14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਅਤੇ ਹਲਕੇ ਦੇ ਆਗੂਆਂ ਵਲੋਂ ਮੀਟਿੰਗ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਹਿਯੋਗ ਦਾ ਦਿੱਤਾ ਭਰੋਸਾ

ਸੰਦੌੜ, 13 ਸਤੰਬਰ (ਜਸਵੀਰ ਸਿੰਘ ਜੱਸੀ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਥਾਣਾ ਸੰਦੌੜ ਦੇ ਮੁਖੀ ਸਈਅਦ ਸਕੀਲ ਵਲੋਂ ਹਲਕੇ ਦੇ ਆਗੂਆਂ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਟੀਮ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਨਸ਼ਿਆਂ ਦੀ ਰੋਕਥਾਮ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਪਿੰਡਾਂ ਵਿੱਚ ਲੋਕਾਂ ਦੇ ਸਹਿਯੋਗ ਨਾਲ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਸੰਦੌੜ, 13 ਸਤੰਬਰ (ਜਸਵੀਰ ਸਿੰਘ ਜੱਸੀ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਥਾਣਾ ਸੰਦੌੜ ਦੇ ਮੁਖੀ ਸਈਅਦ ਸਕੀਲ ਵਲੋਂ ਹਲਕੇ ਦੇ ਆਗੂਆਂ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਟੀਮ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਨਸ਼ਿਆਂ ਦੀ ਰੋਕਥਾਮ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਪਿੰਡਾਂ ਵਿੱਚ ਲੋਕਾਂ ਦੇ ਸਹਿਯੋਗ ਨਾਲ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਲਕਾ ਕੋਆਰਡੀਨੇਟਰ ਸਰਪੰਚ ਸਿੰਗਾਰਾ ਸਿੰਘ ਰੁੜਕਾ, ਬਲਾਕ ਕੋਆਰਡੀਨੇਟਰ ਸਰਪੰਚ ਅਮਨਦੀਪ ਸਿੰਘ ਸੁਲਤਾਨਪੁਰ ਬੁਧਰਾਵਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰੀਪਾਲ ਸਿੰਘ ਆਗੂਆਂ ਨੇ ਮੀਟਿੰਗ ਦੌਰਾਨ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਸਿਰਫ਼ ਪੁਲਿਸ ਕਾਰਵਾਈ ਨਾਲ ਹੀ ਖਤਮ ਨਹੀਂ ਕੀਤਾ ਜਾ ਸਕਦਾ, ਸਗੋਂ ਇਸ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਨਾਲ ਜੋੜਨ ਦੇ ਨਾਲ-ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਵੀ ਸਮੇਂ ਦੀ ਮੁੱਖ ਲੋੜ ਹੈ। ਥਾਣਾ ਮੁਖੀ ਸਈਅਦ ਸਕੀਲ ਨੇ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਆਗੂ ਅੱਛਰਾ ਸਿੰਘ ਮਾਣਕਵਾਲ, ਕੁਲਦੀਪ ਸਿੰਘ ਧਲੇਰ, ਸਰਪੰਚ ਬਲਵੀਰ ਸਿੰਘ ਕਸਬਾ, ਪਰਮਜੀਤ ਸਿੰਘ ਹਥਨ ਅਤੇ ਗੱਗੀ ਸੰਦੌੜ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਜੇਲ੍ਹ ’ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ ਅੰਦਰ ਮੌਤ ਅਗਲੀ ਖ਼ਬਰ ਸੰਤ ਅਤਰ ਸਿੰਘ ਦੇ 100 ਸਾਲਾ ਬਰਸੀ ਸਮਾਗਮ ਨੂੰ ਸਮਰਪਿਤ ‘ਸਾਈਕਲ ਮਾਰਚ’ ਕੱਢਿਆ ਭਾਈ ਜਗਜੀਤ ਸਿੰਘ ਨੇ ਹਰੀ ਝੰਡੀ ਦੇ ਕੇ...
Ad Position 24