ਅਕਾਲੀ ਦਲ (ਬ) ’ਚ ਲੋਕ ਆਪ ਮੁਹਾਰੇ ਸ਼ਾਮਿਲ ਹੋ ਰਹੇ- ਅਰਵਿੰਦ ਖੰਨਾ
ਸ਼ੇਰਪੁਰ, 15 ਸਤੰਬਰ (ਮੇਘ ਰਾਜ ਜੋਸ਼ੀ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸੰਗਰੂਰ ਤੋਂ ਹਲਕਾ ਇੰਚਾਰਜ ਅਰਵਿੰਦ ਖੰਨਾ ਅਤੇ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਨੌਜਵਾਨ ਆਗੂ ਪ੍ਰਧਾਨ ਕੁਲਜੀਤ ਸਿੰਘ ਸੋਨੀ ਦੇ ਗ੍ਰਹਿ ਪਿੰਡ ਗੁਰਬਖਸ਼ਪੁਰਾ (ਗੰਡੇਵਾਲ) ਵਿਖੇ ਪਾਰਟੀ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਬਾਦਲ ਦੀ ਸਰਕਾਰ ਬਣੇਗੀ। ਆਗੂਆਂ ਨੇ ਕਿਹਾ ਕਿ ਲੋਕਾਂ ਦਾ ਆਪ ਮੁਹਾਰੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣਾ ਪਾਰਟੀ ਲਈ ਸ਼ੁਭ ਸੰਕੇਤ ਹੈ।
ਸ਼ੇਰਪੁਰ, 15 ਸਤੰਬਰ (ਮੇਘ ਰਾਜ ਜੋਸ਼ੀ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸੰਗਰੂਰ ਤੋਂ ਹਲਕਾ ਇੰਚਾਰਜ ਅਰਵਿੰਦ ਖੰਨਾ ਅਤੇ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਨੌਜਵਾਨ ਆਗੂ ਪ੍ਰਧਾਨ ਕੁਲਜੀਤ ਸਿੰਘ ਸੋਨੀ ਦੇ ਗ੍ਰਹਿ ਪਿੰਡ ਗੁਰਬਖਸ਼ਪੁਰਾ (ਗੰਡੇਵਾਲ) ਵਿਖੇ ਪਾਰਟੀ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਬਾਦਲ ਦੀ ਸਰਕਾਰ ਬਣੇਗੀ। ਆਗੂਆਂ ਨੇ ਕਿਹਾ ਕਿ ਲੋਕਾਂ ਦਾ ਆਪ ਮੁਹਾਰੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣਾ ਪਾਰਟੀ ਲਈ ਸ਼ੁਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਯੂਥ ਦੇ ਸੂਬਾ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਜੱਸੀ ਖੇੜੀ, ਸੰਗਰੂਰ ਤੋਂ ਮੁੱਖ ਬੁਲਾਰੇ ਡਾ. ਕਰਨਵੀਰ ਸਿੰਘ ਘਨੌਰੀ, ਸਰਕਲ ਪ੍ਰਧਾਨ ਜਗਦੇਵ ਸਿੰਘ ਬਦੇਸਾ, ਪ੍ਰਧਾਨ ਕੁਲਜੀਤ ਸਿੰਘ ਸੋਨੀ, ਗੁਰਵਿੰਦਰ ਸਿੰਘ ਗੁਰੀ, ਗਗਨਦੀਪ ਸਿੰਘ ਗਗਨਾ, ਕਾਮਰੇਡ ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ ਰਾਜਾ, ਜਗਰੂਪ ਸਿੰਘ, ਵਿੱਕੀ ਖਹਿਰਾ, ਬਚਿੱਤਰ ਸਿੰਘ, ਅਮਰਜੀਤ ਸਿੰਘ ਗੋਗਾ, ਰਮਨਦੀਪ ਸਿੰਘ ਖਹਿਰਾ, ਅਵਤਾਰ ਸਿੰਘ, ਰਮਨ ਗਿੱਲ, ਨੌਜਵਾਨ ਆਗੂ ਕੁਲਦੀਪ ਸਿੰਘ ਕੀਪਾ ਸੰਮਤੀ ਮੈਂਬਰ, ਨੰਬਰਦਾਰ ਅਜੀਤਪਾਲ ਸਿੰਘ, ਸੋਹਨਜੀਤ ਸਿੰਘ ਸੰਧੂ ਪੰਜਗਰਾਈਆ ਆਦਿ ਹਾਜ਼ਰ ਸਨ।