ਚੋਣਾ ’ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਹਮੇਸ਼ਾ ਨੂਰਾ ਕੁਸ਼ਤੀ ਖੇਡਦੀਆਂ - ਤਰੁਣ ਚੁੱਘ
ਸੁਨਾਮ ਊਧਮ ਸਿੰਘ ਵਾਲਾ, 16 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਭਾਜਪਾ ਦੇ ਕੌਮੀ ਦਫਤਰ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਭਾਜਪਾ ਸੰਗਰੂਰ-2 ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਲਜ਼ਾਰ ਸਿੰਘ ਤੂਰਬੰਜਾਰਾ ਦੇ ਘਰ ਦੇ ਹਲਾਤ ਵੇਖ ਕੇ ਮਨ ਬਹੁਤ ਦੁਖੀ ਹੋਇਆ ਕਿ ਗੁਲਜ਼ਾਰ ਸਿੰਘ ਦਾ ਕਸੂਰ ਸਿਰਫ ਇਹ ਸੀ ਉਸ ਨੇ ਹਲਕਾ ਵਿਧਾਇਕ ਨੂੰ ਦੱਸਿਆ ਸੀ ਕਿ ਉਨ੍ਹਾਂ ਦੇ ਪਿੰਡ ’ਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਦੀ ਗਲੀ ’ਚ ਨਸ਼ੇ ਕਾਰਨ ਦੋ ਬੱਚੇ ਮਰ ਗਏ ਹਨ । ਏਨੀ ਕੁ ਗੱਲ ਪਿੱਛੇ ਉਸ ਨੂੰ ਡਰਾਇਆ ਧਮਕਾਇਆ ਗਿਆ ਅਤੇ ਜਾਤੀ ਸੂਚਕ ਸ਼ਬਦ ਵੀ ਬੋਲੇ ਗਏ।
ਸੁਨਾਮ ਊਧਮ ਸਿੰਘ ਵਾਲਾ, 16 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਭਾਜਪਾ ਦੇ ਕੌਮੀ ਦਫਤਰ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਭਾਜਪਾ ਸੰਗਰੂਰ-2 ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਲਜ਼ਾਰ ਸਿੰਘ ਤੂਰਬੰਜਾਰਾ ਦੇ ਘਰ ਦੇ ਹਲਾਤ ਵੇਖ ਕੇ ਮਨ ਬਹੁਤ ਦੁਖੀ ਹੋਇਆ ਕਿ ਗੁਲਜ਼ਾਰ ਸਿੰਘ ਦਾ ਕਸੂਰ ਸਿਰਫ ਇਹ ਸੀ ਉਸ ਨੇ ਹਲਕਾ ਵਿਧਾਇਕ ਨੂੰ ਦੱਸਿਆ ਸੀ ਕਿ ਉਨ੍ਹਾਂ ਦੇ ਪਿੰਡ ’ਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਦੀ ਗਲੀ ’ਚ ਨਸ਼ੇ ਕਾਰਨ ਦੋ ਬੱਚੇ ਮਰ ਗਏ ਹਨ । ਏਨੀ ਕੁ ਗੱਲ ਪਿੱਛੇ ਉਸ ਨੂੰ ਡਰਾਇਆ ਧਮਕਾਇਆ ਗਿਆ ਅਤੇ ਜਾਤੀ ਸੂਚਕ ਸ਼ਬਦ ਵੀ ਬੋਲੇ ਗਏ। ਜਲਾਲਤ ਨਾ ਝੱਲਦੇ ਹੋਏ ਆਖਰ ਉਸ ਨੂੰ ਖੁਦਕਸ਼ੀ ਕਰਨ ਲਈ ਮਜਬੂਰ ਹੋਣਾ ਪਿਆ। ਤਰੁਣ ਚੁੱਘ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂਰਾ ਕੁਸ਼ਤੀ ਖੇਡ ਰਹੀਆਂ ਹਨ। ‘ਆਪ’ ਨੇ 2024 ਦੀ ਚੋਣ 1984 ਦੇ ਦੰਗਿਆਂ ਦੀ ਅਪਰਾਧੀ ਕਾਂਗਰਸ ਦਿੱਲੀ ਅਤੇ ਚੰਡੀਗੜ੍ਹ ’ਚ ਨਾਲ ਮਿਲ ਕੇ ਲੜੀ । ਦਿੱਲੀ ਵਿਚ ਅਰਵਿੰਦ ਕੇਜਰੀਵਾਲ ਨੇ ਕਾਂਗਰਸ ਲਈ ਵੋਟਾਂ ਮੰਗੀਆਂ । ਇਸ ਮੌਕੇ ਭਾਜਪਾ ਸੰਗਰੂਰ-2 ਦੀ ਜਿਲ੍ਹਾ ਪ੍ਰਧਾਨ ਦਾਮਨ ਬਾਜਵਾ ਅਤੇ ਸੀਨੀਅਰ ਭਾਜਪਾ ਆਗੂ ਹਰਮਨਦੇਵ ਸਿੰਘ ਬਾਜਵਾ ਵੀ ਮੌਜੂਦ ਸਨ।