13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਅਧਿਆਪਕਾਂ, ਮੁਲਾਜ਼ਮਾਂ ਨੇ ਸੈਨੇਟ ਚੋਣਾਂ ’ਚ ਸੁਰਜੀਤ ਸਿੰਘ ਮੁਹਾਲੀ ਦੇ ਹੱਕ ’ਚ ਵੋਟ ਦੇਣ ਦਾ ਕੀਤਾ ਫੈਸਲਾ

ਸੰਗਰੂਰ, 13 ਸਤੰਬਰ (ਧੀਰਜ ਪਸ਼ੌਰੀਆ) - ਅਧਿਆਪਕਾਂ ਅਤੇ ਮੁਲਾਜ਼ਮਾਂ ਦੀ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 20 ਸਤੰਬਰ ਨੂੰ ਪੰਜਾਬ ਯੂਨੀਵਰਸਿਟੀ ਦੀਆਂ ਹੋ ਰਹੀਆਂ ਚੋਣਾਂ ਵਿੱਚ ਤਜਰਬੇਕਾਰ, ਮਿਹਨਤੀ ਅਤੇ ਲੋਕਾਂ ਦੇ ਹੱਕਾਂ ਲਈ ਲੜਨ ਵਾਲੇ ਸੁਰਜੀਤ ਸਿੰਘ ਮੁਹਾਲੀ ਦੇ ਹੱਕ ਵਿੱਚ ਵੋਟ ਦਿੱਤੀ ਜਾਵੇਗੀ। ਗੌਰਤਲਬ ਹੈ ਕਿ ਪੰਜਾਬ ਯੂਨੀਵਰਸਿਟੀ ਦੀਆਂ 15 ਗ੍ਰੈਜੂਏਟ ਹਲਕਿਆਂ ਦੀ ਚੋਣ ਲਈ ਅਧਿਆਪਕਾਂ ਅਤੇ ਮੁਲਾਜ਼ਮਾਂ ਨੇ ਸੁਰਜੀਤ ਸਿੰਘ ਮੁਹਾਲੀ ਨੂੰ ਉਮੀਦਵਾਰ ਬਣਾਇਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਸੰਗਰੂਰ, 13 ਸਤੰਬਰ (ਧੀਰਜ ਪਸ਼ੌਰੀਆ) - ਅਧਿਆਪਕਾਂ ਅਤੇ ਮੁਲਾਜ਼ਮਾਂ ਦੀ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 20 ਸਤੰਬਰ ਨੂੰ ਪੰਜਾਬ ਯੂਨੀਵਰਸਿਟੀ ਦੀਆਂ ਹੋ ਰਹੀਆਂ ਚੋਣਾਂ ਵਿੱਚ ਤਜਰਬੇਕਾਰ, ਮਿਹਨਤੀ ਅਤੇ ਲੋਕਾਂ ਦੇ ਹੱਕਾਂ ਲਈ ਲੜਨ ਵਾਲੇ ਸੁਰਜੀਤ ਸਿੰਘ ਮੁਹਾਲੀ ਦੇ ਹੱਕ ਵਿੱਚ ਵੋਟ ਦਿੱਤੀ ਜਾਵੇਗੀ। ਗੌਰਤਲਬ ਹੈ ਕਿ ਪੰਜਾਬ ਯੂਨੀਵਰਸਿਟੀ ਦੀਆਂ 15 ਗ੍ਰੈਜੂਏਟ ਹਲਕਿਆਂ ਦੀ ਚੋਣ ਲਈ ਅਧਿਆਪਕਾਂ ਅਤੇ ਮੁਲਾਜ਼ਮਾਂ ਨੇ ਸੁਰਜੀਤ ਸਿੰਘ ਮੁਹਾਲੀ ਨੂੰ ਉਮੀਦਵਾਰ ਬਣਾਇਆ ਹੈ। ਇਕੱਠੇ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂ ਦੇਵੀ ਦਿਆਲ, ਜਤਿੰਦਰ ਜੋਤੀ, ਬਾਰਾ ਸਿੰਘ, ਸਰੇਸ਼ ਕਾਂਸਲ ਅਤੇ ਰਾਮ ਸਿੰਘ ਨੇ ਕਿਹਾ ਕਿ ਦਿਨ ਪ੍ਰਤੀ ਦਿਨ ਕੇਂਦਰੀਕਿਰਤ ਕੀਤੇ ਜਾ ਰਹੇ ਵਿਦਿਅਕ ਅਦਾਰਿਆਂ ਦੀ ਨਿਰਪੱਖ, ਸਮਾਜਵਾਦੀ ਅਤੇ ਲੋਕਤੰਤਰਿਕ ਪਹਿਚਾਣ ਬਣਾਈ ਰੱਖਣ ਲਈ ਯੂਨੀਵਰਸਿਟੀ ਵਿੱਚ ਸੁਰਜੀਤ ਸਿੰਘ ਮੁਹਾਲੀ ਵਰਗੇ ਪ੍ਰਤੀਨਿਧਾਂ ਦਾ ਸੈਨੇਟ ਵਿੱਚ ਪਹੁੰਚਣਾ ਜਰੂਰੀ ਹੈ, ਜਿਨ੍ਹਾਂ ਆਪਣੀ ਸਾਰੀ ਜ਼ਿੰਦਗੀ ਲੋਕ ਘੋਲਾਂ ਨੂੰ ਸਮਰਪਿਤ ਕੀਤੀ ਹੈ। ਜੇਕਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਵਿਦਿਆਰਥੀਆਂ ਦੇ ਹੱਕਾਂ ਵਿੱਚ ਖੜਨ ਵਾਲੇ ਵਿਅਕਤੀ ਸੈਨਟ ਵਿੱਚ ਨਾ ਪਹੁੰਚੇ ਤਾਂ ਬਹੁਤ ਜਲਦ ਦੇਸ਼ ਦੀਆਂ ਯੂਨੀਵਰਸਿਟੀ ਜਿਹੀਆਂ ਵੱਡੀਆਂ ਸੰਸਥਾਵਾਂ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਚਲੀਆਂ ਜਾਣਗੀਆਂ ਅਤੇ ਸਿੱਖਿਆ ਬਹੁਤ ਮਹਿੰਗੀ ਹੋ ਜਾਵੇਗੀ । ਇਸ ਮੌਕੇ ਜਗਤਾਰ ਸਿੰਘ, ਰਵਨੀਕ ਸਿੰਘ ਰਜੀਵ ਕੁਮਾਰ, ਰੁਪਿੰਦਰ ਸ਼ਰਮਾ, ਦਿਨੇਸ਼ ਕੁਮਾਰ, ਕੁਲਬੀਰ ਸਿੰਘ, ਰਜਿੰਦਰ ਕੁਮਾਰ, ਸੁਖਜਿੰਦਰ ਸਿੰਘ ਜਟਾਣਾ, ਨਰਿੰਦਰ ਕੁਮਾਰ, ਪਰਮਜੀਤ ਕੌਸ਼ਲ, ਸੰਦੀਪ ਕੁਮਾਰ, ਭਾਰਤ ਰਤਨ ਜੋਸ਼ੀ, ਲਖਵੀਰ ਸਿੰਘ, ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਰਿਸ਼ੀਪਾਲ ਖੇਰਾ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੇ ਬਣੇ ਪ੍ਰਧਾਨ ਅਗਲੀ ਖ਼ਬਰ ਮੈਡੀਕਲ ਅਤੇ ਤਕਨੀਕੀ ਖੇਤਰ ’ਚ ਖੇਤਰੀ ਭਾਸ਼ਾਵਾਂ ਨੂੰ ਪ੍ਰਫੁੱਲਿਤ ਕਰਨ ਦੀ ਲੋੜ - ਸਤਨਾਮ ਸਿੰਘ ਸੰਧੂ ਸਤੌਜ ਅਕੈਡਮੀ ਦੇ ਚ...
Ad Position 24