ਕਿਸਾਨਾਂ ਤੇ ਮਜ਼ਦੂਰਾਂ ਨੇ ਡੀ. ਸੀ. ਦਫ਼ਤਰ ਦਾ ਕੀਤਾ ਘਿਰਾਓ
ਮਾਲੇਰਕੋਟਲਾ, 16 ਸਤੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮਾਲੇਰਕੋਟਲਾ ਵਲੋਂ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਮੋਰਚਾ ਜਾਰੀ ਰੱਖਿਆ । ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਨੇ ਦੱਸਿਆ ਕਿ ਡੀ.
ਮਾਲੇਰਕੋਟਲਾ, 16 ਸਤੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮਾਲੇਰਕੋਟਲਾ ਵਲੋਂ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਮੋਰਚਾ ਜਾਰੀ ਰੱਖਿਆ । ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਨੇ ਦੱਸਿਆ ਕਿ ਡੀ. ਸੀ. ਦਫ਼ਤਰ ਦਾ ਸ਼ਾਮ 5 ਵਜੇ ਤੱਕ ਮੁਕੰਮਲ ਘਿਰਾਓ ਕੀਤਾ ਗਿਆ । ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 24 ਸਤੰਬਰ ਤੋਂ ਡੀ. ਸੀ. ਦਫਤਰ ਮਾਲੇਰਕੋਟਲਾ ਦਾ ਪੱਕੇ ਤੌਰ ’ਤੇ ਮੁਕੰਮਲ ਘਿਰਾਓ ਕੀਤਾ ਜਾਵੇਗਾ ਤੇ ਜਿਸ ਦਿਨ ਵਿਧਾਨ ਸਭਾ ਦਾ ਸੈਸਨ ਚੱਲੇਗਾ, ਜਥੇਬੰਦੀ ਵਲੋਂ ਚੰਡੀਗੜ੍ਹ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ । ਜਿਸ ਦੀਆਂ ਤਿਆਰੀਆਂ ਪੂਰੇ ਜ਼ੋਰ ਨਾਲ ਪਿੰਡ-ਪਿੰਡ ਜਾਕੇ ਮੀਟਿੰਗਾਂ ਕਰਕੇ ਕੀਤੀਆਂ ਜਾਣਗੀਆਂ । ਇਸ ਮੌਕੇ ਜਿਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ, ਸਰਬਜੀਤ ਸਿੰਘ ਭੁਰਥਲਾ ,ਰਾਜਿੰਦਰ ਸਿੰਘ ਭੋਗੀਵਾਲ, ਰਾਵਿੰਦਰ ਸਿੰਘ ਕਾਸਮਪੁਰ, ਕਰਨੈਲ ਸਿੰਘ ਭੂਦਨ, ਜਰਨੈਲ ਸਿੰਘ ਭੈਣੀ, ਮਹਿੰਦਰ ਸਿੰਘ ਭਰਥਲਾ ,ਹਰਿੰਦਰ ਸਿੰਘ ਚੌਦਾਂ, ਸਵਰਨਜੀਤ ਸਿੰਘ ਦੁਲਮਾਂ, ਜਗਤਾਰ ਸਿੰਘ ਸਰੌਦ, ਰਾਵਿੰਦਰ ਸਿੰਘ ਹਥਨ, ਦਵਿੰਦਰ ਸਿੰਘ ਖਾਨਪੁਰ, ਗੁਰਪ੍ਰੀਤ ਸਿੰਘ ਹਥਨ, ਕਿਸਾਨ ਆਗੂ ਗੁਰਮੀਤ ਕੌਰ ਕੁਠਾਲਾ, ਗੁਰਮੇਲ ਕੌਰ ਦੁਲਮਾਂ, ਹਰਜੀਤ ਕੌਰ ਹਥਨ, ਸੁਖਵਿੰਦਰ ਕੌਰ ਸਣੇ ਵੱਡੀ ਗਿਣਤੀ ‘ਚ ਕਿਸਾਨ ਮਜਦੂਰ ਸ਼ਾਮਿਲ ਸਨ ।