ਅਕਾਲ ਅਕੈਡਮੀ ਵਿਖੇ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਚੀਮਾ ਮੰਡੀ, 13 ਸਤੰਬਰ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਹ ਸਮਾਗਮ ਅਕੈਡਮੀ ਪ੍ਰਿੰਸੀਪਲ ਅਨੁਰਾਧਾ ਬੱਬਰ ਦੀ ਦੇਖ-ਰੇਖ ਹੇਠ ਕਰਵਾਇਆ ਗਿਆ ।
ਚੀਮਾ ਮੰਡੀ, 13 ਸਤੰਬਰ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਹ ਸਮਾਗਮ ਅਕੈਡਮੀ ਪ੍ਰਿੰਸੀਪਲ ਅਨੁਰਾਧਾ ਬੱਬਰ ਦੀ ਦੇਖ-ਰੇਖ ਹੇਠ ਕਰਵਾਇਆ ਗਿਆ । ਸਮਾਗਮ ਦੀ ਸ਼ੁਰੂਆਤ ਨਿਤਨੇਮ ਦੇ ਪਾਠ ਉਪਰੰਤ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ, ਕਵੀਸ਼ਰੀ ਅਤੇ ਭਾਸ਼ਣ ਦੀ ਪੇਸ਼ਕਾਰੀ ਕੀਤੀ ਗਈ । ਵਿਦਿਆਰਥੀਆਂ ਨੇ ਗੁਰਬਾਣੀ ਦੇ ਉੱਚੇ-ਸੁੱਚੇ ਵਿਚਾਰਾਂ ਨੂੰ ਪ੍ਰਗਟ ਕਰਦਿਆਂ ਪਿਆਰ, ਨਿਮਰਤਾ, ਸੇਵਾ, ਸੱਚਾਈ, ਬਰਾਬਰੀ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ । ਅਕੈਡਮੀ ਸਟਾਫ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਨੂੰ ਆਪਣੇ ਜੀਵਨ ‘ਚ ਧਾਰਨ ਕਰਨ ਅਤੇ ਗੁਰਬਾਣੀ ਦੇ ਸਿਧਾਂਤਾਂ ਅਨੁਸਾਰ ਚੰਗਾ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਪਿਆਰ, ਸ਼ਾਂਤੀ, ਸਾਂਝੀਵਾਲਤਾ ਅਤੇ ਸਦਭਾਵਨਾ ਦਾ ਮਾਰਗ ਦਿਖਾਉਂਦੀ ਹੈ। ਸਮਾਗਮ ਦੌਰਾਨ ਅਕਾਲ ਅ ਕੈਡਮੀ ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ ।