14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਕਿਸਾਨਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਉਠਾਉਣ ਲਈ ਮੀਟਿੰਗ ਕੀਤੀ

ਸੰਦੌੜ, 13 ਸਤੰਬਰ (ਜਸਵੀਰ ਸਿੰਘ ਜੱਸੀ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਹਿਮ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਲਵਲੀਨ ਸਿੰਘ ਲਵਲੀ ਕੁਠਾਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਯੂਨੀਅਨ ਦੇ ਆਗੂਆਂ ਅਤੇ ਅਹੁਦੇਦਾਰਾਂ ਵੱਲੋਂ ਕਿਸਾਨੀ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਕਿਸਾਨਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਸਾਂਝੀ ਰਣਨੀਤੀ ਤਿਆਰ ਕਰਨ ’ਤੇ ਜ਼ੋਰ ਦਿੱਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਸੰਦੌੜ, 13 ਸਤੰਬਰ (ਜਸਵੀਰ ਸਿੰਘ ਜੱਸੀ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਹਿਮ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਲਵਲੀਨ ਸਿੰਘ ਲਵਲੀ ਕੁਠਾਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਯੂਨੀਅਨ ਦੇ ਆਗੂਆਂ ਅਤੇ ਅਹੁਦੇਦਾਰਾਂ ਵੱਲੋਂ ਕਿਸਾਨੀ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਕਿਸਾਨਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਸਾਂਝੀ ਰਣਨੀਤੀ ਤਿਆਰ ਕਰਨ ’ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਗੁਰਲਵਲੀਨ ਸਿੰਘ ਲਵਨੀ ਨੇ ਕਿਹਾ ਕਿ ਕਿਸਾਨੀ ਸਿਰਫ਼ ਇੱਕ ਵਰਗ ਦਾ ਮੁੱਦਾ ਨਹੀਂ, ਸਗੋਂ ਪੰਜਾਬ ਦੀ ਆਰਥਿਕਤਾ, ਸਮਾਜਿਕ ਢਾਂਚੇ ਅਤੇ ਭਵਿੱਖ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਮਸਲਾ ਹੈ। ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਅਣਗੌਲਿਆ ਕਰਕੇ ਸੂਬੇ ਦੀ ਤਰੱਕੀ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਕਿਸਾਨ ਜਥੇਬੰਦੀਆਂ ਦਾ ਇਕਜੁੱਟ ਹੋਣਾ ਸਮੇਂ ਦੀ ਅਹਿਮ ਲੋੜ ਹੈ। ਇਸ ਮੌਕੇ ਚੰਡੀਗੜ੍ਹ ਵਿਖੇ ਲੱਗੇ ਮੋਰਚੇ ਦੌਰਾਨ ਹੋਈ ਜਿੱਤ ਸਬੰਧੀ ਆਗੂਆਂ ਅਤੇ ਵਰਕਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਦੌਰਾਨ ਪਿੰਡ ਪੱਧਰ ’ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀਆਂ ਨਵੀਆਂ ਇਕਾਈਆਂ ਸਥਾਪਿਤ ਕਰਨ ਸਬੰਧੀ ਵੀ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਜਥੇਬੰਦੀ ਨੂੰ ਪਿੰਡਾਂ ਦੀਆਂ ਇਕਾਈਆਂ ਤੱਕ ਮਜ਼ਬੂਤ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੇਠਲੇ ਪੱਧਰ ਤੋਂ ਉਪਰ ਤੱਕ ਪਹੁੰਚਾਉਣ ਲਈ ਪ੍ਰਭਾਵਸ਼ਾਲੀ ਢਾਂਚਾ ਤਿਆਰ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਬ ਡਵੀਜ਼ਨ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ ਅਗਲੀ ਖ਼ਬਰ ਨਾਇਬ ਸਿੰਘ ਬੁੱਕਣਵਾਲ ਬਣੇ ਕੰਪਿਊਟਰ ਅਧਿਆਪਕ ਸਕੂਲ ਆਫ ਐਮੀਨੈਂਸ ਦੇ ਜ਼ਿਲ੍ਹਾ ਪ੍ਰਧਾਨ
Ad Position 24