ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾਂ ਦੀ ਵਿੱਤ ਮੰਤਰੀ ਚੀਮਾ ਨਾਲ ਮੀਟਿੰਗ
ਲੌਂਗੋਵਾਲ, 15 ਸਤੰਬਰ (ਵਿਨੋਦ ਸ਼ਰਮਾ) - ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ਼ ਤੇ ਲੇਬਰ ਯੂਨੀਅਨ ਰਜਿ. ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਬ ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਹੋਈ।
ਲੌਂਗੋਵਾਲ, 15 ਸਤੰਬਰ (ਵਿਨੋਦ ਸ਼ਰਮਾ) - ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ਼ ਤੇ ਲੇਬਰ ਯੂਨੀਅਨ ਰਜਿ. ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਬ ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਹੋਈ। ਜਿਸ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਸੂਬਾ ਆਗੂ ਗਗਨਦੀਪ ਸਿੰਘ ਸੁਨਾਮ ਅਤੇ ਹੋਰ ਆਗੂ ਸ਼ਾਮਿਲ ਹੋਏ। ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਸੀਵਰੇਜ ਬੋਰਡ ਆਊਟ ਸੋਰਸ ਮੁਲਾਜ਼ਮਾਂ ਨੂੰ ਸਿੱਧਾ ਕੰਟਰੈਕਟ ’ਤੇ ਕਰਨ ਦੇ ਲਈ ਸੀਵਰੇਜ ਬੋਰਡ ਦੇ ਉੱਚ ਅਧਿਕਾਰੀਆਂ ਵਲੋਂ ਲਾਰੇ ਲੱਪੇ ਲਗਾ ਕੇ ਸਮਾਂ ਟਪਾਇਆ ਜਾ ਰਿਹਾ, ਜਦ ਕਿ ਨਗਰ ਕੌਂਸਲਾਂ ਦੇ ਆਉਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਕੰਟਰੈਕਟ ’ਤੇ ਕੀਤਾ ਜਾ ਚੁੱਕਾ ਹੈ । ਆਗੂਆਂ ਨੇ ਦੱਸਿਆ ਕਿ ਵਿੱਤ ਮੰਤਰੀ ਚੀਮਾ ਵਲੋਂ ਸੀਵਰੇਜ ਬੋਰਡ ਦੇ ਉੱਚ ਅਧਿਕਾਰੀਆਂ ਨੂੰ ਅਧਿਕਾਰੀਆ ਨੂੰ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਇਕ ਹਫਤੇ ’ਚ ਚੈਅਰਮੈਨ ਪੰਜਾਬ ਵਾਟਰ ਸਪਲਾਈ ਅਤੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਕਰਕੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਬੋਰਡ ਦੇ ਕੰਟਰੈਕਟ ‘ਤੇ ਕੀਤਾ ਜਾਵੇ । ਇਸ ਮੌਕੇ ਪ੍ਰਭਜੋਤ ਸਿੰਘ ਮੰਡੀ ਗੋਬਿੰਦਗੜ੍ਹ, ਪ੍ਰਿੰਸਪਾਲ ਸਿੰਘ, ਜੈ ਸਿੰਘ ਮੰਡੀ ਗੋਬਿੰਦਗੜ੍ਹ ਵੀ ਹਾਜ਼ਰ ਸਨ।