ਸੰਤ ਅਤਰ ਸਿੰਘ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਗੇਟ ਦਾ ਨੀਂਹ ਪੱਥਰ ਰੱਖਿਆ
ਮਸਤੂਆਣਾ ਸਾਹਿਬ, 15 ਸਤੰਬਰ (ਦਮਦਮੀ) - ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਦੀ 100 ਸਾਲਾ ਬਰਸੀ ਨੂੰ ਸਮਰਪਿਤ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਅੱਜ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਵਲੋਂ ਸੰਤ ਅਤਰ ਸਿੰਘ ਯਾਦਗਾਰੀ ਗੇਟ ਦਾ ਨੀਂਹ ਪੱਥਰ ਸ਼ਰਧਾ ਅਤੇ ਸਤਿਕਾਰ ਨਾਲ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਦੀ ਅਗਵਾਈ ਅਤੇ ਸਮੂਹ ਪ੍ਰਬੰਧਕ ਕਮੇਟੀ ਮੈਂਬਰਾਂ ਦੀ ਦੇਖ-ਰੇਖ ਹੇਠ ਇਲਾਕੇ ਦੀਆਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਰੱਖਿਆ ਗਿਆ। ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਸੁਖਦੇਵ ਸਿੰਘ ਵਲੋਂ ਅਰਦਾਸ ਕੀਤੇ ਜਾਣ ਉਪਰੰਤ ਪੰਜ ਪਿਆਰਿਆਂ ਵਲੋਂ ਯਾਦਗਾਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ।
ਮਸਤੂਆਣਾ ਸਾਹਿਬ, 15 ਸਤੰਬਰ (ਦਮਦਮੀ) - ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਦੀ 100 ਸਾਲਾ ਬਰਸੀ ਨੂੰ ਸਮਰਪਿਤ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਅੱਜ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਵਲੋਂ ਸੰਤ ਅਤਰ ਸਿੰਘ ਯਾਦਗਾਰੀ ਗੇਟ ਦਾ ਨੀਂਹ ਪੱਥਰ ਸ਼ਰਧਾ ਅਤੇ ਸਤਿਕਾਰ ਨਾਲ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਦੀ ਅਗਵਾਈ ਅਤੇ ਸਮੂਹ ਪ੍ਰਬੰਧਕ ਕਮੇਟੀ ਮੈਂਬਰਾਂ ਦੀ ਦੇਖ-ਰੇਖ ਹੇਠ ਇਲਾਕੇ ਦੀਆਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਰੱਖਿਆ ਗਿਆ। ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਸੁਖਦੇਵ ਸਿੰਘ ਵਲੋਂ ਅਰਦਾਸ ਕੀਤੇ ਜਾਣ ਉਪਰੰਤ ਪੰਜ ਪਿਆਰਿਆਂ ਵਲੋਂ ਯਾਦਗਾਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਪੰਜ ਪਿਆਰਿਆਂ ਵਿੱਚ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਸੁਖਦੇਵ ਸਿੰਘ, ਚੰਡੀਗੜ੍ਹ ਤੋਂ ਬਾਬਾ ਪ੍ਰਿਤਪਾਲ ਸਿੰਘ ਝੀਲ ਵਾਲੇ, ਗੁਰਦੁਆਰਾ ਮਾਤਾ ਭੋਲੀ ਕੌਰ ਤੋਂ ਬਾਬਾ ਹਰਬੇਅੰਤ ਸਿੰਘ, ਗੁਰਦੁਆਰਾ ਅੰਗੀਠਾ ਸਾਹਿਬ ਤੋਂ ਬਾਬਾ ਸੁਖਵਿੰਦਰ ਸਿੰਘ ਸੋਨੀ ਅਤੇ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ ਤੋਂ ਬਾਬਾ ਅੰਗਰੇਜ਼ ਸਿੰਘ ਸ਼ਾਮਿਲ ਸਨ। ਇਸ ਮੌਕੇ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਦੱਸਿਆ ਕਿ ਸੰਤ ਬਾਬਾ ਅਤਰ ਸਿੰਘ ਦੀ 100 ਸਾਲਾ ਬਰਸੀ ਨੂੰ ਸਮਰਪਿਤ 30 ਅਤੇ 31 ਜਨਵਰੀ ਅਤੇ 1 ਫਰਵਰੀ 2027 ਨੂੰ ਮਸਤੂਆਣਾ ਸਾਹਿਬ ਵਿਖੇ ਵਿਸ਼ਾਲ ਪੱਧਰ ’ਤੇ ਗੁਰਮਤਿ ਸਮਾਗਮ ਕਰਵਾਏ ਜਾਣਗੇ । ਇਨ੍ਹਾਂ ਸਮਾਗਮਾਂ ਦੌਰਾਨ ਉੱਚ ਕੋਟੀ ਦੇ ਵਿਦਵਾਨਾਂ, ਸਾਧੂ-ਸੰਤਾਂ, ਮਹਾਪੁਰਖਾਂ, ਪੰਥ ਪ੍ਰਸਿੱਧ ਕਥਾਵਾਚਕਾਂ, ਕੀਰਤਨੀ ਜਥਿਆਂ ਅਤੇ ਢਾਡੀ ਜਥਿਆਂ ਵੱਲੋਂ ਸੰਗਤਾਂ ਨੂੰ ਨਾਮ-ਬਾਣੀ ਅਤੇ ਗੁਰਮਤਿ ਦੇ ਸਿਧਾਂਤਾਂ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਰਸੀ ਸਮਾਗਮਾਂ ਤੋਂ ਪਹਿਲਾਂ ਸੰਤ ਅਤਰ ਸਿੰਘ ਦੇ ਜੀਵਨ, ਸਿੱਖਿਆਵਾਂ, ਸੇਵਾ, ਸਿਮਰਨ ਅਤੇ ਸਮਾਜ ਤੇ ਸਿੱਖ ਪੰਥ ਲਈ ਪਾਏ ਗਏ ਮਹਾਨ ਯੋਗਦਾਨ ਸਬੰਧੀ ਵਿਸ਼ੇਸ਼ ਸੈਮੀਨਾਰ ਵੀ ਕਰਵਾਏ ਜਾਣਗੇ। ਸਮਾਗਮ ਦੌਰਾਨ ਅਕਾਲ ਕਾਲਜ ਕੌਂਸਲ ਦੇ ਸੀਨੀਅਰ ਮੈਂਬਰ ਅਤੇ ਸਾਬਕਾ ਚੇਅਰਮੈਨ ਬਲਦੇਵ ਸਿੰਘ ਭੰਮਾਵੱਦੀ, ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆਂ, ਹਰਜੀਤ ਸਿੰਘ ਸੰਜੂਮਾ, ਭੂਪਿੰਦਰ ਸਿੰਘ ਗਰੇਵਾਲ, ਹਰਿੰਦਰਵੀਰ ਸਿੰਘ ਕਾਕਾ, ਐਡਵੋਕੇਟ ਗੁਰਿੰਦਰਵੀਰ ਸਿੰਘ ਰਿੰਕੂ, ਕਰਮਜੀਤ ਸਿੰਘ ਕਾਂਝਲਾ, ਬਾਬਾ ਜਗਰੂਪ ਸਿੰਘ, ਬਾਬਾ ਦਰਸ਼ਨ ਸਿੰਘ, ਹਾਕਮ ਸਿੰਘ, ਗਮਦੂਰ ਸਿੰਘ, ਸਿਆਸਤ ਸਿੰਘ, ਮੈਨੇਜਰ ਜਸਵੀਰ ਸਿੰਘ, ਰਾਜਵਿੰਦਰ ਸਿੰਘ ਕੌਲੀ, ਮਿੰਟੂ ਬਡਰੁਖਾਂ ਅਤੇ ਜਗਸੀਰ ਸਿੰਘ ਬਹਾਦਰਪੁਰ ਸਮੇਤ ਵੱਡੀ ਗਿਣਤੀ ’ਚ ਇਲਾਕੇ ਦੀਆਂ ਸ਼ਰਧਾਲੂ ਸੰਗਤਾਂ ਹਾਜ਼ਰ ਸਨ।