15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਖਨੌਰੀ ਦੀਆਂ ਭੀੜੀਆਂ ਸੜਕਾਂ ’ਤੇ ਸਕੂਲੀ ਬੱਸਾਂ ਬਣੀਆਂ ਟ੍ਰੈਫਿਕ ਲਈ ਵੱਡੀ ਮੁਸੀਬਤ ਸੜਕਾਂ ਦੇ ਵਿਚਕਾਰ ਬੱਸਾਂ ਖੜ੍ਹੀਆਂ ਕਰ ਕੇ ਬੱਚਿਆਂ ਨੂੰ ਚੜ੍ਹਾਉਣ-ਉਤਾਰਨ ਕਾਰਨ ਰਾਹਗੀਰ ਪ੍ਰੇਸ਼ਾਨ

ਖਨੌਰੀ, 15 ਸਤੰਬਰ (ਬਲਵਿੰਦਰ ਸਿੰਘ ਥਿੰਦ)- ਸ਼ਹਿਰ ਖਨੌਰੀ ਦੀਆਂ ਭੀੜੀਆਂ ਗਲੀਆਂ ਅਤੇ ਮੁੱਖ ਸੜਕਾਂ ’ਤੇ ਸਕੂਲਾਂ ਦੀਆਂ ਵੱਡ-ਆਕਾਰੀ ਬੱਸਾਂ ਦੀ ਆਵਾਜਾਈ ਕਾਰਨ ਸਵੇਰੇ ਸਕੂਲ ਲੱਗਣ ਦੇ ਸਮੇਂ ਅਤੇ ਦੁਪਹਿਰ ਛੁੱਟੀ ਵੇਲੇ ਟ੍ਰੈਫਿਕ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ । ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸਕੂਲਾਂ ਦੀ ਛੁੱਟੀ ਅਤੇ ਸਕੂਲ ਲੱਗਣ ਦੇ ਸਮੇਂ ਸ਼ਹਿਰ ਦੀਆਂ ਸੜਕਾਂ ’ਤੇ ਵਾਹਨਾਂ ਦੀ ਆਵਾਜਾਈ ਪਹਿਲਾਂ ਹੀ ਵਧ ਜਾਂਦੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਖਨੌਰੀ, 15 ਸਤੰਬਰ (ਬਲਵਿੰਦਰ ਸਿੰਘ ਥਿੰਦ)- ਸ਼ਹਿਰ ਖਨੌਰੀ ਦੀਆਂ ਭੀੜੀਆਂ ਗਲੀਆਂ ਅਤੇ ਮੁੱਖ ਸੜਕਾਂ ’ਤੇ ਸਕੂਲਾਂ ਦੀਆਂ ਵੱਡ-ਆਕਾਰੀ ਬੱਸਾਂ ਦੀ ਆਵਾਜਾਈ ਕਾਰਨ ਸਵੇਰੇ ਸਕੂਲ ਲੱਗਣ ਦੇ ਸਮੇਂ ਅਤੇ ਦੁਪਹਿਰ ਛੁੱਟੀ ਵੇਲੇ ਟ੍ਰੈਫਿਕ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ । ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸਕੂਲਾਂ ਦੀ ਛੁੱਟੀ ਅਤੇ ਸਕੂਲ ਲੱਗਣ ਦੇ ਸਮੇਂ ਸ਼ਹਿਰ ਦੀਆਂ ਸੜਕਾਂ ’ਤੇ ਵਾਹਨਾਂ ਦੀ ਆਵਾਜਾਈ ਪਹਿਲਾਂ ਹੀ ਵਧ ਜਾਂਦੀ ਹੈ। ਇਸ ਦੌਰਾਨ ਜਦੋਂ ਵੱਡੇ ਆਕਾਰ ਦੀਆਂ ਸਕੂਲੀ ਬੱਸਾਂ ਸੜਕ ਦੇ ਐਨ ਵਿਚਕਾਰ ਜਾਂ ਅਜਿਹੀ ਥਾਂ ’ਤੇ ਖੜ੍ਹੀਆਂ ਕਰ ਦਿੱਤੀਆਂ ਜਾਂਦੀਆਂ ਹਨ, ਜਿੱਥੋਂ ਹੋਰ ਵਾਹਨਾਂ ਦਾ ਲੰਘਣਾ ਮੁਸ਼ਕਿਲ ਹੋ ਜਾਂਦਾ ਹੈ, ਤਾਂ ਕੁਝ ਸਮੇਂ ਲਈ ਆਵਾਜਾਈ ਲਗਭਗ ਠੱਪ ਹੋਣ ਵਾਲੀ ਸਥਿਤੀ ਬਣ ਜਾਂਦੀ ਹੈ। ਲੋਕਾਂ ਦਾ ਕਹਿਣਾ ਹੈ ਕਿ ਸਕੂਲੀ ਬੱਸਾਂ ਵਲੋਂ ਬੱਚਿਆਂ ਨੂੰ ਸੜਕ ਦੇ ਵਿਚਕਾਰ ਹੀ ਚੜ੍ਹਾਉਣ ਜਾਂ ਉਤਾਰਨ ਦੀ ਬਜਾਏ ਇਸ ਲਈ ਢੁਕਵੀਆਂ ਅਤੇ ਸੁਰੱਖਿਅਤ ਥਾਵਾਂ ਨਿਰਧਾਰਿਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ । ਖ਼ਾਸ ਕਰਕੇ ਭੀੜ ਵਾਲੇ ਇਲਾਕਿਆਂ ਵਿੱਚ ਬੱਸਾਂ ਨੂੰ ਕੁਝ ਸਮੇਂ ਲਈ ਸੜਕ ਦੇ ਵਿਚਕਾਰ ਖੜ੍ਹਾ ਕਰਨ ਦੀ ਬਜਾਏ ਅਜਿਹੀ ਥਾਂ ’ਤੇ ਰੋਕਿਆ ਜਾਵੇ, ਜਿੱਥੇ ਬੱਚਿਆਂ ਦੀ ਸੁਰੱਖਿਆ ਦੇ ਨਾਲ-ਨਾਲ ਆਵਾਜਾਈ ਵੀ ਪ੍ਰਭਾਵਿਤ ਨਾ ਹੋਵੇ । ਇਸ ਤੋਂ ਇਲਾਵਾ ਕੁਝ ਸਕੂਲੀ ਬੱਸਾਂ ਦੇ ਡਰਾਈਵਰਾਂ ਵਲੋਂ ਪ੍ਰੈਸ਼ਰ ਹਾਰਨਾਂ ਦੀ ਬੇਲੋੜੀ ਵਰਤੋਂ ਕੀਤੇ ਜਾਣ ਦੀ ਸ਼ਿਕਾਇਤ ਵੀ ਸਾਹਮਣੇ ਆ ਰਹੀ ਹੈ । ਪ੍ਰਸ਼ਾਸਨ ਤੋਂ ਟ੍ਰੈਫਿਕ ਵਿਵਸਥਾ ਸੁਚਾਰੂ ਬਣਾਉਣ ਦੀ ਮੰਗ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਕੂਲਾਂ ਦੇ ਖੁੱਲ੍ਹਣ ਅਤੇ ਛੁੱਟੀ ਦੇ ਸਮੇਂ ਭੀੜ ਵਾਲੇ ਇਲਾਕਿਆਂ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਸਕੂਲੀ ਬੱਸਾਂ ਨੂੰ ਸੜਕ ਦੇ ਵਿਚਕਾਰ ਖੜ੍ਹਾ ਕਰਨ ਦੀ ਬਜਾਏ ਨਿਰਧਾਰਤ ਥਾਵਾਂ ’ਤੇ ਰੋਕਣ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਵਾਉਣ ਅਤੇ ਪ੍ਰੈਸ਼ਰ ਹਾਰਨਾਂ ਦੀ ਬੇਲੋੜੀ ਵਰਤੋਂ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਵਲੋਂ ਅਮਨ ਅਰੋੜਾ ਦੀ ਕੋਠੀ ਨੇੜੇ ਪੱਕਾ ਮੋਰਚਾ ਦੂਜੇ ਦਿਨ ਵੀ ਜਾਰੀ ਅਗਲੀ ਖ਼ਬਰ ਨਵੋਦਿਆ ਵਿਦਿਆਲਿਆ ਵਿਖੇ ਖੂਨਦਾਨ ਕੈਂਪ 18 ਨੂੰ
Ad Position 24