ਸਮਿਤ ਸਿੰਘ ਮਾਨ ਵਲੋਂ ਕਰਨਾਟਕ ਦੇ ਮੁੱਖ ਮੰਤਰੀ ਡੀ.ਕੇ. ਸ਼ਿਵ ਕੁਮਾਰ ਨਾਲ ਮੁਲਾਕਾਤ
ਅਹਿਮਦਗੜ੍ਹ 13 ਸਤੰਬਰ (ਰਣਧੀਰ ਸਿੰਘ ਮਹੋਲੀ)- ਕਾਂਗਰਸ ਪਾਰਟੀ ਦੇ ਰਾਸ਼ਟਰੀ ਬੁਲਾਰੇ ਅਤੇ ਹਲਕਾ ਇੰਚਾਰਜ ਅਮਰਗੜ੍ਹ ਸਮਿਤ ਸਿੰਘ ਮਾਨ ਵਲੋਂ ਪੰਜਾਬ ਤੋਂ ਇਲਾਵਾ ਬਾਹਰੀ ਸੂਬਿਆਂ ਅਤੇ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕਰਕੇ ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਸਬੰਧੀ ਵਿਚਾਰ ਵਟਾਂਦਰਾ ਨਿਰੰਤਰ ਜਾਰੀ ਰੱਖਿਆ ਜਾਂਦਾ ਹੈ। ਕਰਨਾਟਕ ਦੇ ਮੁੱਖ ਮੰਤਰੀ ਡੀ.
ਅਹਿਮਦਗੜ੍ਹ 13 ਸਤੰਬਰ (ਰਣਧੀਰ ਸਿੰਘ ਮਹੋਲੀ)- ਕਾਂਗਰਸ ਪਾਰਟੀ ਦੇ ਰਾਸ਼ਟਰੀ ਬੁਲਾਰੇ ਅਤੇ ਹਲਕਾ ਇੰਚਾਰਜ ਅਮਰਗੜ੍ਹ ਸਮਿਤ ਸਿੰਘ ਮਾਨ ਵਲੋਂ ਪੰਜਾਬ ਤੋਂ ਇਲਾਵਾ ਬਾਹਰੀ ਸੂਬਿਆਂ ਅਤੇ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕਰਕੇ ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਸਬੰਧੀ ਵਿਚਾਰ ਵਟਾਂਦਰਾ ਨਿਰੰਤਰ ਜਾਰੀ ਰੱਖਿਆ ਜਾਂਦਾ ਹੈ। ਕਰਨਾਟਕ ਦੇ ਮੁੱਖ ਮੰਤਰੀ ਡੀ.ਕੇ. ਸ਼ਿਵ ਕੁਮਾਰ ਨਾਲ ਸੁਮਿਤ ਮਾਨ ਨਾਲ ਵਿਸੇਸ਼ ਮੀਟਿੰਗ ਹੋਈ, ਜਿਸ ਦੌਰਾਨ ਦੇਸ਼ ਵਿੱਚ ਕਾਂਗਰਸ ਪਾਰਟੀ ਦੀ ਮਜਬੂਤੀ ਅਤੇ ਪੰਜਾਬ ਸਮੇਤ ਹੋਰਨਾਂ ਰਾਜਾਂ ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਵਿਸ਼ੇਸ਼ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ। ਸੁਮਿਤ ਮਾਨ ਨੇ ਦੱਸਿਆ ਕਿ ਕਾਂਗਰਸ ਦੇ ਵੱਡੇ ਕੱਦਾਵਰ ਅਤੇ ਤਜਰਬੇਕਾਰ ਨੇਤਾ ਮੁੱਖ ਮੰਤਰੀ ਡੀ.ਕੇ ਸ਼ਿਵ ਕੁਮਾਰ ਨੇ ਤੇਲੰਗਾਨਾ ’ਚ ਕਾਂਗਰਸ ਦੀ ਸਰਕਾਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਕੇਰਲ ਵਿੱਚ ਵੀ ਕਾਂਗਰਸ ਨੂੰ ਮਜ਼ਬੂਤ ਕਰਨ ਵਿੱਚ ਵੱਡਾ ਯੋਗਦਾਨ ਦਿੱਤਾ ਹੈ। ਸੁਮਿਤ ਮਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦਾ ਮਾਰਗਦਰਸ਼ਨ ਆਉਣ ਵਾਲੀਆਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਹੁਤ ਮਦਦਗਾਰ ਸਾਬਤ ਹੋਵੇਗਾ ।