15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਮਾਨ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਨੇ ਪੰਜਾਬ ਨੂੰ ਬਰਬਾਦੀ ਦੇ ਕੰਢੇ ’ਤੇ ਪਹੁੰਚਾਇਆ - ਗਰਗ

ਭਵਾਨੀਗੜ੍ਹ, 15 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਸੂਬਾ ਬਰਬਾਦੀ ਦੇ ਕੰਢੇ ’ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਲਈ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਇਸ਼ਤਿਹਾਰਬਾਜ਼ੀ ਕਰਕੇ ‘ਸਿੱਖਿਆ ਕ੍ਰਾਂਤੀ’, ‘ਮੁਹੱਲਾ ਕਲੀਨਿਕ’, ‘ਗੈਂਗਸਟਰਵਾਦ ਦਾ ਖ਼ਾਤਮਾ’ ਅਤੇ ‘ਨਸ਼ਾ ਮੁਕਤ ਪੰਜਾਬ’ ਵਰਗੇ ਨਾਅਰਿਆਂ ਰਾਹੀਂ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ।

Ad Position 21
repet_subhas-goyals [Copy P29]
ਬਾਬੂ ਪ੍ਰਕਾਸ਼ ਚੰਦ ਗਰਗ 16-09-2026
ਭਵਾਨੀਗੜ੍ਹ, 15 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਸੂਬਾ ਬਰਬਾਦੀ ਦੇ ਕੰਢੇ ’ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਲਈ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਇਸ਼ਤਿਹਾਰਬਾਜ਼ੀ ਕਰਕੇ ‘ਸਿੱਖਿਆ ਕ੍ਰਾਂਤੀ’, ‘ਮੁਹੱਲਾ ਕਲੀਨਿਕ’, ‘ਗੈਂਗਸਟਰਵਾਦ ਦਾ ਖ਼ਾਤਮਾ’ ਅਤੇ ‘ਨਸ਼ਾ ਮੁਕਤ ਪੰਜਾਬ’ ਵਰਗੇ ਨਾਅਰਿਆਂ ਰਾਹੀਂ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਬਾਬੂ ਪ੍ਰਕਾਸ਼ ਚੰਦ ਗਰਗ ਨੇ ਕਿਹਾ ਕਿ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ ਅਤੇ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਨੂੰ ਨਸ਼ਿਆਂ ਸਬੰਧੀ ਸਵਾਲ ਪੁੱਛਣ ਵਾਲੇ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ ਨੂੰ ਕਥਿਤ ਤੌਰ ’ਤੇ ਪੁਲਿਸ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ, ਜਦਕਿ ਨਸ਼ਿਆਂ ਦੀ ਰੋਕਥਾਮ ਲਈ ਆਵਾਜ਼ ਉਠਾਉਣ ਵਾਲੇ ਗੁਲਜ਼ਾਰ ਸਿੰਘ ਤੂਰ ਵਣਜਾਰਾ ਨੂੰ ਕਥਿਤ ਤੌਰ ’ਤੇ ਖੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਲੋਕਾਂ ਵਿੱਚ ਰੋਸ ਹੈ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਲੋਕ ਸੜਕਾਂ ’ਤੇ ਆਉਣ ਲਈ ਮਜਬੂਰ ਹੋ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਗਿਆਨੀ ਸੁਖਦੇਵ ਸਿੰਘ ਖਹਿਰਾ ਗੰਡਾ ਸਿੰਘ ਵਾਲਾ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਜਥੇਦਾਰ ਸੰਗਾਲਾ ਤੇ ਪ੍ਰਧਾਨ ਸੇਖੋਂ ਦਾ ਕੀਤਾ ਸਨਮਾਨ
Ad Position 24