ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ਼ ਜੁੜ ਰਿਹਾ ਵੱਡਾ ਜਨ ਸੈਲਾਬ- ਝੂੰਦਾਂ
ਖਨੌਰੀ, 13 ਸਤੰਬਰ (ਬਲਵਿੰਦਰ ਸਿੰਘ ਥਿੰਦ)- ਸਥਾਨਕ ਸ਼ਹਿਰ ਖਨੌਰੀ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਪਿਛਲੇ ਕਈ ਦਿਨਾਂ ਤੋਂ ਬਿਜਲੀ ਸਪਲਾਈ ਦੇ ਲੱਗ ਰਹੇ ਲੰਬੇ-ਲੰਬੇ ਕੱਟਾਂ ਕਾਰਨ ਲੋਕਾਂ ਦਾ ਜਿਊਣਾ ਦੁੱਭਰ ਹੋ ਗਿਆ ਹੈ। ਅੱਤ ਦੀ ਗਰਮੀ ਦੇ ਮੌਸਮ ਵਿੱਚ ਦਿਨ-ਰਾਤ ਕਈ-ਕਈ ਘੰਟਿਆਂ ਤੱਕ ਬਿਜਲੀ ਗੁੱਲ ਰਹਿਣ ਕਾਰਨ ਜਿੱਥੇ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ, ਉੱਥੇ ਘਰੇਲੂ ਖਪਤਕਾਰਾਂ, ਦੁਕਾਨਦਾਰਾਂ, ਕਾਰੋਬਾਰੀਆਂ ਅਤੇ ਉਦਯੋਗਿਕ ਇਕਾਈਆਂ ਨੂੰ ਵੀ ਭਾਰੀ ਮੁਸਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅ
ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ਼ ਜੁੜ ਰਿਹਾ ਵੱਡਾ ਜਨ ਸੈਲਾਬ- ਝੂੰਦਾਂ
14-09-2026
ਖਨੌਰੀ, 13 ਸਤੰਬਰ (ਬਲਵਿੰਦਰ ਸਿੰਘ ਥਿੰਦ)- ਸਥਾਨਕ ਸ਼ਹਿਰ ਖਨੌਰੀ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਪਿਛਲੇ ਕਈ ਦਿਨਾਂ ਤੋਂ ਬਿਜਲੀ ਸਪਲਾਈ ਦੇ ਲੱਗ ਰਹੇ ਲੰਬੇ-ਲੰਬੇ ਕੱਟਾਂ ਕਾਰਨ ਲੋਕਾਂ ਦਾ ਜਿਊਣਾ ਦੁੱਭਰ ਹੋ ਗਿਆ ਹੈ। ਅੱਤ ਦੀ ਗਰਮੀ ਦੇ ਮੌਸਮ ਵਿੱਚ ਦਿਨ-ਰਾਤ ਕਈ-ਕਈ ਘੰਟਿਆਂ ਤੱਕ ਬਿਜਲੀ ਗੁੱਲ ਰਹਿਣ ਕਾਰਨ ਜਿੱਥੇ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ, ਉੱਥੇ ਘਰੇਲੂ ਖਪਤਕਾਰਾਂ, ਦੁਕਾਨਦਾਰਾਂ, ਕਾਰੋਬਾਰੀਆਂ ਅਤੇ ਉਦਯੋਗਿਕ ਇਕਾਈਆਂ ਨੂੰ ਵੀ ਭਾਰੀ ਮੁਸਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਸਪਲਾਈ ਦੀ ਲਗਾਤਾਰ ਵਿਗੜ ਰਹੀ ਹਾਲਤ ਨੂੰ ਲੈ ਕੇ ਇਲਾਕਾ ਨਿਵਾਸੀਆਂ ਵਿੱਚ ਰੋਸ ਵਧਦਾ ਜਾ ਰਿਹਾ ਹੈ । ਬਿਜਲੀ ਦੇ ਅਣਐਲਾਨੇ ਅਤੇ ਲੰਬੇ ਕੱਟਾਂ ਦਾ ਸਿੱਧਾ ਅਸਰ ਸ਼ਹਿਰ ਦੇ ਵਪਾਰਕ ਕੰਮਕਾਜ ’ਤੇ ਵੀ ਪੈ ਰਿਹਾ ਹੈ। ਦੁਕਾਨਦਾਰਾਂ ਅਤੇ ਹੋਰ ਕਾਰੋਬਾਰੀਆਂ ਨੂੰ ਬਿਜਲੀ ਬੰਦ ਰਹਿਣ ਕਾਰਨ ਰੋਜ਼ਾਨਾ ਦੇ ਕੰਮ ਨਿਪਟਾਉਣ ਵਿੱਚ ਮੁਸ਼ਕਲਾਂ ਆ ਰਹੀਆਂ ਹਨ। ਬਿਜਲੀ ’ਤੇ ਨਿਰਭਰ ਕਾਰੋਬਾਰਾਂ ਵਿੱਚ ਕੰਮ ਰੁਕਣ ਕਾਰਨ ਸਮੇਂ ਅਤੇ ਆਮਦਨ ਦੋਵਾਂ ਦਾ ਨੁਕਸਾਨ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਬਿਜਲੀ ਸਪਲਾਈ ਵਿੱਚ ਵਾਰ-ਵਾਰ ਵਿਘਨ ਪੈਣ ਕਾਰਨ ਨਾ ਸਿਰਫ਼ ਉਨ੍ਹਾਂ ਦੇ ਕੰਮਕਾਜ ’ਤੇ ਅਸਰ ਪੈ ਰਿਹਾ ਹੈ, ਸਗੋਂ ਗਰਮੀ ਦੇ ਇਸ ਮੌਸਮ ਵਿੱਚ ਰੋਜ਼ਾਨਾ ਜੀਵਨ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨਾ ਵੀ ਮੁਸ਼ਕਲ ਹੋ ਗਿਆ ਹੈ। ਇਲਾਕੇ ਵਿੱਚ ਬਿਜਲੀ ਦੇ ਲੰਬੇ ਕੱਟਾਂ ਕਾਰਨ ਵਰਕਸ਼ਾਪਾਂ, ਸਕੂਲਾਂ ਅਤੇ ਹੋਰ ਵੱਡੀਆਂ ਉਦਯੋਗਿਕ ਇਕਾਈਆਂ ਨੂੰ ਵੀ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਸਪਲਾਈ ਬੰਦ ਹੋਣ ’ਤੇ ਕਈ ਕਾਰੋਬਾਰੀਆਂ ਅਤੇ ਉਦਯੋਗਿਕ ਇਕਾਈਆਂ ਨੂੰ ਕੰਮ ਚਲਾਉਣ ਲਈ ਜਨਰੇਟਰਾਂ ਦਾ ਸਹਾਰਾ ਲੈਣਾ ਪੈਂਦਾ ਹੈ। ਇਸ ਦੇ ਚੱਲਦਿਆਂ ਉਨ੍ਹਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਖਰਚਣਾ ਪੈ ਰਿਹਾ ਹੈ। ਕਾਰੋਬਾਰੀਆਂ ਦਾ ਕਹਿਣਾ ਹੈ ਕਿ ਬਿਜਲੀ ਦੇ ਲੰਬੇ ਕੱਟਾਂ ਕਾਰਨ ਉਨ੍ਹਾਂ ਨੂੰ ਇੱਕ ਪਾਸੇ ਕੰਮਕਾਜ ਵਿੱਚ ਰੁਕਾਵਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਦੂਜੇ ਪਾਸੇ ਜਨਰੇਟਰ ਚਲਾਉਣ ਲਈ ਵਾਧੂ ਪੈਸਾ ਖਰਚਣਾ ਪੈ ਰਿਹਾ ਹੈ। ਇਸ ਤਰ੍ਹਾਂ ਬਿਜਲੀ ਸਪਲਾਈ ਦੀ ਮਾੜੀ ਹਾਲਤ ਕਾਰਨ ਉਨ੍ਹਾਂ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ।