ਗਾਂਜੇ ਸਮੇਤ ਔਰਤ ਗ੍ਰਿਫਤਾਰ
ਸੁਨਾਮ ਊਧਮ ਸਿੰਘ ਵਾਲਾ, 14 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਪੁਲਿਸ ਵਲੋਂ ਇਕ ਔਰਤ ਨੂੰ 410 ਗ੍ਰਾਮ ਗਾਂਜੇ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਜੈਲ ਪੋਸਟ ਨਵੀਂ ਅਨਾਜ ਮੰਡੀ ਸੁਨਾਮ ਦੇ ਇੰਚਾਰਜ ਸਹਾਇਕ ਥਾਣੇਦਾਰ ਜਗਦੀਪ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸੁਨਾਮ-ਜਖਲ ਸੜਕ ’ਤੇ ਜਵੰਧਾ ਚੌਂਕ ਵਿਖੇ ਗਸਤ ਅਤੇ ਸ਼ੱਕੀ ਵਿਅਕਤੀ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਮਿਲੀ ਇਕ ਗੁਪਤ ਸੂਚਨਾ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਸਥਾਨਕ ਅਨਾਜ ਮੰਡੀ ਦੇ ਸ਼ੈੱਡਾਂ ਹੇਠੋਂ ਇਕ ਔਰਤ ਨੂੰ ਹਿਰਾਸਤ ’ਚ ਲੈ ਕੇ ਉਸ ਕੋਲੋਂ 410 ਗ੍ਰਾਮ ਗਾਂਜਾ ਬ੍ਰਾਮਦ ਕੀਤਾ ਗਿਆ ।
ਸੁਨਾਮ ਊਧਮ ਸਿੰਘ ਵਾਲਾ, 14 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਪੁਲਿਸ ਵਲੋਂ ਇਕ ਔਰਤ ਨੂੰ 410 ਗ੍ਰਾਮ ਗਾਂਜੇ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਜੈਲ ਪੋਸਟ ਨਵੀਂ ਅਨਾਜ ਮੰਡੀ ਸੁਨਾਮ ਦੇ ਇੰਚਾਰਜ ਸਹਾਇਕ ਥਾਣੇਦਾਰ ਜਗਦੀਪ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸੁਨਾਮ-ਜਖਲ ਸੜਕ ’ਤੇ ਜਵੰਧਾ ਚੌਂਕ ਵਿਖੇ ਗਸਤ ਅਤੇ ਸ਼ੱਕੀ ਵਿਅਕਤੀ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਮਿਲੀ ਇਕ ਗੁਪਤ ਸੂਚਨਾ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਸਥਾਨਕ ਅਨਾਜ ਮੰਡੀ ਦੇ ਸ਼ੈੱਡਾਂ ਹੇਠੋਂ ਇਕ ਔਰਤ ਨੂੰ ਹਿਰਾਸਤ ’ਚ ਲੈ ਕੇ ਉਸ ਕੋਲੋਂ 410 ਗ੍ਰਾਮ ਗਾਂਜਾ ਬ੍ਰਾਮਦ ਕੀਤਾ ਗਿਆ । ਗ੍ਰਿਫਤਾਰ ਕੀਤੀ ਗਈ ਔਰਤ ਦੀ ਪਛਾਣ ਮੀਤੋ ਵਾਸੀ ਸੁਨਾਮ ਵਜੋਂ ਹੋਈ। ਜਿਸ ਖਿਲਾਫ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ। ਪੁਲਿਸ ਵਲੋਂ ਉਕਤ ਔਰਤ ਨੂੰ ਗਾਂਜਾ ਬਾਹਰੋਂ ਸਸਤੇ ਭਾਅ ਲਿਆ ਕੇ ਸਪਲਾਈ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਜਿਸ ਦੀ ਪੁਲਿਸ ਵਲੋਂ ਸਰਗਰਮੀ ਨਾਲ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਜੈਲ ਪੋਸਟ ਨਵੀਂ ਅਨਾਜ ਮੰਡੀ ਸੁਨਾਮ ਦੇ ਸਹਾਇਕ ਥਾਣੇਦਾਰ ਗੁਰਸ਼ਰਨ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸੁਨਾਮ-ਜਾਖਲ ਸੜਕ ’ਤੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਗਸਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਮਿਲੀ ਇਕ ਗੁਪਤ ਸੂਚਨਾ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ। ਜਿਸ ਕੋਲੋਂ 24 ਬੋਤਲਾਂ ਸ਼ਰਾਬ ਠੇਕਾ ਦੇਸੀ ਜਲਵਾ ਮਾਰਕਾ ਬ੍ਰਾਮਦ ਕੀਤੀ ਗਈ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਜਸਵੀਰ ਸਿੰਘ ਉਰਫ ਜੱਸੀ ਵਾਸੀ ਸੁਨਾਮ ਵਜੋਂ ਹੋਈ ।