ਕਿਸਾਨਾਂ ਵਲੋਂ ਅਮਨ ਅਰੋੜਾ ਦੀ ਕੋਠੀ ਨੇੜੇ ਪੱਕਾ ਮੋਰਚਾ ਦੂਜੇ ਦਿਨ ਵੀ ਜਾਰੀ
ਸੁਨਾਮ ਊਧਮ ਸਿੰਘ ਵਾਲਾ, 15 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਵਲੋਂ ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਜਥੇਬੰਦੀ ਦੇ ਸੂਬਾਈ ਆਗੂ ਮਨਜੀਤ ਸਿੰਘ ਨਿਆਲ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਨੇੜੇ ਲਾਇਆ ਗਿਆ ਪੱਕਾ ਮੋਰਚਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ ਹੈ। ਮੋਰਚੇ ਵਿਚ ਸੈਂਕੜੇ ਕਿਸਾਨ, ਬੀਬੀਆਂ ਅਤੇ ਨੌਜਵਾਨ ਆਪਣੀਆਂ ਟ੍ਰਾਲੀਆਂ ’ਤੇ ਤਰਪਾਲਾਂ ਪਾ ਕੇ ਰਹਿਣ ਲਈ ਘਰ ਬਣਾ ਕੇ ਰਾਸ਼ਨ ਪਾਣੀ ਲੈ ਕੇ ਪਹੁੰਚੇ ਹੋਏ ਹਨ ।
ਸੁਨਾਮ ਊਧਮ ਸਿੰਘ ਵਾਲਾ, 15 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਵਲੋਂ ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਜਥੇਬੰਦੀ ਦੇ ਸੂਬਾਈ ਆਗੂ ਮਨਜੀਤ ਸਿੰਘ ਨਿਆਲ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਨੇੜੇ ਲਾਇਆ ਗਿਆ ਪੱਕਾ ਮੋਰਚਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ ਹੈ। ਮੋਰਚੇ ਵਿਚ ਸੈਂਕੜੇ ਕਿਸਾਨ, ਬੀਬੀਆਂ ਅਤੇ ਨੌਜਵਾਨ ਆਪਣੀਆਂ ਟ੍ਰਾਲੀਆਂ ’ਤੇ ਤਰਪਾਲਾਂ ਪਾ ਕੇ ਰਹਿਣ ਲਈ ਘਰ ਬਣਾ ਕੇ ਰਾਸ਼ਨ ਪਾਣੀ ਲੈ ਕੇ ਪਹੁੰਚੇ ਹੋਏ ਹਨ । ਕਿਸਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ’ਚੋਂ ਇੱਕ ਵੀ ਵਾਧਾ ਪੂਰਾ ਨਹੀਂ ਕੀਤਾ। ਸੂਬਾਈ ਆਗੂ ਦਿਲਬਾਗ ਸਿੰਘ ਹਰੀਗੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਕਿਸਾਨੀ ਮੰਗਾਂ ਮਨਵਾਉਣ ਲਈ ਸੰਭੂ ਖਨੌਰੀ ਬਾਰਡਰਾਂ ’ਤੇ ਲੱਗੇ ਮੋਰਚਿਆਂ ਨੂੰ ਕੇਂਦਰ ਸਰਕਾਰ ਨਾਲ ਮਿਲ ਕੇ ਉਖੇੜਿਆ ਤੇ ਵੱਡੇ ਪੱਧਰ ’ਤੇ ਮੋਰਚਿਆਂ ’ਚ ਸਾਮਾਨ ਦੀ ਲੁੱਟ ਕੀਤੀ । ਕਿਸਾਨ ਬੀਬੀ ਬਲਜੀਤ ਕੌਰ ਕਿਲ੍ਹਾ ਭਰੀਆਂ, ਗੁਰਦੇਵ ਸਿੰਘ ਗੱਜੂਮਾਜਰਾ, ਲਖਵੀਰ ਸਿੰਘ ਦੌਧਰ, ਕੁਲਵਿੰਦਰ ਸੋਨੀ ਲੌਂਗੋਵਾਲ, ਜਸਵੀਰ ਸਿੰਘ ਮੈਦੇਵਾਸ, ਜਗਰਾਜ ਸਿੰਘ ਦੱਧਾਹੂਰ, ਜਰਨੈਲ ਸਿੰਘ ਕਿਸ਼ਨਗੜ੍ਹ, ਰਾਜ ਸਿੰਘ ਥੇੜੀ, ਪਰਵਿੰਦਰ ਸਿੰਘ ਬਾਬਨਪੁਰ, ਚਮਕੌਰ ਸਿੰਘ ਭੇਡਪੁਰਾ, ਜਗਦੇਵ ਸਿੰਘ ਭੈਣੀਬਾਘਾ, ਅਮਰ ਸਿੰਘ ਆਦਿ ਆਗੂਆਂ ਨੇ ਕਿਹਾ ਕਿ 16 ਸਤੰਬਰ ਨੂੰ ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਮੀਟਿੰਗ ਅੰਮ੍ਰਿਤਸਰ ਵਿਖੇ ਸੱਦੀ ਗਈ ਹੈ। ਜਿਸ ਵਿਚ ਕਈ ਅਹਿਮ ਐਲਾਨ ਕਰਨ ਦੇ ਨਾਲ ਹੀ ਸੰਘਰਸ਼ ਨੂੰ ਤੇਜ਼ ਕਰਨ ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ । ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਜਬਰ ਖਿਲਾਫ਼ ਤੇ ਨਸਿਆਂ ਦੇ ਵਿਰੁੱਧ ਅੱਜ 16 ਸਤੰਬਰ ਨੂੰ ਸੁਨਾਮ ਸ਼ਹਿਰ ’ਚ ਰੋਸ ਮਾਰਚ ਕੀਤਾ ਜਾਵੇਗਾ।