14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਮਹਿਲਾ ਸਸ਼ਕਤੀਕਰਨ ਮੈਰਾਥਨ ’ਚ ਡਾ. ਹਰਜੀਤ ਕੌਰ ਨੇ ਮਾਰੀ ਬਾਜ਼ੀ 40 ਸਾਲ ਉਮਰ ਵਰਗ ’ਚ ਦੂਜਾ ਸਥਾਨ ਹਾਸਿਲ ਕੀਤਾ

ਮਸਤੂਆਣਾ ਸਾਹਿਬ, 14 ਸਤੰਬਰ (ਦਮਦਮੀ) - ਮਹਿਲਾਵਾਂ ਅੰਦਰ ਆਤਮ-ਵਿਸ਼ਵਾਸ ਪੈਦਾ ਕਰਨ, ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਸਮਾਜ ਦੇ ਹਰ ਖੇਤਰ ’ਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਬਠਿੰਡਾ ਦੇ ਹਲਕਾ ਮੌੜ ਮੰਡੀ ਵਿਖੇ ਕਰਵਾਈ ਗਈ ਪੰਜਾਬ ਦੀ ਪਹਿਲੀ ਵਿਸ਼ੇਸ਼ ‘ ਮਹਿਲਾ ਸਸ਼ਕਤੀਕਰਨ ਮੈਰਾਥਨ’ ਦੌਰਾਨ ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਦੀ ਪੰਜਾਬੀ ਲੈਕਚਰਾਰ ਡਾ. ਹਰਜੀਤ ਕੌਰ ਨੇ 40 ਪਲੱਸ ਉਮਰ ਵਰਗ ’ਚ ਦੂਜਾ ਸਥਾਨ ਹਾਸਿਲ ਕੀਤਾ ।

Ad Position 21
repet_subhas-goyals [Copy P29]
ਡਾ. ਹਰਜੀਤ ਕੌਰ ਵਲੋਂ ਜੇਤੂ ਇਨਾਮ ਹਾਸਿਲ ਕੀਤੇ ਜਾਣ ਦਾ ਦ੍ਰਿਸ਼। ਤਸਵੀਰ- ਦਮਦਮੀ 15-09-2026
ਮਸਤੂਆਣਾ ਸਾਹਿਬ, 14 ਸਤੰਬਰ (ਦਮਦਮੀ) - ਮਹਿਲਾਵਾਂ ਅੰਦਰ ਆਤਮ-ਵਿਸ਼ਵਾਸ ਪੈਦਾ ਕਰਨ, ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਸਮਾਜ ਦੇ ਹਰ ਖੇਤਰ ’ਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਬਠਿੰਡਾ ਦੇ ਹਲਕਾ ਮੌੜ ਮੰਡੀ ਵਿਖੇ ਕਰਵਾਈ ਗਈ ਪੰਜਾਬ ਦੀ ਪਹਿਲੀ ਵਿਸ਼ੇਸ਼ ‘ ਮਹਿਲਾ ਸਸ਼ਕਤੀਕਰਨ ਮੈਰਾਥਨ’ ਦੌਰਾਨ ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਦੀ ਪੰਜਾਬੀ ਲੈਕਚਰਾਰ ਡਾ. ਹਰਜੀਤ ਕੌਰ ਨੇ 40 ਪਲੱਸ ਉਮਰ ਵਰਗ ’ਚ ਦੂਜਾ ਸਥਾਨ ਹਾਸਿਲ ਕੀਤਾ । ਪੰਜਾਬ ਵੂਮੈਨ ਕਮਿਸ਼ਨ ਦੀ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਅਤੇ ਸੀਨੀਅਰ ਵਾਈਸ ਚੇਅਰਪਰਸਨ ਰੁਪਿੰਦਰ ਕੌਰ ਗਿੱਲ ਦੀ ਅਗਵਾਈ ਹੇਠ ਕਰਵਾਈ ਗਈ ਇਸ ਮੈਰਾਥਨ ’ਚ ਡਾ. ਹਰਜੀਤ ਕੌਰ ਨੇ ਆਪਣੀ ਦ੍ਰਿੜ੍ਹ ਇੱਛਾ-ਸ਼ਕਤੀ, ਲਗਨ, ਨਿਯਮਿਤ ਕਸਰਤ ਅਤੇ ਬਿਹਤਰੀਨ ਪ੍ਰਦਰਸ਼ਨ ਸਦਕਾ ਇਹ ਮਾਣਮੱਤੀ ਉਪਲੱਬਧੀ ਹਾਸਿਲ ਕੀਤੀ । ਇਸ ਮੈਰਾਥਨ ’ਚ 12 ਤੋਂ 60 ਸਾਲ ਤੱਕ ਦੀਆਂ ਬੱਚੀਆਂ ਅਤੇ ਮਹਿਲਾਵਾਂ ਨੇ ਵੱਡੀ ਗਿਣਤੀ ਵਿੱਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ । ਪੰਜਾਬ ਦੇ ਵੱਖ-ਵੱਖ ਖੇਤਰਾਂ ਤੋਂ ਪਹੁੰਚੀਆਂ ਮਹਿਲਾਵਾਂ ਨੇ ਦੌੜ ’ਚ ਹਿੱਸਾ ਲੈ ਕੇ ਇਹ ਸੰਦੇਸ਼ ਦਿੱਤਾ ਕਿ ਮਹਿਲਾਵਾਂ ਕਿਸੇ ਵੀ ਖੇਤਰ ’ਚ ਆਪਣੀ ਸਮਰੱਥਾ ਅਤੇ ਕਾਬਲੀਅਤ ਦੇ ਦਮ ’ਤੇ ਨਵੀਆਂ ਮੰਜ਼ਿਲਾਂ ਹਾਸਿਲ ਕਰ ਸਕਦੀਆਂ ਹਨ । ਡਾ. ਹਰਜੀਤ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਸੰਤ ਅਤਰ ਸਿੰਘ ਅਕਾਲ ਅਕੈਡਮੀ ਦੇ ਪ੍ਰਿੰਸੀਪਲ ਵਿਜੇ ਪਲਾਹਾ ਅਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ । ਇਸ ਮੌਕੇ ਡਾ. ਹਰਜੀਤ ਕੌਰ ਨੇ ਆਪਣੀ ਸਫ਼ਲਤਾ ਦਾ ਸਿਹਰਾ ਨਿਯਮਿਤ ਕਸਰਤ, ਸਕਾਰਾਤਮਕ ਸੋਚ, ਦ੍ਰਿੜ੍ਹ ਇੱਛਾ-ਸ਼ਕਤੀ ਅਤੇ ਅਦਾਰੇ ਵਲੋਂ ਮਿਲਦੇ ਸਹਿਯੋਗ ਨੂੰ ਦਿੰਦਿਆਂ ਕਿਹਾ ਕਿ ਹਰ ਮਹਿਲਾ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕਰਨ ਅਤੇ ਜ਼ਹਿਰੀਲੀ ਦਵਾਈ ਪਿਉਣ ’ਤੇ ਮਾਮਲਾ ਦਰਜ ਅਗਲੀ ਖ਼ਬਰ ਕਿਸਾਨਾਂ ਵਲੋਂ ਅੱਜ ਤੋਂ ਅਮਨ ਅਰੋੜਾ ਦੀ ਰਿਹਾਇਸ਼ ਨੇੜੇ ਪੱਕਾ ਮੋਰਚਾ
Ad Position 24