* ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ- ਸਿਵੇਸ਼ ਕੁਮਾਰ ਰਾਮ
ਦਿੜਬਾ ਮੰਡੀ, 15 ਸਤੰਬਰ (ਜਸਵੀਰ ਸਿੰਘ ਔਜਲਾ, ਹਰਬੰਸ ਸਿੰਘ ਛਾਜਲੀ)- ਹਲਕਾ ਦਿੜ੍ਹਬਾ ਦੇ ਪਿੰਡ ਤੂਰਬੰਜਾਰਾ ਦੇ ਗੁਲਜਾਰ ਸਿੰਘ ਦੀ ਮੌਤ ਦਾ ਵਿਵਾਦ ਭਖਦਾ ਹੀ ਜਾ ਰਿਹਾ। ਹਰ ਰੋਜ਼ ਰਾਜਸੀ ਪਾਰਟੀਆਂ ਦੇ ਧਨਾਢ ਲੀਡਰ ਪਰਿਵਾਰ ਦੀ ਵਿੱਤੀ ਸਹਾਇਤਾ ਤੇ ਦੁੱਖ ਪ੍ਰਗਟ ਕਰਨ ਲਈ ਪਿੰਡ ਤੂਰਬੰਜਾਰਾ ਵਿਖੇ ਪਹੁੰਚ ਰਹੇ ਹਨ ।
ਦਿੜਬਾ ਮੰਡੀ, 15 ਸਤੰਬਰ (ਜਸਵੀਰ ਸਿੰਘ ਔਜਲਾ, ਹਰਬੰਸ ਸਿੰਘ ਛਾਜਲੀ)- ਹਲਕਾ ਦਿੜ੍ਹਬਾ ਦੇ ਪਿੰਡ ਤੂਰਬੰਜਾਰਾ ਦੇ ਗੁਲਜਾਰ ਸਿੰਘ ਦੀ ਮੌਤ ਦਾ ਵਿਵਾਦ ਭਖਦਾ ਹੀ ਜਾ ਰਿਹਾ। ਹਰ ਰੋਜ਼ ਰਾਜਸੀ ਪਾਰਟੀਆਂ ਦੇ ਧਨਾਢ ਲੀਡਰ ਪਰਿਵਾਰ ਦੀ ਵਿੱਤੀ ਸਹਾਇਤਾ ਤੇ ਦੁੱਖ ਪ੍ਰਗਟ ਕਰਨ ਲਈ ਪਿੰਡ ਤੂਰਬੰਜਾਰਾ ਵਿਖੇ ਪਹੁੰਚ ਰਹੇ ਹਨ । ਇਸੇ ਤਰ੍ਹਾਂ ਭਾਜਪਾ ਦੇ ਕੌਮੀ ਐਸ.ਸੀ. ਮੋਰਚਾ ਦੇ ਪ੍ਰਧਾਨ ਸਿਵੇਸ਼ ਕੁਮਾਰ ਰਾਮ ਵੀ ਪਿੰਡ ਤੂਰਬੰਜਾਰਾ ਵਿਖੇ ਪਹੁੰਚੇ। ਗੁਲਜ਼ਾਰ ਸਿੰਘ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਅੰਦਰ ਅਮਨ ਅਤੇ ਸ਼ਾਂਤੀ ਦੀ ਸਥਿਤੀ ਪੂਰੀ ਤਰ੍ਹ ਵਿਗੜ ਚੁੱਕੀ ਹੈ। ਪੰਜਾਬ ਦੇ ਲੋਕ ਇਸ ਸਮੇਂ ਅਸੁਰਖਿਤ ਨਜ਼ਰ ਆ ਰਹੇ ਹਨ । ਉਨ੍ਹਾਂ ਕਿਹਾ ਕਿ ਗੁਲਜਾਰ ਸਿੰਘ ਦਲਿਤ ਪਰਿਵਾਰ ਨਾਲ ਸੰਬੰਧਿਤ ਸਨ ਪਰ ਇੱਥੋਂ ਦੀ ਪੰਜਾਬ ਸਰਕਾਰ ਅਤੇ ਪੁਲਿਸ ਨੇ ਉਸ ਦੀ ਧਾਰਮਿਕ ਰਸਮਾਂ ਅਨੁਸਾਰ ਅੰਤਿਮ ਸੰਸਕਾਰ ਵੀ ਨਹੀਂ ਕਰਨ ਦਿੱਤਾ। ਉਨ੍ਹਾਂ ਨੇ ਪਰਿਵਾਰ ਨਾਲ ਮਿਲ ਕੇ ਜਿੱਥੇ ਦੁੱਖ ਸਾਂਝਾ ਕੀਤਾ, ਉੱਥੇ ਪਰਿਵਾਰ ਦੀ ਵਿੱਤੀ ਸਹਾਇਤਾ ਲਈ ਇੱਕ ਲੱਖ ਰੁਪਏ ਦੀ ਨਕਦ ਰਾਸ਼ੀ ਦਿੱਤੀ । ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਤੰਜ ਕੱਸਦੇ ਹੋਏ ਕਿਹਾ ਕਿ ਉਹ ਕਮੇਡੀ ਕਰਨ ਵਾਲਾ ਇਕ ਕਲਾਕਾਰ ਹੈ। ਕਿਸੇ ਰਾਜ ਨੂੰ ਚਲਾਉਣਾ ਉਸ ਦੇ ਵੱਸ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਗੁਲਜਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਜਾਂਦਾ, ਉਦੋਂ ਤੱਕ ਭਾਜਪਾ ਚੈਨ ਨਾਲ ਨਹੀਂ ਬੈਠੇਗੀ। ਇਸ ਮੌਕੇ ਰਾਸ਼ਟਰੀ ਕਾਰਜ ਕਰਨੀ ਦੀ ਮੈਂਬਰ ਸੁਨੀਤਾ ਦੁੱਗਲ, ਸਾਬਕਾ ਵਿਧਾਇਕ ਸ਼ੀਤਲ ਅੰਗੂਰਾਲ, ਗੇਜਾ ਸਿੰਘ ਐਸ.ਆਰ. ਲੱਧੜ ਅਤੇ ਦਾਮਨ ਥਿੰਦ ਬਾਜਵਾ ਹਾਜ਼ਰ ਸਨ ।