ਗ਼ੈਰ ਵਿੱਦਿਅਕ ਕੰਮ ਬੰਦ ਕਰਨ ਸੰਬੰਧੀ ਦਿੱਤਾ ਮੰਗ-ਪੱਤਰ
ਸੰਗਰੂਰ, 15 ਸਤੰਬਰ (ਧੀਰਜ ਪਸ਼ੌਰੀਆ) - ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਜ਼ਿਲ੍ਹੇ ਦੀਆਂ ਅਧਿਆਪਕ ਜਥੇਬੰਦੀਆਂ ਨੇ ਅਧਿਆਪਕ ਆਗੂ ਗੁਰਜੰਟ ਸਿੰਘ ਬਾਲੀਆਂ, ਸੁਖਜਿੰਦਰ ਸਿੰਘ ਹਰੀਕਾ, ਜੋਤਿੰਦਰ ਸਿੰਘ, ਰਘਵੀਰ ਸਿੰਘ ਭਵਾਨੀਗੜ੍ਹ, ਦਾਤਾ ਸਿੰਘ, ਦੇਵੀ ਦਿਆਲ ਅਤੇ ਵਰਿੰਦਰਜੀਤ ਸਿੰਘ ਬਜਾਜ ਦੀ ਅਗਵਾਈ ਵਿੱਚ ਸਹਾਇਕ ਕਮਿਸ਼ਨਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਸੰਗਰੂਰ ਰਾਹੀਂ ਮੁੱਖ ਮੰਤਰੀ ਪੰਜਾਬ ਅਤੇ ਡਾਇਰੈਕਟਰ ਸਕੂਲ ਸਿੱਖਿਆ ਦੇ ਨਾਂ ਅਧਿਆਪਕਾਂ ਤੋਂ ਲਏ ਜਾ ਰਹੇ ਸਮੂਹ ਗੈਰ ਵਿੱਦਿਅਕ ਕੰਮ ਆਉਣ ਵਾਲੇ ਦਿਨਾਂ ਵਿੱਚ ਬੰਦ ਕਰਨ ਸੰਬੰਧੀ ਨੋਟਿਸ ਦਿੱਤਾ । ਨੋਟਿਸ ਰਾਹੀ ਮੰਗ ਕੀਤੀ ਗਈ ਹੈ ਕਿ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਅੜਿੱਕਾ ਬਣ ਰਹੇ ਅਧਿਆਪਕਾਂ ਤੋਂ ਲਏ ਜਾ ਰਹੇ ਹਰ ਤਰ੍ਹਾਂ ਦੇ ਗੈਰ ਵਿੱਦਿਅਕ ਕੰਮ ਬੰਦ ਕੀਤੇ ਜਾਣ।
ਸੰਗਰੂਰ, 15 ਸਤੰਬਰ (ਧੀਰਜ ਪਸ਼ੌਰੀਆ) - ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਜ਼ਿਲ੍ਹੇ ਦੀਆਂ ਅਧਿਆਪਕ ਜਥੇਬੰਦੀਆਂ ਨੇ ਅਧਿਆਪਕ ਆਗੂ ਗੁਰਜੰਟ ਸਿੰਘ ਬਾਲੀਆਂ, ਸੁਖਜਿੰਦਰ ਸਿੰਘ ਹਰੀਕਾ, ਜੋਤਿੰਦਰ ਸਿੰਘ, ਰਘਵੀਰ ਸਿੰਘ ਭਵਾਨੀਗੜ੍ਹ, ਦਾਤਾ ਸਿੰਘ, ਦੇਵੀ ਦਿਆਲ ਅਤੇ ਵਰਿੰਦਰਜੀਤ ਸਿੰਘ ਬਜਾਜ ਦੀ ਅਗਵਾਈ ਵਿੱਚ ਸਹਾਇਕ ਕਮਿਸ਼ਨਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਸੰਗਰੂਰ ਰਾਹੀਂ ਮੁੱਖ ਮੰਤਰੀ ਪੰਜਾਬ ਅਤੇ ਡਾਇਰੈਕਟਰ ਸਕੂਲ ਸਿੱਖਿਆ ਦੇ ਨਾਂ ਅਧਿਆਪਕਾਂ ਤੋਂ ਲਏ ਜਾ ਰਹੇ ਸਮੂਹ ਗੈਰ ਵਿੱਦਿਅਕ ਕੰਮ ਆਉਣ ਵਾਲੇ ਦਿਨਾਂ ਵਿੱਚ ਬੰਦ ਕਰਨ ਸੰਬੰਧੀ ਨੋਟਿਸ ਦਿੱਤਾ । ਨੋਟਿਸ ਰਾਹੀ ਮੰਗ ਕੀਤੀ ਗਈ ਹੈ ਕਿ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਅੜਿੱਕਾ ਬਣ ਰਹੇ ਅਧਿਆਪਕਾਂ ਤੋਂ ਲਏ ਜਾ ਰਹੇ ਹਰ ਤਰ੍ਹਾਂ ਦੇ ਗੈਰ ਵਿੱਦਿਅਕ ਕੰਮ ਬੰਦ ਕੀਤੇ ਜਾਣ। ਬੇਲੋੜੀਆਂ ਡਾਕਾ ਮੰਗਣੀਆਂ ਬੰਦ ਕੀਤੀਆਂ ਜਾਣ।ਬੱਚਿਆਂ ਦੀਆਂ ਸਕੂਲੀ ਖੇਡਾਂ ਲਈ ਖੇਡ ਫ਼ੰਡ ਜਾਰੀ ਕੀਤੇ ਜਾਣ ਅਤੇ ਖੇਡਾਂ ਵਤਨ ਪੰ ਜਾਬ ਦੀਆਂ ਵਿੱਚ ਸਕੂਲੀ ਵਿਦਿਆਰਥੀਆਂ ਦੀ ਜਬਰੀ ਰਜਿਸਟਰੇਸ਼ਨ ਬੰਦ ਕੀਤੀ ਜਾਵੇ। ਸਕੂਲਾਂ ਦੀ ਸਫ਼ਾਈ ਲਈ ਸਫ਼ਾਈ ਸੇਵਕਾਂ ਦੀ ਨਿਯੁਕਤੀ ਕੀਤੀ ਜਾਵੇ।ਅਧਿਆਪਕਾਂ ਵੱਲੋਂ ਪਿਛਲੇ ਪੰਜ ਮਹੀਨਿਆਂ ਵਿੱਚ ਮਿਡ ਡੇ ਮੀਲ ਲਈ ਕੀਤੇ ਗਏ ਖ਼ਰਚੇ ਦਾ ਭੁਗਤਾਨ ਕੀਤਾ ਜਾਵੇ ਅਤੇ ਮਿਡ ਡੇ ਮੀਲ ਦਾ ਭਗਤਾਂ ਅਤੇ ਫਲ਼ ਖ਼ਰੀਦਣ ਦੇ ਬਿੱਲਾਂ ‘ਤੇ ਜੀ.ਐਸ.ਟੀ. ਦੀ ਸ਼ਰਤ ਹਟਾਈ ਜਾਵੇ। ਐਸ.ਐਮ.ਸੀ. ਕਮੇਟੀਆਂ ਰਾਹੀਂ ਅਧਿਆਪਕਾਂ ਤੋਂ ਸਰਕਾਰ ਦੀਆਂ ਗੈਰ ਵਿੱਦਿਅਕ ਸਕੀਮਾਂ ਦਾ ਪ੍ਰਚਾਰ ਬੰਦ ਕਰਵਾਇਆ ਜਾਵੇ । ਅਧਿਆਪਕਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ । ਆਗੂਆਂ ਨੇ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇੱਕ ਹਫ਼ਤੇ ਵਿੱਚ ਉਪਰੋਕਤ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਜਾਂਦਾ ਤਾਂ ਪੰਜਾਬ ਦੇ ਸਮੂਹ ਅਧਿਆਪਕ ਉਪਰੋਕਤ ਕੰਮਾਂ ਦਾ ਮੁਕੰਮਲ ਬਾਈਕਾਟ ਕਰਕੇ ਸਿਰਫ਼ ਬੱਚਿਆਂ ਨੂੰ ਪੜ੍ਹਾਉਣ ਦਾ ਹੀ ਕੰਮ ਕਰਨਗੇ। ਇਸ ਮੌਕੇ ਕੁਲਵੰਤ ਸਿੰਘ ਖਨੌਰੀ, ਹਰਕੀਰਤ ਸਿੰਘ, ਬੱਗਾ ਸਿੰਘ, ਜ ਗਦੀਸ ਗੱਗੜਪੁਰ ਅਤੇ ਹੋਰ ਮੌਜੂਦ ਸਨ।