13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਰਿਸ਼ੀਪਾਲ ਖੇਰਾ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੇ ਬਣੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 13 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਸੰਗਰੂਰ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰੁਪਿੰਦਰ ਭਾਰਦਵਾਜ ਦੀ ਪ੍ਰਧਾਨਗੀ ਹੇਠ ਸਥਾਨਕ ਇਕ ਰੈਸਟੋਰੈਂਟ ਵਿਖੇ ਹੋਈ। ਜਿਸ ’ਚ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਫੁੱਟਬਾਲ ਦੀ ਖੇਡ ਨੂੰ ਪ੍ਰਫੁੱਲਿਤ ਕਰਨ ਬਾਰੇ ਵਿਸਥਾਰ ਸਹਿਤ ਵਿਚਾਰ ਚਰਚਾ ਕਰਨ ਉਪਰੰਤ ਐਸੋਸੀਏਸ਼ਨ ਦੇ ਆਹੁਦੇਦਾਰਾਂ ਦੀ ਚੋਣ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਸੁਨਾਮ ਊਧਮ ਸਿੰਘ ਵਾਲਾ, 13 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਸੰਗਰੂਰ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰੁਪਿੰਦਰ ਭਾਰਦਵਾਜ ਦੀ ਪ੍ਰਧਾਨਗੀ ਹੇਠ ਸਥਾਨਕ ਇਕ ਰੈਸਟੋਰੈਂਟ ਵਿਖੇ ਹੋਈ। ਜਿਸ ’ਚ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਫੁੱਟਬਾਲ ਦੀ ਖੇਡ ਨੂੰ ਪ੍ਰਫੁੱਲਿਤ ਕਰਨ ਬਾਰੇ ਵਿਸਥਾਰ ਸਹਿਤ ਵਿਚਾਰ ਚਰਚਾ ਕਰਨ ਉਪਰੰਤ ਐਸੋਸੀਏਸ਼ਨ ਦੇ ਆਹੁਦੇਦਾਰਾਂ ਦੀ ਚੋਣ ਕੀਤੀ ਗਈ।ਰਿਟਰਨਿੰਗ ਅਫ਼ਸਰ ਪ੍ਰਿਥੀ ਚੰਦ,ਅਬਜਰਵਰ ਮੁਹੰਮਦ ਖਾਲਿਦ ਤੋਂ ਇਲਾਵਾ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਹਰਜਿੰਦਰ ਸਿੰਘ ਅਤੇ ਵਿਜੇ ਬਾਲੀ ਦੀ ਦੇਖ-ਰੇਖ ਵਿਚ ਸਰਬ ਸੰਮਤੀ ਨਾਲ ਹੋਈ ਇਸ ਚੋਣ ਵਿਚ ਸੁਨਾਮ ਦੇ ਸਾਬਕਾ ਕੌਂਸਲਰ ਰਿਸ਼ੀਪਾਲ ਖੇਰਾ ਨੂੰ ਪ੍ਰਧਾਨ, ਅਨੁਰਿਧ ਵਸ਼ਿਸ਼ਟ, ਹਰਪਾਲ ਸਿੰਘ ਬਰਾੜ ਅਤੇ ਰੇਖਾ ਰਾਣੀ ਮੀਤ ਪ੍ਰਧਾਨ, ਵਿਕਰਮ ਕੁਮਾਰ ਸਕੱਤਰ, ਅਵੀਰਾਜ ਸਿੰਘ ਮੰਡਵੀ ਖਜਾਨਚੀ, ਸੰਦੀਪ ਸਿੰਘ ਮੂਣਕ ਅਤੇ ਯਾਦਵਿੰਦਰ ਸਿੰਘ ਜਖੇਪਲ ਨੂੰ ਸੰਯੁਕਤ ਸਕੱਤਰ ਚੁਣਿਆ ਗਿਆ, ਜਦੋਂ ਕਿ ਦਰਬਾਰਾ ਸਿੰਘ, ਗੀਤਾ ਰਾਣੀ ਅਤੇ ਉਪਕਾਰ ਸ਼ਰਮਾ ਭਾਈ ਕੀ ਪਿਸ਼ੌਰ ਨੂੰ ਕਾਰਜਕਾਰਨੀ ਮੈਂਬਰ ਨਿਯੁਕਤ ਕੀਤਾ ਗਿਆ । ਨਵ-ਨਿਯੁਕਤ ਪ੍ਰਧਾਨ ਰਿਸ਼ੀਪਾਲ ਖੇਰਾ ਨੇ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ । ਇਸ ਸਮੇਂ ਨਵ-ਨਿਯੁਕਤ ਪ੍ਰਧਾਨ ਰਿਸ਼ੀਪਾਲ ਖੇਰਾ ਅਤੇ ਉਨ੍ਹਾਂ ਦੀ ਟੀਮ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਪਵਨਜੀਤ ਸਿੰਘ ਹੰਝਰਾ,ਨਰੇਸ਼ ਸ਼ਰਮਾ, ਸੁਨੀਲ ਕੁਮਾਰ, ਪ੍ਰਦੀਪ ਕੁਮਾਰ ਅ ਤੇ ਰਵੀ ਕਾਂਤ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਮਿਤ ਸਿੰਘ ਮਾਨ ਵਲੋਂ ਕਰਨਾਟਕ ਦੇ ਮੁੱਖ ਮੰਤਰੀ ਡੀ.ਕੇ. ਸ਼ਿਵ ਕੁਮਾਰ ਨਾਲ ਮੁਲਾਕਾਤ ਅਗਲੀ ਖ਼ਬਰ ਅਧਿਆਪਕਾਂ, ਮੁਲਾਜ਼ਮਾਂ ਨੇ ਸੈਨੇਟ ਚੋਣਾਂ ’ਚ ਸੁਰਜੀਤ ਸਿੰਘ ਮੁਹਾਲੀ ਦੇ ਹੱਕ ’ਚ ਵੋਟ ਦੇਣ ਦਾ ਕੀਤਾ ਫੈਸਲਾ
Ad Position 24