ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ -ਜ਼ਖ਼ਮੀ
ਸੁਨਾਮ ਊਧਮ ਸਿੰਘ ਵਾਲਾ, 14 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸੁਨਾਮ-ਮਾਨਸਾ ਸੜਕ ’ਤੇ ਪਿੰਡ ਮਾਡਲ ਟਾਊਨ-1 ਨੇੜੇ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ, ਜਦੋਂ ਕਿ ਦੂਜੇ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ । ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਨੌਜਵਾਨ ਦੇ ਪੋਸਟਮਾਰਟਮ ਸਮੇਂ ਪੁਲਿਸ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਗਗਨਦੀਪ ਸਿੰਘ ਨੇ ਦੱਸਿਆ ਕਿ ਕਰਨਵੀਰ ਸਿੰਘ ਅਤੇ ਖੁਸ਼ਪ੍ਰੀਤ ਸਿੰਘ ਨਾਂਅ ਦੇ ਦੋ ਨੌਜਵਾਨ ਚੀਮਾ ਮੰਡੀ ਤੋਂ ਸੁਨਾਮ ਮੋਟਰਸਾਈਕਲ ’ਤੇ ਜਾ ਰਹੇ ਸਨ, ਜਿਵੇਂ ਹੀ ਉਹ ਪਿੰਡ ਮਾਡਲ ਟਾਊਨ-1 ਨੇੜੇ ਪਹੁੰਚੇ ਤਾਂ ਅੱਗਿਉਂ ਆ ਰਹੀ ਇਕ ਅਣਪਛਾਤੀ ਬੱਸ ਨੇ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ।
ਮ
ਮ੍ਰਿਤਕ ਨੌਜਵਾਨ ਕਰਨਵੀਰ ਸਿੰਘ ਦੀ ਪੁਰਾਣੀ ਤਸਵੀਰ।
15-09-2026
ਸੁਨਾਮ ਊਧਮ ਸਿੰਘ ਵਾਲਾ, 14 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸੁਨਾਮ-ਮਾਨਸਾ ਸੜਕ ’ਤੇ ਪਿੰਡ ਮਾਡਲ ਟਾਊਨ-1 ਨੇੜੇ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ, ਜਦੋਂ ਕਿ ਦੂਜੇ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ । ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਨੌਜਵਾਨ ਦੇ ਪੋਸਟਮਾਰਟਮ ਸਮੇਂ ਪੁਲਿਸ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਗਗਨਦੀਪ ਸਿੰਘ ਨੇ ਦੱਸਿਆ ਕਿ ਕਰਨਵੀਰ ਸਿੰਘ ਅਤੇ ਖੁਸ਼ਪ੍ਰੀਤ ਸਿੰਘ ਨਾਂਅ ਦੇ ਦੋ ਨੌਜਵਾਨ ਚੀਮਾ ਮੰਡੀ ਤੋਂ ਸੁਨਾਮ ਮੋਟਰਸਾਈਕਲ ’ਤੇ ਜਾ ਰਹੇ ਸਨ, ਜਿਵੇਂ ਹੀ ਉਹ ਪਿੰਡ ਮਾਡਲ ਟਾਊਨ-1 ਨੇੜੇ ਪਹੁੰਚੇ ਤਾਂ ਅੱਗਿਉਂ ਆ ਰਹੀ ਇਕ ਅਣਪਛਾਤੀ ਬੱਸ ਨੇ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਜਿਸ ਕਾਰਨ ਦੋਵੇਂ ਨੌਜਵਾਨ ਗੰਭੀਰ ਜ਼ਖਮੀ ਹੋ ਗਏ । ਪਿੰਡ ਵਾਸੀਆਂ ਵਲੋਂ ਕੁਝ ਰਾਹਗੀਰਾਂ ਦੇ ਸਹਿਯੋਗ ਨਾਲ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਨਾਮ ਪਹੁੰਚਾਇਆ ਗਿਆ। ਜਿੱਥੇ ਕਰਨਵੀਰ ਸਿੰਘ (19) ਪੁੱਤਰ ਜਗਪਾਲ ਸਿੰਘ ਵਾਸੀ ਚੀਮਾ ਦੀ ਮੌਤ ਹੋ ਗਈ, ਜਦੋਂ ਕਿ ਖੁਸ਼ਪ੍ਰੀਤ ਸਿੰਘ (25) ਪੁੱਤਰ ਕ੍ਰਿਸ਼ਨ ਸਿੰਘ ਵਾਸੀ ਰਸੀਦਾਂ (ਹਰਿਆਣਾ) ਦੀ ਹਾਲਤ ਨਾਜ਼ੁਕ ਵੇਖਦੇ ਹੋਏ ਡਾਕਟਰਾਂ ਵਲੋਂ ਇਲਾਜ ਲਈ ਉਸ ਨੂੰ ਪਟਿਆਲਾ ਭੇਜ ਦਿੱਤਾ ਗਿਆ। ਸਹਾਇਕ ਥਾਣੇਦਾਰ ਗਗਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਅਣਪਛਾਤੇ ਬੱਸ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।