16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਅਹਿਮਦਗੜ੍ਹ ਦੀਆਂ ਚਾਰ ਵੱਡੀਆਂ ਦੁਕਾਨਾਂ ਤੋਂ ਪਨੀਰ, ਖੋਆ ਅਤੇ ਆਈਸ ਕਰੀਮ ਦੇ ਨਮੂਨੇ ਭਰੇ

ਅਹਿਮਦਗੜ੍ਹ, 14 ਸਤੰਬਰ (ਸੁਖਜੀਤ ਸਿੰਘ ਖੇੜਾ)- ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖੁਰਾਕ ਸਪਲਾਈ ਵਿਭਾਗ, ਮਲੇਰਕੋਟਲਾ ਦੀ ਟੀਮ ਨੇ ਖਾਧ ਪਦਾਰਥਾਂ ’ਚ ਮਿਲਾਵਟ ਨੂੰ ਰੋਕਣ ਲਈ ਅਹਿਮਦਗੜ੍ਹ ’ਚ ਮਠਿਆਈ ਦੀਆਂ ਦੁਕਾਨਾਂ ਅਤੇ ਡੇਅਰੀਆਂ ’ਚ ਇਕ ਵਿਸ਼ੇਸ਼ ਨਿਰੀਖਣ ਮੁਹਿੰਮ ਚਲਾਈ । ਮਲੇਰਕੋਟਲਾ ਦੇ ਸਹਾਇਕ ਕਮਿਸ਼ਨਰ ਰਾਖੀ ਵਿਨਾਇਕ ਦੀ ਅਗਵਾਈ ’ਚ ਇਸ ਕਾਰਵਾਈ ਵਿੱਚ ਵੱਖ-ਵੱਖ ਖਾਣ-ਪੀਣ ਦੀਆਂ ਵਸਤਾਂ ਦੇ ਨਮੂਨੇ ਇਕੱਠੇ ਕੀਤੇ ਗਏ ਅਤੇ ਉਨ੍ਹਾਂ ਨੂੰ ਜਾਂਚ ਲਈ ਭੇਜਿਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਅਹਿਮਦਗੜ੍ਹ, 14 ਸਤੰਬਰ (ਸੁਖਜੀਤ ਸਿੰਘ ਖੇੜਾ)- ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖੁਰਾਕ ਸਪਲਾਈ ਵਿਭਾਗ, ਮਲੇਰਕੋਟਲਾ ਦੀ ਟੀਮ ਨੇ ਖਾਧ ਪਦਾਰਥਾਂ ’ਚ ਮਿਲਾਵਟ ਨੂੰ ਰੋਕਣ ਲਈ ਅਹਿਮਦਗੜ੍ਹ ’ਚ ਮਠਿਆਈ ਦੀਆਂ ਦੁਕਾਨਾਂ ਅਤੇ ਡੇਅਰੀਆਂ ’ਚ ਇਕ ਵਿਸ਼ੇਸ਼ ਨਿਰੀਖਣ ਮੁਹਿੰਮ ਚਲਾਈ । ਮਲੇਰਕੋਟਲਾ ਦੇ ਸਹਾਇਕ ਕਮਿਸ਼ਨਰ ਰਾਖੀ ਵਿਨਾਇਕ ਦੀ ਅਗਵਾਈ ’ਚ ਇਸ ਕਾਰਵਾਈ ਵਿੱਚ ਵੱਖ-ਵੱਖ ਖਾਣ-ਪੀਣ ਦੀਆਂ ਵਸਤਾਂ ਦੇ ਨਮੂਨੇ ਇਕੱਠੇ ਕੀਤੇ ਗਏ ਅਤੇ ਉਨ੍ਹਾਂ ਨੂੰ ਜਾਂਚ ਲਈ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਵਿਭਾਗੀ ਟੀਮ ਨੇ ਅਹਿਮਦਗੜ੍ਹ ’ਚ ਖੁਸ਼ੀ ਰਾਮ, ਚਮਨਲਾਲ, ਗੁਲਜ਼ਾਰ ਅਤੇ ਬੀਕਾਨੇਰ ਦੀਆਂ ਦੁਕਾਨਾਂ ਤੋਂ ਪਨੀਰ, ਖੋਆ ਅਤੇ ਆਈਸ ਕਰੀਮ ਦੇ ਨਮੂਨੇ ਇਕੱਠੇ ਕੀਤੇ। ਇਸ ਤੋਂ ਇਲਾਵਾ ਕੁੱਪ ਕਲਾਂ ਦੀ ਇੱਕ ਦੁਕਾਨ ਤੋਂ ਵੀ ਖੋਆ ਦਾ ਨਮੂਨਾ ਲਿਆ ਗਿਆ। ਟੀਮ ਨੇ ਦੁਕਾਨਦਾਰਾਂ ਤੋਂ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਅਤੇ ਸਟੋਰੇਜ ਬਾਰੇ ਜਾਣਕਾਰੀ ਵੀ ਇਕੱਠੀ ਕੀਤੀ। ਸਹਾਇਕ ਕਮਿਸ਼ਨਰ ਰਾਖੀ ਵਿਨਾਇਕ ਨੇ ਕਿਹਾ ਕਿ ਇਹ ਵਿਭਾਗ ਦੀ ਨਿਯਮਤ ਨਿਰੀਖਣ ਪ੍ਰਕਿਰਿਆ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਖੁਰਾਕ ਵਿਭਾਗ ਦੇ ਕਮਿਸ਼ਨਰ ਕਮਲਪ੍ਰੀਤ ਕੌਰ ਬਰਾੜ ਦੀ ਅਗਵਾਈ ਹੇਠ ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਦੀਆਂ ਵਸਤਾਂ, ਖਾਸ ਕਰਕੇ ਪਨੀਰ ਅਤੇ ਖੋਏ ਦੀ ਗੁਣਵੱਤਾ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਬਾਜ਼ਾਰ ਵਿੱਚ ਮਿਲਾਵਟੀ ਖਾਣ-ਪੀਣ ਦੀਆਂ ਵਸਤਾਂ ਦੀ ਵਿਕਰੀ ਨੂੰ ਰੋਕਣਾ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਅਤੇ ਗੁਣਵੱਤਾ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਨਾ ਕਰਨ ਅਤੇ ਨਿਰਧਾਰਤ ਗੁਣਵੱਤਾ ਮਾਪਦੰਡਾਂ ਦੀ ਪਾਲਣਾ ਕਰਨ ਦੀ ਹਦਾਇਤ ਵੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਮੋਰਚੇ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਨੇ ਐਸ.ਈ. ਦਫ਼ਤਰ ਅੱਗੇ ਦਿੱਤਾ ਰੋਸ ਧਰਨਾ ਅਗਲੀ ਖ਼ਬਰ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਔਰਤ ਸਮੇਤ 2 ਦੀ ਮੌਤ, 2 ਜ਼ਖ਼ਮੀ
Ad Position 24