15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਰੋਟਰੀ ਇੰਟਰਨੈਸ਼ਨਲ ਵਲੋਂ ਪ੍ਰਿੰਸੀਪਲ ਮਨਦੀਪ ਛੰਨਾ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ

ਸੰਗਰੂਰ, 14 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਸੰਗਰੂਰ ਪ੍ਰਿੰਸੀਪਲ ਮਨਦੀਪ ਛੰਨਾ ਨੂੰ ਅਧਿਆਪਕ ਦਿਵਸ 2026 ਦੇ ਮੌਕੇ ’ਤੇ ਰੋਟਰੀ ਇੰਟਰਨੈਸ਼ਨਲ ਵਲੋਂ ਵਿਸ਼ੇਸ਼ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਰੋਟਰੀ ਕਲੱਬ ਸੁਨਾਮ ਸਟਾਰ ਵਲੋਂ ਵਿਦਿਆਰਥੀਆਂ ਦੇ ਮਨਾਂ ਨੂੰ ਪ੍ਰੇਰਿਤ ਕਰਨ, ਉਨ੍ਹਾਂ ਦੇ ਚਰਿੱਤਰ ਨਿਰਮਾਣ, ਜ਼ਿੰਮੇਵਾਰ ਨਾਗਰਿਕ ਬਣਾਉਣ ਅਤੇ ਦੇਸ਼ ਦੀ ਮਜ਼ਬੂਤ ਨੀਂਹ ਤਿਆਰ ਕਰਨ ਵਿੱਚ ਪਾਏ ਜਾ ਰਹੇ ਅਹਿਮ ਯੋਗਦਾਨ ਲਈ ਪ੍ਰਦਾਨ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਸੰਗਰੂਰ, 14 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਸੰਗਰੂਰ ਪ੍ਰਿੰਸੀਪਲ ਮਨਦੀਪ ਛੰਨਾ ਨੂੰ ਅਧਿਆਪਕ ਦਿਵਸ 2026 ਦੇ ਮੌਕੇ ’ਤੇ ਰੋਟਰੀ ਇੰਟਰਨੈਸ਼ਨਲ ਵਲੋਂ ਵਿਸ਼ੇਸ਼ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਰੋਟਰੀ ਕਲੱਬ ਸੁਨਾਮ ਸਟਾਰ ਵਲੋਂ ਵਿਦਿਆਰਥੀਆਂ ਦੇ ਮਨਾਂ ਨੂੰ ਪ੍ਰੇਰਿਤ ਕਰਨ, ਉਨ੍ਹਾਂ ਦੇ ਚਰਿੱਤਰ ਨਿਰਮਾਣ, ਜ਼ਿੰਮੇਵਾਰ ਨਾਗਰਿਕ ਬਣਾਉਣ ਅਤੇ ਦੇਸ਼ ਦੀ ਮਜ਼ਬੂਤ ਨੀਂਹ ਤਿਆਰ ਕਰਨ ਵਿੱਚ ਪਾਏ ਜਾ ਰਹੇ ਅਹਿਮ ਯੋਗਦਾਨ ਲਈ ਪ੍ਰਦਾਨ ਕੀਤਾ ਗਿਆ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਇੰਜੀਨੀਅਰ ਸ਼ਿਵ ਆਰੀਆ ਨੇ ਪ੍ਰਿੰਸੀਪਲ ਮਨਦੀਪ ਛੰਨਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਸਿੱਖਿਆ ਪ੍ਰਤੀ ਜ਼ਿੰਮੇਵਾਰ ਪਹੁੰਚ ਦੀ ਪ੍ਰਮਾਣਿਕਤਾ ਹੈ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਮਨਦੀਪ ਛੰਨਾ ਦੀ ਅਗਵਾਈ ਹੇਠ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਕੇਂਦਰ ਵਿੱਚ ਰੱਖ ਕੇ ਲਗਾਤਾਰ ਨਵੇਂ ਉਪਰਾਲੇ ਕਰ ਰਿਹਾ ਹੈ। ਇਸ ਮੌਕੇ ਪ੍ਰਿੰਸੀਪਲ ਮਨਦੀਪ ਛੰਨਾ ਨੇ ਰੋਟਰੀ ਇੰਟਰਨੈਸ਼ਨਲ ਅਤੇ ਰੋਟਰੀ ਕਲੱਬ ਸੁਨਾਮ ਸਟਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਹੋਰ ਵਧੇਰੇ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਪ੍ਰੇਰਣਾ ਵੀ ਹੈ। ਸਕੂਲ ਦੀ ਮੁੱਖ ਕਾਰਜਕਾਰੀ ਅਧਿਕਾਰੀ ਭਾਵਨਾ ਪੌਲ ਨੇ ਪ੍ਰਿੰਸੀਪਲ ਮਨਦੀਪ ਛੰਨਾ ਨੂੰ ਇਸ ਵਿਸ਼ੇਸ਼ ਸਨਮਾਨ ਲਈ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਦੀ ਮਿਹਨਤ, ਦੂਰਦਰਸ਼ੀ ਸੋਚ ਅਤੇ ਸਿੱਖਿਆ ਪ੍ਰਤੀ ਸਮਰਪਣ ਸਕੂਲ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ । ਸਕੂਲ ਦੀ ਪ੍ਰਧਾਨ ਡਾ. ਸੀਮਾ ਅਰੋੜਾ ਨੇ ਵੀ ਪ੍ਰਿੰਸੀਪਲ ਮਨਦੀਪ ਛੰਨਾ ਨੂੰ ਵਧਾਈ ਦਿੱਤੀ ਹੈ ।
Ad Position 22
No active advertisement
ਪਿਛਲੀ ਖ਼ਬਰ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਔਰਤ ਸਮੇਤ 2 ਦੀ ਮੌਤ, 2 ਜ਼ਖ਼ਮੀ ਅਗਲੀ ਖ਼ਬਰ ਕਿਸਾਨਾਂ ਨੇ ਪੱਕੇ ਮੋਰਚੇ ਦੌਰਾਨ ਬੰਦ ਕੀਤੇ ਪ੍ਰਬੰਧਕੀ ਕੰਪਲੈਕਸ ਦੇ ਤਿੰਨੇ ਮੁੱਖ ਗੇਟ
Ad Position 24