ਦਿਨ ਉਹ ਉਸ ਸਮਾਗਮ ਵਿਚ ਮੌਜੂਦ ਸਨ ਜਿਸ ਤੋਂ ਬਾਅਦ ਇਹ ਘਟਨਾ ਵਾਪਰੀ ।
ਸੰਗਰੂਰ, 12 ਸਤੰਬਰ (ਸੁਖਵਿੰਦਰ ਸਿੰਘ ਫੁੱਲ) – ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਸਾਬਕਾ ਪ੍ਰਧਾਨ ਸੁਖਜਿੰਦਰ ਸਿੰਘ ਢੀਂਡਸਾ ਐਡਵੋਕੇਟ ਨੇ ਪਿੰਡ ਤੂਰਬੰਜਾਰਾ ਦੇ ਕਾਂਡ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਸ ਮੁੱਦੇ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ ਜੋ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਘਟਨਾ ਵਾਲੇ ਦਿਨ ਉਹ ਉਸ ਸਮਾਗਮ ਵਿਚ ਮੌਜੂਦ ਸਨ ਜਿਸ ਤੋਂ ਬਾਅਦ ਇਹ ਘਟਨਾ ਵਾਪਰੀ । ਸਮਾਗਮ ਵਿਚ ਪੀੜਤ ਵਿਅਕਤੀ ਗੁਲਜਾਰ ਸਿੰਘ ਦੀ ਗੱਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਠਰੰਮੇ ਨਾਲ ਸੁਣੀ ਅਤੇ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ । ਉਸ ਤੋਂ ਬਾਅਦ ਜੋ ਹੋਇਆ ਉਸ ਨਾਲ ਮਾਮਲਾ ਗੰਭੀਰ ਹੋ ਗਿਆ। ਸਿਆਸੀ ਆਗੂਆਂ ਨੂੰ ਮੁੱਦਾ ਲੱਭ ਗਿਆ। ਹੁਣ ਸਥਿਤੀ ਇਹ ਹੈ ਕਿ ਪੀੜਤ ਪਰਿਵਾਰ ਲਗਾਤਾਰ ਆਪਣੇ ਬਿਆਨ ਬਦਲ ਰਿਹਾ ਹੈ ਜਿਸ ਦਾ ਪਰਿਵਾਰ ਨੂੰ ਕਾਨੂੰਨੀ ਤੌਰ ਉੱਤੇ ਫਾਇਦਾ ਨਹੀਂ ਹੋਣ ਲੱਗਾ। ਟਰੱਕ ਯੂਨੀਅਨ ਦਿੜਬਾ ਦੇ ਪ੍ਰਧਾਨ ਅਜੈ ਸਿੰਗਲਾ ਨੇ ਕਿਹਾ ਕਿ ਸਿਆਸੀ ਆਗੂਆਂ ਨੇ ਪੀੜਤ ਪਰਿਵਾਰ ਨੂੰ ਵਰਤਣਾ ਸ਼ੁਰੂ ਕਰ ਦਿੱਤਾ ਹੈ ਜਿਸ ਨਾਲ ਇਸ ਹਲਕੇ ਦੇ ਲੋਕਾਂ ਵਿਚ ਇਨ੍ਹਾਂ ਸਿਆਸੀ ਆਗੂਆਂ ਪ੍ਰਤੀ ਰੋਸ ਵੇਖਣ ਨੂੰ ਮਿਲ ਰਿਹਾ ਹੈ।