13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸਰਵੋਤਮ ਅਕੈਡਮੀ ਵਿਖੇ ਵਿਦਿਆਰਥੀਆਂ ਦੇ ਗੁਰਮਤਿ ਮੁਕਾਬਲੇ ਕਰਵਾਏ

ਹੰਡਿਆਇਆ, 12 ਸਤੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਤਿਨਾਮ ਸਰਬ ਕਲਿਆਣ ਸੰਸਥਾ ਵਲੋਂ ਵਿਦਿਆਰਥੀਆਂ ਦੇ ਗੁਰਮਤਿ ਮੁਕਾਬਲੇ ਕਰਵਾਏ ਗਏ। ਜਿਸ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਹੰਡਿਆਇਆ, 12 ਸਤੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਤਿਨਾਮ ਸਰਬ ਕਲਿਆਣ ਸੰਸਥਾ ਵਲੋਂ ਵਿਦਿਆਰਥੀਆਂ ਦੇ ਗੁਰਮਤਿ ਮੁਕਾਬਲੇ ਕਰਵਾਏ ਗਏ। ਜਿਸ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਤੋਂ ਗੁਰਬਾਣੀ, ਸਿੱਖ ਇਤਿਹਾਸ, ਗੁਰੂ ਸਾਹਿਬਾਨ ਅਤੇ ਸਿੱਖ ਧਰਮ ਨਾਲ ਸਬੰਧਿਤ ਪ੍ਰਸ਼ਨ ਪੁੱਛੇ ਗਏ। ਜਿਨ੍ਹਾਂ ਦੇ ਵਿਦਿਆਰਥੀਆਂ ਨੇ ਉਤਰ ਦਿੱਤੇ। ਇਸ ਮੌਕੇ ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਕਿਹਾ ਕਿ ਅਜਿਹੀਆਂ ਪ੍ਰੀਖਿਆਵਾਂ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ ਅਤੇ ਗੁਰਮਤਿ ਸਿਧਾਂਤਾਂ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਸੰਸਥਾ ਦੇ ਫਾਉਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐੱਮ.ਡੀ. ਚਮਕੌਰ ਸਿੰਘ ਬਾਜਵਾ ਨੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਜ਼ਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਅਮਨ ਅਰੋੜਾ ਦੀ ਰਿਹਾਇਸ਼ ਦਾ ਘਿਰਾਓ ਕਰਕੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ -ਗੁਲਜ਼ਾਰ ਸਿੰਘ ਤੂਰ ਬੰਜਾਰਾ ਖੁਦਕੁਸ਼ੀ ਮਾਮਲਾ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼- ਛਾਜਲੀ...
Ad Position 24