ਨਵੋਦਿਆ ਵਿਦਿਆਲਿਆ ਵਿਖੇ ਖੂਨਦਾਨ ਕੈਂਪ 18 ਨੂੰ
ਲੌਂਗੋਵਾਲ, 15 ਸਤੰਬਰ (ਵਿਨੋਦ, ਖੰਨਾ) - ਗੁਰੂ ਨਾਨਕ ਦੇਵ ਚੈਰੀਟੇਬਲ ਸੁਸਾਇਟੀ ਵਲੋਂ 18 ਸਤੰਬਰ (ਸ਼ੁੱਕਰਵਾਰ) ਨੂੰ ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ ਵਿਖੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਵਿਦਿਆਲਿਆ ਦੇ ਪ੍ਰਿੰਸੀਪਲ ਖੇਮ ਚੰਦ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਸਵੈ-ਇੱਛਤ ਖੂਨਦਾਨ ਨੂੰ ਉਤਸ਼ਾਹਿਤ ਕਰਨਾ ਅਤੇ ਕੀਮਤੀ ਜਾਨਾਂ ਬਚਾਉਣ ਵਿੱਚ ਖੂਨਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ।
ਲੌਂਗੋਵਾਲ, 15 ਸਤੰਬਰ (ਵਿਨੋਦ, ਖੰਨਾ) - ਗੁਰੂ ਨਾਨਕ ਦੇਵ ਚੈਰੀਟੇਬਲ ਸੁਸਾਇਟੀ ਵਲੋਂ 18 ਸਤੰਬਰ (ਸ਼ੁੱਕਰਵਾਰ) ਨੂੰ ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ ਵਿਖੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਵਿਦਿਆਲਿਆ ਦੇ ਪ੍ਰਿੰਸੀਪਲ ਖੇਮ ਚੰਦ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਸਵੈ-ਇੱਛਤ ਖੂਨਦਾਨ ਨੂੰ ਉਤਸ਼ਾਹਿਤ ਕਰਨਾ ਅਤੇ ਕੀਮਤੀ ਜਾਨਾਂ ਬਚਾਉਣ ਵਿੱਚ ਖੂਨਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਇਸ ਕੈਂਪ ਵਿੱਚ ਸਕੂਲ ਦੇ ਸਟਾਫ਼ ਮੈਂਬਰਾਂ ਅਤੇ ਹੋਰ ਸਵੈ-ਇੱਛਤ ਦਾਨੀਆਂ ਵਲੋਂ ਭਾਗ ਲਿਆ ਜਾਵੇਗਾ। ਯੋਗ ਡਾਕਟਰੀ ਮਾਹਿਰਾਂ ਦੀ ਟੀਮ ਸਿਹਤ ਜਾਂਚ ਕਰੇਗੀ ਅਤੇ ਨਿਰਧਾਰਤ ਡਾਕਟਰੀ ਅਤੇ ਸੁਰੱਖਿਆ ਨਿਯਮਾਂ ਅਨੁਸਾਰ ਖੂਨਦਾਨ ਦੀ ਪੂਰੀ ਪ੍ਰਕਿਰਿਆ ਦੀ ਨਿਗਰਾਨੀ ਕਰੇਗੀ।