ਖ਼ਾਲਸਾ ਕਾਲਜ ਸੰਦੌੜ ਵਿਖੇ ਸੈਮੀਨਾਰ ਅਤੇ ਵਿੱਦਿਅਕ ਟੂਰ ਕਰਵਾਇਆ
ਸੰਦੌੜ, 16 ਸਤੰਬਰ (ਗੁਰਪ੍ਰੀਤ ਸਿੰਘ ਚੀਮਾ) - ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਅਤੇ ਸਾਰਾਗੜ੍ਹੀ ਦਿਵਸ ਨੂੰ ਸਮਰਪਿਤ ਸੈਮੀਨਾਰ ਅਤੇ ਵਿਦਿਅਕ ਟੂਰ ਕਾਲਜ ਪ੍ਰਿੰਸੀਪਲ ਡਾ. ਬਲਵੰਤ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਇਆ ਗਿਆ।
ਸੰਦੌੜ, 16 ਸਤੰਬਰ (ਗੁਰਪ੍ਰੀਤ ਸਿੰਘ ਚੀਮਾ) - ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਅਤੇ ਸਾਰਾਗੜ੍ਹੀ ਦਿਵਸ ਨੂੰ ਸਮਰਪਿਤ ਸੈਮੀਨਾਰ ਅਤੇ ਵਿਦਿਅਕ ਟੂਰ ਕਾਲਜ ਪ੍ਰਿੰਸੀਪਲ ਡਾ. ਬਲਵੰਤ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਇਆ ਗਿਆ।ਸੈਮੀਨਾਰ ਡਾ. ਬਚਿੱਤਰ ਸਿੰਘ ਅਤੇ ਵਿੱਦਿਅਕ ਟੂਰ ਪ੍ਰੋ ਕਰਮਜੀਤ ਸਿੰਘ ਇਤਿਹਾਸ ਵਿਭਾਗ ਅਤੇ ਪ੍ਰੋ. ਸ਼ੇਰ ਸਿੰਘ ਦੀ ਨਿਗਰਾਨੀ ਹੇਠ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਬਲਵੰਤ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਇਸ ਦਿਨ ਦੀ ਮਹਾਨਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਜਿਥੇ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਤੋਂ ਜਾਣੂ ਕਰਵਾਇਆ, ਉਥੇ ਹੀ ਸਾਰਾਗੜ੍ਹੀ ਦੇ ਮਹਾਨ ਸ਼ਹੀਦਾਂ ਦੇ ਜਜ਼ਬੇ ਬਾਰੇ ਵੀ ਜਾਣਕਾਰੀ ਦਿੱਤੀ। ਇਸ ਸੈਮੀਨਾਰ ਦੌਰਾਨ ਵੱਖ-ਵੱਖ ਵਿਦਿਆਰਥੀਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਜਦਕਿ ਵਿੱਦਿਅਕ ਟੂਰ ਡਾ. ਕਰਮਜੀਤ ਸਿੰਘ ਅਤੇ ਪ੍ਰੋ. ਸ਼ੇਰ ਸਿੰਘ ਦੀ ਨਿਗਰਾਨੀ ਹੇਠ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸਮਰਪਿਤ ਯਾਦਗਾਰ ਸ਼ਹੀਦ ਈਸ਼ਰ ਸਿੰਘ ਝੋਰੜਾਂ ਅਤੇ ਗੁਰੂਦੁਆਰਾ ਮਹਿਦੀਆਣਾ ਸਾਹਿਬ ਵੀ ਲਿਜਾਇਆ ਗਿਆ। ਇਸ ਟੂਰ ਰਾਹੀਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮਨਾਉਣ ਦੇ ਮਹਾਨ ਇਤਿਹਾਸ ਬਾਰੇ ਜਾਣਕਾਰੀ ਤੋਂ ਇਲਾਵਾ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਸ਼ਹਾਦਤ ਬਾਰੇ ਜਾਣੂ ਕਰਵਾਇਆ ਗਿਆ। ਝੋਰੜਾਂ ਵਿਖੇ ਸਾਰਾਗੜ੍ਹੀ ਸ਼ਹੀਦ ਈਸ਼ਰ ਸਿੰਘ ਜੀ ਦੇ ਪੜਪੋਤੇ ਸੰਤੋਖ ਸਿੰਘ ਨਾਲ ਵਿਦਿਆਰਥੀ ਰੂ-ਬ-ਰੂ ਹੋਏ, ਜਿੱਥੇ ਉਨ੍ਹਾਂ ਨੇ ਸ਼ਹੀਦ ਈਸ਼ਰ ਸਿੰਘ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰੋ ਸ਼ੇਰ ਸਿੰਘ, ਪ੍ਰੋ ਮਨਪ੍ਰੀਤ ਕੌਰ, ਪ੍ਰੋ ਹਰਮਨਦੀਪ ਕੌਰ, ਡਾ ਹਰਮਨ ਸਿੰਘ, ਡਾ ਕਪਿਲ ਦੇਵ , ਪ੍ਰੋ ਹਰਮਨਦੀਪ ਸਿੰਘ, ਪ੍ਰੋ ਜਗਦੀਪ ਸਿੰਘ, ਪ੍ਰੋ ਸਵਰਨਜੀਤ ਸਿੰਘ, ਪ੍ਰੋ ਹਰਿੰਦਰ ਸਿੰਘ, ਪ੍ਰੋ ਸੰਦੀਪ ਕੌਰ, ਪ੍ਰੋ ਜਸ਼ਨਦੀਪ ਕੌਰ ਸਮੇਤ ਸਮੂਹ ਸਟਾਫ਼ ਹਾਜ਼ਰ ਰਿਹਾ।