17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਕੰਪਿਊਟਰ ਅਧਿਆਪਕ 20 ਤੋਂ ਸੂਬਾ ਪੱਧਰੀ ਲਗਾਉਣਗੇ ਪੱਕਾ ਮੋਰਚਾ

ਸੰਗਰੂਰ, 16 ਸਤੰਬਰ (ਅਮਨਦੀਪ ਸਿੰਘ ਬਿੱਟਾ)- ਕੰਪਿਊਟਰ ਟੀਚਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਕੁਲਵਿੰਦਰ ਸਿੰਘ ਅਤੇ ਸੂਬਾ ਆਗੂ ਨਰਦੀਪ ਸ਼ਰਮਾ ਨੇ ਦੱਸਿਆ ਕਿ 5 ਸਤੰਬਰ ਨੂੰ ਜਥੇਬੰਦੀ ਦੇ ਲਏ ਫੈਸਲੇ ਅਨੁਸਾਰ 20 ਸਤੰਬਰ ਨੂੰ ਸੰਗਰੂਰ ਵਿੱਚ ਰਾਜ ਪੱਧਰੀ ਸੂਬਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਉਸੇ ਦਿਨ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 6240 ਕੰਪਿਊਟਰ ਅਧਿਆਪਕਾਂ ਨੂੰ 2 ਦਸੰਬਰ 2010 ਵਿੱਚ ਰਾਜਪਾਲ ਦੀ ਪ੍ਰਵਾਨਗੀ ਨਾਲ਼ ਪੰਜਾਬ ਸਰਕਾਰ ਵਲੋਂ ਰੈਗੂਲਰ ਨੋਟੀਫਿਕੇਸ਼ਨ ਅਤੇ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ ਸੁਸਾਇਟੀ (ਪਿਕਟਸ) ਦੇ ਨਾਂਅ ’ਤੇ ਗੁਮਰਾਹ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 17-09-2026
ਸੰਗਰੂਰ, 16 ਸਤੰਬਰ (ਅਮਨਦੀਪ ਸਿੰਘ ਬਿੱਟਾ)- ਕੰਪਿਊਟਰ ਟੀਚਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਕੁਲਵਿੰਦਰ ਸਿੰਘ ਅਤੇ ਸੂਬਾ ਆਗੂ ਨਰਦੀਪ ਸ਼ਰਮਾ ਨੇ ਦੱਸਿਆ ਕਿ 5 ਸਤੰਬਰ ਨੂੰ ਜਥੇਬੰਦੀ ਦੇ ਲਏ ਫੈਸਲੇ ਅਨੁਸਾਰ 20 ਸਤੰਬਰ ਨੂੰ ਸੰਗਰੂਰ ਵਿੱਚ ਰਾਜ ਪੱਧਰੀ ਸੂਬਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਉਸੇ ਦਿਨ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 6240 ਕੰਪਿਊਟਰ ਅਧਿਆਪਕਾਂ ਨੂੰ 2 ਦਸੰਬਰ 2010 ਵਿੱਚ ਰਾਜਪਾਲ ਦੀ ਪ੍ਰਵਾਨਗੀ ਨਾਲ਼ ਪੰਜਾਬ ਸਰਕਾਰ ਵਲੋਂ ਰੈਗੂਲਰ ਨੋਟੀਫਿਕੇਸ਼ਨ ਅਤੇ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ ਸੁਸਾਇਟੀ (ਪਿਕਟਸ) ਦੇ ਨਾਂਅ ’ਤੇ ਗੁਮਰਾਹ ਕੀਤਾ ਜਾ ਰਿਹਾ ਹੈ। ਹਾਈਕੋਰਟ ਵਲੋਂ ਵੀ ਅਧਿਆਪਕਾਂ ਦੇ ਹੱਕ ’ਚ ਫੈਸਲਾ ਆਉਣ ਦੇ ਬਾਵਜੂਦ ਸਰਕਾਰ ਉਸ ਨੂੰ ਲਾਗੂ ਕਰਨ ਦੀ ਬਜਾਏ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀ ਮੰਗ ਲਾਗੂ ਕਰਨ ਤੋਂ ਭੱਜ ਰਹੀ ਹੈ। ਆਗੂ ਹਰਵਿੰਦਰ ਸਿੰਘ, ਸੰਜੀਵ ਬਾਂਸਲ, ਅਵਤਾਰ ਸਿੰਘ, ਭੇਜਿੰਦਰ ਬਾਂਸਲ, ਅੰਜੂ ਜੈਨ, ਕੁਲਦੀਪ ਸਿੰਘ ਨੀਰਜ ਯਾਦਵ ਨੇ ਕਿਹਾ ਕਿ ਸਰਕਾਰ ਸਿਰਫ ਵੋਟਾਂ ਵੇਲ਼ੇ ਵਾਅਦੇ ਕਰਦੀ ਹੈ ਪਰ ਅਮਲੀ ਰੂਪ ਵਿੱਚ ਲਾਗੂ ਕਰਨ ਤੋਂ ਭੱਜ ਰਹੀ ਹੈ। ਇਸ ਮੌਕੇ ਸੁਖਬੀਰ ਕੌਰ, ਮੰਜੂ ਰਾਣੀ ਸੋਨੀਆ ਬਾਂਸਲ, ਰਾਜਪਾਲ, ਸੁਮਿਤ ਕੁਮਾਰ, ਮਨਦੀਪ ਸਿੰਘ, ਸੁਨੀਲ ਕੁਮਾਰ, ਬਲਵਿੰਦਰ ਸਿੰਘ, ਅਮਨ ਗਰਗ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿੱਚ ਨਾਗਰਿਕਤਾ ਦੇ ਸਵਾਲ ’ਤੇ ਵਿਚਾਰ ਚਰਚਾ 20 ਨੂੰ ਅਗਲੀ ਖ਼ਬਰ ਕਮਿਊਨਿਟੀ ਹੈਲਥ ਅਫਸਰਾਂ ਨੇ ਮੰਗਾਂ ਨੂੰ ਲੈ ਕੇ ਲਾਲ ਬੱਤੀ ਚੌਕ ’ਚ ਕੀਤਾ ਅਰਥੀ ਫੂਕ ਮੁਜ਼ਾਹਰਾ
Ad Position 24