ਬਿਜਲੀ ਦੇ ਅਣਐਲਾਨੇ ਕੱਟਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਰੋਸ ਪ੍ਰਦਰਸ਼ਨ
ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ 10 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ
ਸੁਨਾਮ ਊਧਮ ਸਿੰਘ ਵਾਲਾ, 16 ਸਤੰਬਰ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਪੰਜਾਬ ’ਚ ਪਿਛਲੇ ਸਮੇਂ ਤੋਂ ਲਗਾਤਾਰ ਲੱਗ ਰਹੇ ਬਿਜਲੀ ਦੇ ਅਣ-ਐਲਾਨੇ ਕੱਟਾਂ ਕਾਰਨ ਆਮ ਜਨਤਾ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਰਮੀ ਦੇ ਮੌਸਮ ਵਿਚ ਬਿਜਲੀ ਦੀ ਘਾਟ ਕਾਰਨ ਘਰਾਂ, ਵਪਾਰੀਆਂ ਅਤੇ ਖ਼ਾਸ ਕਰਕੇ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸੁਨਾਮ ਊਧਮ ਸਿੰਘ ਵਾਲਾ, 16 ਸਤੰਬਰ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਪੰਜਾਬ ’ਚ ਪਿਛਲੇ ਸਮੇਂ ਤੋਂ ਲਗਾਤਾਰ ਲੱਗ ਰਹੇ ਬਿਜਲੀ ਦੇ ਅਣ-ਐਲਾਨੇ ਕੱਟਾਂ ਕਾਰਨ ਆਮ ਜਨਤਾ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਰਮੀ ਦੇ ਮੌਸਮ ਵਿਚ ਬਿਜਲੀ ਦੀ ਘਾਟ ਕਾਰਨ ਘਰਾਂ, ਵਪਾਰੀਆਂ ਅਤੇ ਖ਼ਾਸ ਕਰਕੇ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਝੋਨੇ ਦੀ ਫ਼ਸਲ ਪੱਕਣ ਦੇ ਦੌਰ ’ਚ ਹੈ ਅਤੇ ਇਸ ਸਮੇਂ ਫ਼ਸਲਾਂ ਨੂੰ ਪਾਣੀ ਦੀ ਭਾਰੀ ਜ਼ਰੂਰਤ ਹੈ । ਇਸ ਲਈ ਕਿਸਾਨਾਂ ਨੂੰ 10 ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲਣੀ ਜ਼ਰੂਰੀ ਹੈ । ਇਸ ਗੰਭੀਰ ਸਮੱਸਿਆ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੁਨਾਮ ਇੰਚਾਰਜ ਅਤੇ ਜਨਰਲ ਸਕੱਤਰ ਵਿਨਰਜੀਤ ਸਿੰਘ ਖਡਿਆਲ ਦੀ ਅਗਵਾਈ ਹੇਠ ਬਿਜਲੀ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਸੁਨਾਮ ਨੂੰ ਮੰਗ-ਪੱਤਰ ਸੌਂਪ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਆਉਣ ਵਾਲੇ ਦਿਨਾਂ ’ਚ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ, ਤਾਂ ਜੋ ਉਹ ਆਪਣੀਆਂ ਫ਼ਸਲਾਂ ਨੂੰ ਨੁਕਸਾਨ ਤੋਂ ਬਚਾ ਸਕਣ। ਸ੍ਰੀ. ਖਡਿਆਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ’ਚ ਲਗਾਤਾਰ ਲੱਗ ਰਹੇ ਅਣ-ਐਲਾਨੇ ਬਿਜਲੀ ਕੱਟਾਂ ਨੂੰ ਪੂਰਨ ਤੌਰ ’ਤੇ ਬੰਦ ਕਰਨ ਦੀ ਪੁਰਜ਼ੋਰ ਮੰਗ ਕਰਦਾ ਹੈ। ਕਿਸਾਨਾਂ, ਉਦਯੋਗਪਤੀਆਂ ਅਤੇ ਘਰੇਲੂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣੀ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਨੂੰ ਪਾਣੀ ਦੀ ਲੋੜ ਦੇ ਇਸ ਮਹੱਤਵਪੂਰਨ ਸਮੇਂ ਦੌਰਾਨ ਬਿਜਲੀ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਦੇ ਅਣ-ਐਲਾਨੇ ਕੱਟ ਤੁਰੰਤ ਬੰਦ ਕੀਤੇ ਜਾਣ ਅਤੇ ਕਿਸਾਨਾਂ ਸਮੇਤ ਸਾਰੇ ਵਰਗਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ। ਇਸ ਮੌਕੇ ਇਸ ਮੌਕੇ ਹਾਜ਼ਰ ਰਵਿੰਦਰ ਸਿੰਘ ਚੀਮਾ, ਬਲਵਿੰਦਰ ਸਿੰਘ ਅਕਬਰਪੁਰ, ਸਰਕਲ ਪ੍ਰਧਾਨ ਦਰਸ਼ਨ ਸਿੰਘ ਚੀਮਾ, ਸੁਖਵਿੰਦਰ ਸਿੰਘ ਮੱਦੀ ਲੌਂਗੋਵਾਲ, ਕੁਲਦੀਪ ਸਿੰਘ ਰਿਟਾਇਰ ਪ੍ਰਿੰਸੀਪਲ, ਜਗਮੇਲ ਸਿੰਘ ਛਾਜਲਾ, ਰਾਜਵਿੰਦਰ ਸਿੰਘ, ਜੁਝਾਰ ਸਿੰਘ, ਗੁਰਦੀਪ ਸਿੰਘ ਨੰਬਰਦਾਰ ਟਿੱਬੀ, ਬਲਵੀਰ ਸਿੰਘ, ਬਿੰਦਰੀ ਲੌਂਗੋਵਾਲ, ਦਿਲਬਾਗ ਸਿੰਘ, ਮਨਪ੍ਰੀਤ ਸਿੰਘ ਬੰਟੀ, ਚਮਕੌਰ ਸਿੰਘ, ਜਗਸੀਰ ਸਿੰਘ ਬਬਲਾ, ਜਸਵੀਰ ਸਿੰਘ ਗਾਂਧੀ,ਹਰਦੇਵ ਸਿੰਘ, ਦਰਵਾਰਾ ਸਿੰਘ ਨਾਗਰਾ ਜਸਵਿੰਦਰ ਸਿੰਘ,ਹਾਕਮ ਸਿੰਘ, ਹਰਬੰਸ ਸਿੰਘ, ਰਣਜੀਤ ਸਿੰਘ ਬਿੱਲਾ, ਜਗਦੇਵ ਸਿੰਘ ਦੁਲਟ, ਚਮਕੌਰ ਸਿੰਘ, ਅੰਗਰੇਜ਼ ਸਿੰਘ, ਚਤਵਿੰਦਰ ਸਿੰਘ ਚੱਚੂ, ਸਤਗੁਰ ਸਿੰਘ ਚੀਮਾ ਬਿੱਕਰ ਸਿੰਘ, ਰਜਿੰਦਰ ਸਿੰਘ, ਸੁਖਦੇਵ ਸਿੰਘ, ਸਤਿਨਾਮ ਸਿੰਘ ਸ਼ੇਰੋ, ਬੁੱਟਾ ਸਿੰਘ ਸ਼ੇਰੋ, ਮਨਜੀਤ ਕੌਰ ਸੁਨਾਮ, ਜੀਵਨ ਸਿੰਘ, ਹਰਦੀਪ ਸਿੰਘ, ਹਰਪਾਲ ਸਿੰਘ, ਸੁਖਬੀਰ ਸਿੰਘ, ਜਸਵਿੰਦਰ ਸਿੰਘ ਲੌਂਗੋਵਾਲ, ਨਿਰਭੈ ਸਿੰਘ, ਹਾਕਮ ਸਿੰਘ, ਪਰਮਿੰਦਰ ਸਿੰਘ ਨਮੋਲ, ਹਰਪਾਲ ਸਿੰਘ, ਜਸਵੰਤ ਸਿੰਘ ਬਿੱਟੂ, ਨਿਰਮਲ ਸਿੰਘ ਜਗਤਪੁਰਾ, ਤਰਸੇਮ ਸਿੰਘ, ਵਿਕਰਮ ਸਿੰਘ, ਮਿਸ਼ਰਾ ਸਿੰਘ, ਨਛੱਤਰ ਸਿੰਘ, ਇੰਦਰਜੀਤ ਸਿੰਘ ਬੱਡਰੁਖਾਂ, ਕੁਲਦੀਪ ਸਿੰਘ, ਮਨਦੀਪ ਸਿੰਘ, ਪਰਮਿੰਦਰ ਸਿੰਘ, ਮੇਜਰ ਸਿੰਘ ਨਮੋਲ ਆਦਿ ਅਕਾਲੀ ਆਗੂ ਸ਼ਾਮਿਲ ਸਨ । ਮੂਨਕ, (ਪ੍ਰਵੀਨ ਮਦਾਨ, ਕੇਵਲ ਸਿੰਗਲਾ) - ਪੰਜਾਬ ’ਚ ਲੱਗ ਰਹੇ ਬਿਜਲੀ ਦੇ ਅਣਐਲਾਨੇ ਕੱਟਾਂ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਮੂਨਕ ਵਿਖੇ ਹਲਕਾ ਇੰਚਾਰਜ ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ ਅਤੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਕੜੈਲ ਦੀ ਅਗਵਾਈ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਸਮੂਹ ਲੀਡਰਸ਼ਿਪ ਅਤੇ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਗਗਨਦੀਪ ਸਿੰਘ ਖੰਡੇਬਾਦ ਅਤੇ ਆਗੂਆਂ ਨੇ ਕਿਹਾ ਕਿ ਬਿਜਲੀ ਦੇ ਕੱਟਾਂ ਕਾਰਨ ਕਿਸਾਨੀ, ਇੰਡਸਟਰੀ, ਫੈਕਟਰੀਆਂ, ਦੁਕਾਨਦਾਰਾਂ ਅਤੇ ਹੋਰ ਕਾਰੋਬਾਰਾਂ ’ਤੇ ਮਾੜਾ ਪ੍ਰਭਾਵ ਪੈ ਰਿਹਾ ਹੈ । ਬਿਜਲੀ ਦੀ ਨਿਰੰਤਰ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਨੂੰ ਖੇਤੀਬਾੜੀ ਦੇ ਕੰਮ ਸਮੇਂ ਸਿਰ ਕਰਨ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਉਦਯੋਗਿਕ ਅਤੇ ਵਪਾਰਕ ਗਤੀਵਿਧੀਆਂ ਵੀ ਪ੍ਰਭਾਵਿਤ ਹੋ ਰਹੀਆਂ ਹਨ। ਰੋਸ ਪ੍ਰਦਰਸ਼ਨ ਉਪਰੰਤ ਅਕਾਲੀ ਆਗੂਆਂ ਵਲੋਂ ਮੂਨਕ ਦੇ ਐੱਸ.ਡੀ.ਓ. ਜੋਧਾ ਰਾਮ ਨੂੰ ਬਿਜਲੀ ਸਪਲਾਈ ਵਿੱਚ ਸੁਧਾਰ ਕਰਨ ਸਬੰਧੀ ਮੰਗ ਪੱਤਰ ਸੌਂਪਿਆ ਗਿਆ । ਇਸ ਮੌਕੇ ਗਗਨਦੀਪ ਸਿੰਘ ਖੰਡੇਬਾਦ ਨੇ ਕਿਹਾ ਕਿ ਜੇਕਰ ਬਿਜਲੀ ਦੇ ਕੱਟਾਂ ’ਚ ਜਲਦ ਸੁਧਾਰ ਨਾ ਕੀਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪੰਜਾਬ ਰਾਜ ਬਿਜਲੀ ਬੋਰਡ ਦੇ ਮੁੱਖ ਦਫ਼ਤਰ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ। ਇਸ ਮੌਕੇ ਨੈਬ ਸਿੰਘ ਪੁਨੀਆ ਜਨਰਲ ਕੌਂਸਲ ਮੈਂਬਰ, ਟਹਿਲ ਸਿੰਘ ਮੰਡਵੀ ਜਨਰਲ ਕੌਂਸਲ ਮੈਂਬਰ, ਸੁਰਜਮਲ ਗੁਲਾੜੀ, ਪੀ.ਏ.ਸੀ. ਮੈਂਬਰ, ਅਕਾਲੀ ਦਲ ਇਸਤਰੀ ਵਿੰਗ ਦੀ ਸੀਨੀਅਰ ਆਗੂ ਬੀਬੀ ਦਲਜੀਤ ਕੌਰ ਭੁੱਲਰ ,ਜੱਥੇਦਾਰ ਜਗਰਾਜ ਸਿੰਘ ਬਾਗੜੀ ਭੁਟਾਲ ਖੁਰਦ ਸਰਕਲ ਪ੍ਰਧਾਨ, ਕੇਵਲ ਸਿੰਘ ਰਾਏਧਰਾਣਾ ਸਰਕਲ ਪ੍ਰਧਾਨ, ਸਰਬਜੀਤ ਸਿੰਘ ਸੁਰਜਨ ਭੈਣੀ, ਕ੍ਰਿਸ਼ਨ ਗਿੱਲ ਬੁਸੈਹਰਾ, ਸੁਰਜੀਤ ਸਿੰਘ ਰਾਓ ਬੀਸੀ ਵਿੰਗ ਦੇ ਸ਼ਹਿਰੀ ਪ੍ਰਧਾਨ, ਸੁਰਿੰਦਰ ਸਿੰਘ ਰਾਮਗੜ, ਗੁਜਰਾਂ ਹਲਕਾ ਪ੍ਰਧਾਨ ਬੀਸੀ ਵਿੰਗ, ਜਸਵਿੰਦਰ ਸਿੰਘ ਵਿਰਕ, ਮਲਕੀਤ ਸਿੰਘ ਮਹਾਂ ਸਿੰਘਵਾਲਾ, ਜਸਵੀਰ ਸਿੰਘ ਬਾਹਮਣੀਵਾਲਾ, ਯੂਥ ਆਗੂ ਗੁਰਵਿੰਦਰ ਸਿੰਘ ਸ਼ੇਰਗੜ, ਨਵਜੋਤ ਸਿੰਘ ਮਕੋਰੜ ਸਾਹਿਬ, ਜਗਦੀਪਸਿੰਘ, ਜੁਗਿੰਦਰ ਸਿੰਘ, ਲੇਹਲ ਕਲਾਂ, ਡਾ. ਵਿੱਕੀ ਭੁਟਾਲ ਖੁਰਦ, ਸੀ: ਆਗੂ ਸੇਵਾ ਸਿੰਘ ਬੱਲਰਾ, ਪ੍ਰੀਤਪਾਲ ਸਿੰਘ ਹਾਡਾਂ, ਪਰਮਜੀਤ ਸਿੰਘ ਬੰਟੀ ਕੁਦਨੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ। ਧੂਰੀ, (ਲਖਵੀਰ ਸਿੰਘ ਧਾਂਦਰਾ)- ਧੂਰੀ ਹਲਕੇ ’ਚ ਬਿਜਲੀ ਦੇ ਲੰਮੇ ਕੱਟਾਂ ਅਤੇ ਲੋਕਾਂ ਨੂੰ ਆ ਰਹੀਆਂ ਬਿਜਲੀ ਸਬੰਧੀ ਸਮੱਸਿਆਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਦੀ ਅਗਵਾਈ ਹੇਠ ਅਕਾਲੀ ਆਗੂਆਂ ਵਲੋਂ ਬਿਜਲੀ ਬੋਰਡ ਦੇ ਦਫ਼ਤਰ ਧੂਰੀ ਵਿਖੇ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਰਣਜੀਤ ਸਿੰਘ ਰੰਧਾਵਾ ਕਾਤਰੋਂ ਨੇ ਕਿਹਾ ਕਿ ਬਿਜਲੀ ਦੇ ਲੰਮੇ-ਲੰਮੇ ਕੱਟਾਂ ਕਾਰਨ ਆਮ ਲੋਕਾਂ ਤੋਂ ਇਲਾਵਾ ਦੁਕਾਨਦਾਰਾਂ, ਵਪਾਰੀਆਂ, ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਵੀ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਰੋਜ਼ਾਨਾ ਦੇ ਕੰਮਕਾਜ ’ਤੇ ਵੀ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਜਲੀ ਸਪਲਾਈ ਸਬੰਧੀ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਭਾਗ ਨੂੰ ਤੁਰੰਤ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਬਿਜਲੀ ਬੋਰਡ ਦੇ ਅਧਿਕਾਰੀਆਂ ਕੋਲ ਮੰਗ ਰੱਖੀ ਕਿ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਇਆ ਜਾਵੇ ਅਤੇ ਬਿਨਾਂ ਲੋੜ ਤੋਂ ਲੱਗ ਰਹੇ ਲੰਮੇ ਕੱਟਾਂ ਤੋਂ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਇਸ ਮੌਕੇ ਰਣਜੀਤ ਸਿੰਘ ਰੰਧਾਵਾ ਕਾਤਰੋਂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਧੂਰੀ, ਜਥੇਦਾਰ ਭੁਪਿੰਦਰ ਸਿੰਘ ਭਲਵਾਨ ਸ੍ਰੋਮਣੀ ਕਮੇਟੀ ਮੈਂਬਰ,ਗੁਰਦਿਆਲ ਸਿੰਘ ਮੁੱਖ ਬੁਲਾਰਾ ਹਲਕਾ ਧੂਰੀ, ਲਖਬੀਰ ਸਿੰਘ ਥਾਣੇਦਾਰ ਕਿਸਾਨ ਵਿੰਗ ਪ੍ਰਧਾਨ ਧੂਰੀ, ਅਵਤਾਰ ਸਿੰਘ ਕੰਧਾਰਗੜ੍ਹ, ਭੋਲਾ ਸਿੰਘ ਸੇਖੋ, ਪਰਮਜੀਤ ਸਿੰਘ ਪੰਮਾ ਧੂਰਾ, ਹਰਪਾਲ ਸਿੰਘ ਧੂਰਾ, ਦਰਸ਼ਨ ਸਿੰਘ ਪ੍ਰਧਾਨ ਕਾਂਝਲਾ ਜ਼ਿਲ੍ਹਾ ਜਰਨਲ ਕੋਸਲ, ਮਨਜਿੰਦਰ ਸਿੰਘ ਕਾਤਰੋਂ, ਜੀਵਨ ਸਿੰਘ, ਗੁਰਪ੍ਰੀਤ ਕਾਤਰੋਂ, ਸਾਬਕਾ ਸਰਪੰਚ ਸਰਬਜੀਤ ਸਿੰਘ ਕਾਤਰੋ, ਗੁਰਮੀਤ ਸਿੰਘ ਕਾਤਰੋਂ, ਦਰਸ਼ਨ ਕੁਮਾਰ ਸਾਬਕਾ ਸਰਪੰਚ ਆਦਿ ਅਕਾਲੀ ਦਲ ਆਗੂ ਹਾਜ਼ਰ ਸਨ। ਮਲੇਰਕੋਟਲਾ, (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੱਦੇ ’ਤੇ ਬਿਜਲੀ ਕੱਟਾਂ ਤੇ ਘਰੇਲੂ ਖਪਤਕਾਰਾਂ ਨੂੰ ਭੇਜੇ ਗਏ ਬਿੱਲਾਂ ਖਿਲਾਫ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦੇ ਦਫ਼ਤਰ ਬਾਹਰ ਅਕਾਲੀ ਆਗੂਆਂ, ਵਰਕਰਾਂ, ਵਪਾਰੀਆਂ, ਕਿਸਾਨਾਂ ਨੇ ਰੋਹ ਭਰਪੂਰ ਧਰਨਾ ਦਿੱਤਾ ਤੇ ‘ਆਪ’ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਅਕਾਲੀ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਤੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ । ਧਰਨੇ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਤੇ ਹਲਕਾ ਅਮਰਗੜ੍ਹ ਤੋਂ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀਂ, ਚੇਅਰਮੈਨ ਜਸਵੀਰ ਸਿੰਘ ਦਿਓਲ ਨੇ ਕਿਹਾ ਕਿ ਝਾੜੂ ਸਰਕਾਰ ਫੇਲ੍ਹ ਹੋ ਚੁੱਕੀ ਹੈ । ਹਰ ਪਾਸੇ ਲੁੱਟ ਮੱਚੀ ਹੋਈ ਹੈ । ਸਰਕਾਰ ਲੋੜ ਮੁਤਾਬਕ ਬਿਜਲੀ ਪੈਦਾ ਕਰਨ ਵਿਚ ਅਸਫ਼ਲ ਰਹੀ ਹੈ। ਪਿਛਲੀਆਂ ਅਕਾਲੀ ਸਰਕਾਰਾਂ ਨੇ ਬਿਜਲੀ ਸਰਪਲੱਸ ਕੀਤੀ ਸੀ ਜਿਸ ਦੇ ਸਹਾਰੇ ਇਹ ਸਰਕਾਰ ਮੁਫ਼ਤ ਬਿਜਲੀ ਦੇਣ ਦੀਆਂ ਡੀਂਗਾਂ ਮਾਰ ਰਹੀ ਸੀ। ਹੁਣ ਇਸ ਸਰਕਾਰ ਕੋਲ ਖ਼ਰੀਦਣ ਲਈ ਵੀ ਪੈਸਾ ਨਹੀਂ ਬਚਿਆ । ਉਨ੍ਹਾਂ ਕਿਹਾ ਕਿ ਬਿਜਲੀ ਤੋਂ ਬਿਨਾਂ ਕਿਸਾਨੀ, ਵਪਾਰ, ਕਾਰੋਬਾਰ ਤੇ ਹੋਰ ਆਮ ਕੰਮ ਬੁਰੀ ਤਰ੍ਹਾਂ ਪ੍ਰਭਾਵਤ ਹੋ ਰਹੇ ਹਨ । ਸੂਬਾ ਆਰਥਿਕ ਕੰਗਾਲੀ ਤੇ ਮੰਦਹਾਲੀ ਵੱਧ ਵਧ ਰਿਹਾ ਹੈ । ਉਨ੍ਹਾਂ ਕਿਹਾ ਕਿ ਇਹ ਸਰਕਾਰ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ, ਨਾ ਮੁਫ਼ਤ ਬਿਜਲੀ ਦੇ ਸਕੀ । ਇਸ ਮੌਕੇ ਜ਼ਿਲ੍ਹਾ ਜਥੇਦਾਰ ਤਰਲੋਚਨ ਸਿੰਘ ਧਲੇਰ ਹਲਕਾ ਅਮਰਗੜ੍ਹ ਦੇ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀ, ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਉਲ, ਹਰਵਿੰਦਰ ਸਿੰਘ ਟਿਵਾਣਾ, ਜਨਰਲ ਕੌਂਸਲ ਮੈਂਬਰ ਆਜ਼ਾਦ ਸਿਦੀਕੀ, ਕੌਂਸਲਰ ਬੇਅੰਤ ਕਿੰਗਰ, ਮਾਰਕੀਟ ਕਮੇਟੀ ਸੰਦੌੜ ਦੇ ਸਾਬਕਾ ਚੇਅਰਮੈਨ ਡਾ. ਜਗਤਾਰ ਸਿੰਘ ਜੱਗੀ ਝੁਨੇਰ, ਜਥੇਦਾਰ ਸੇਹਕੇ, ਮੁਹੰਮਦ ਫ਼ਾਰੂਕ ਆਜ਼ਮ ਤੇ ਅਬਦੁਲ ਸੱਤਾਰ, ਚੌਧਰੀ ਮੁਹੰਮਦ ਸੁਲੇਮਾਨ ਨੋਨਾ, ਬੀ.ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਚੌਧਰੀ ਮੁਹੰਮਦ ਸ਼ਮਸ਼ਾਦ, ਬੀਬੀ ਰੁਖ਼ਸ਼ੰਦਾ ਸੋਨੀ, ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਸੁਰੱਈਆ ਬੇਗਮ, ਉਪ ਪ੍ਰਧਾਨ ਬੀਬੀ ਅਕਬਰੀ ਬੇਗਮ, ਚੌਧਰੀ ਨਸੀਮ-ਉਰ-ਰਹਿਮਾਨ, ਐਸ.ਸੀ. ਵਿੰਗ ਦੇ ਹਲਕਾ ਪ੍ਰਧਾਨ ਰਵੀ ਬੱਗਣ, ਚੌਧਰੀ ਮੁਹੰਮਦ ਸਿਦੀਕ ਮੁਨਸ਼ੀ, ਮਨੋਜ ਆਨੰਦ, ਮੁਹੰਮਦ ਸ਼ਮਸ਼ਾਦ ਕਿਲ੍ਹਾ, ਜਥੇਦਾਰ ਹਰਵਿੰਦਰ ਸਿੰਘ ਟਿਵਾਣਾ, ਜਨਾਬ ਸਰਵਰ ਖ਼ਾਨ, ਅਬਦੁਲ ਹਮੀਦ ਲਾਲਾ, ਮੁਹੰਮਦ ਮੁਨੀਰ, ਜਥੇਦਾਰ ਬਲਵਿੰਦਰ ਸਿੰਘ ਢੀਂਡਸਾ, ਕੁਲਦੀਪ ਸਿੰਘ ਸੂਪਰਡੈਂਟ, ਮੁਹੰਮਦ ਸ਼ੇਰ ਖ਼ਾਨ, ਮੁਹੰਮਦ ਰਫ਼ੀਕ ਫੋਗਾ ਆਦਿ ਹਾਜ਼ਰ ਸਨ।