14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਗ੍ਰੀਨ ਪੰਜਾਬ ਮਿਸ਼ਨ ਤਹਿਤ ਸਟੇਟ ਬੈਂਕ ਆਫ ਇੰਡੀਆ ਨੇ ਫਲਦਾਰ ਬੂਟੇ ਲਗਾਏ

ਧੂਰੀ, 13 ਸਤੰਬਰ (ਲਖਵੀਰ ਸਿੰਘ ਧਾਂਦਰਾ) - ਰਿਜਨਲ ਮੈਨੇਜਰ ਵਿਵੇਕ ਕੁਮਾਰ ਆਰ. ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਧੂਰੀ, 13 ਸਤੰਬਰ (ਲਖਵੀਰ ਸਿੰਘ ਧਾਂਦਰਾ) - ਰਿਜਨਲ ਮੈਨੇਜਰ ਵਿਵੇਕ ਕੁਮਾਰ ਆਰ.ਬੀ.ਓ -5 ਸੰਗਰੂਰ ਦੇ ਦਿਸ਼ਾ-ਨਿਰਦੇਸ਼ਾ ਦੇ ਤਹਿਤ ਸਟੇਟ ਬੈਂਕ ਆਫ ਇੰਡੀਆ ਬ੍ਰਾਂਚ ਏਡੀਬੀ ਧੂਰੀ ਦੇ ਮੈਨੇਜਰ ਪ੍ਰਸ਼ਾਂਤ ਕੁਮਾਰ ਦੀ ਅਗਵਾਈ ਵਿੱਚ ਗ੍ਰੀਨ ਪੰਜਾਬ ਮੁਹਿੰਮ ਦੇ ਤਹਿਤ ਰਾਮ ਬਾਗ ਧੂਰੀ ਵਿਖੇ 30 ਤੋ ਵੱਧ ਫਲਦਾਰ ਬੂਟੇ ਲਗਾਏ। ਇਸ ਮੋਕੇ ਮੈਨੇਜਰ ਪ੍ਰਸ਼ਾਂਤ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬੈਂਕ ਵੱਲੋ ਪੰਜਾਬ ਅੰਦਰ ਵੱਧ ਰਹੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਗ੍ਰੀਨ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਨੂੰ ਸੁੱਧ ਕਰਨ ਦੇ ਮਕਸਦ ਨਾਲ ਜਨਤਕ ਥਾਂਵਾ ਤੇ ਫਲਦਾਰ ਬੂਟੇ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਰਾਮਬਾਗ ਅਤੇ ਗੋਲਡਨ ਬੈਲ ਸਕੂਲ ਵਿਖੇ ਬੂਟੇ ਲਗਾਏ ਗਏ। ਇਸ ਮੋਕੇ ਰਾਮਬਾਗ ਚੈਰੀਟੇਬਲ ਟਰੱਸਟ ਦੇ ਜਨਰਲ ਸਕੱਤਰ ਐਡਵੋਕੇਟ ਰਾਜ ਕੁਮਾਰ ਸਿੰਗਲਾ ਨੇ ਰਾਮਬਾਗ ਕਮੇਟੀ ਵੱਲੋ ਬੈਂਕ ਮੈਨੇਜਰ ਪ੍ਰਸ਼ਾਂਤ ਕੁਮਾਰ ਦਾ ਧੰਨਵਾਦ ਕਰਦਿਆ ਕਿਹਾ ਕਿ ਆਪਣੀ ਡਿਊਟੀ ਦੇ ਨਾਲ ਨਾਲ ਸਮਾਜ ਸੇਵਾ ਦੇ ਕੰਮ ਕਰਨਾ ਇਕ ਨੇਕ ਕੰਮ ਹੈ। ਅੱਜ ਦੇ ਇਸ ਪ੍ਰਦੂਸ਼ਣ ਭਰੇ ਮਾਹੌਲ ਵਿੱਚ ਇਸ ਤਰਾਂ ਦੀ ਪਹਿਲ ਬਹੁਤ ਜਰੂਰੀ ਹੈ। ਉਹਨਾ ਕਿਹਾ ਕਿ ਅੱਜ ਹਰ ਇਕ ਨਾਗਰਿਕ ਦਾ ਹੱਕ ਬਣਦਾ ਹੈ ਕਿ ਵਾਤਾਵਰਣ ਦੀ ਸੁੱਧਤਾ ਦੇ ਲਈ ਵੱਧ ਤੋ ਵੱਧ ਦਰਖਤ ਲਗਾਏ। ਇਸ ਮੋਕੇ ਰਾਮਬਾਗ ਕਮੇਟੀ ਦੇ ਪ੍ਰਧਾਨ ਸ਼ਤੀਸ ਕੁਮਾਰ ਗਰਗ ਅਤੇ ਬੈਂਕ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਲਹਿਰਾਗਾਗਾ ਵਿਖੇ ਹੋ ਰਹੀ ਕੌਮੀ ਕਾਨਫਰੰਸ ਦੀ ਤਿਆਰੀ ਲਈ ਕੀਤੀ ਮੀਟਿੰਗ ਅਗਲੀ ਖ਼ਬਰ ਸੰਤ ਨਿਰੰਕਾਰੀ ਮਿਸ਼ਨ ਵਲੋਂ ਮਾਨਵਤਾ ਦੀ ਸੇਵਾ ਲਈ ਖੂਨਦਾਨ ਕੈਂਪ
Ad Position 24