16-09-2026
ਅੱਖਰ:
Ad Position 18
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮਾਸਟਰ ਕੇਡਰ ਭਰਤੀ ਲਈ ਦਿੜ੍ਹਬਾ ’ਚ ਪੱਕਾ ਧਰਨਾ ਇਸ਼ਤਿਹਾਰ ਜਾਰੀ ਹੋਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ

ਦਿੜ੍ਹਬਾ ਮੰਡੀ, 16 ਸਤੰਬਰ (ਜਸਵੀਰ ਸਿੰਘ ਔਜਲਾ) - ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਵਲੋਂ ਮਾਸਟਰ ਕੇਡਰ ਭਰਤੀ ਦਾ ਇਸ਼ਤਿਹਾਰ ਜਾਰੀ ਕਰਵਾਉਣ ਲਈ ਹਰਪਾਲ ਚੀਮਾ ਵਿੱਤ ਮੰਤਰੀ ਦੇ ਦਫ਼ਤਰ ਅਨਾਜ਼ ਮੰਡੀ ਦਿੜ੍ਹਬਾ ਵਿਖੇ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਲਖਵੀਰ ਸਿੰਘ ਸਿਰੀਏਵਲਾ ਨੇ ਦੱਸਿਆ ਕਿ ਸਰਕਾਰ ਲਗਾਤਾਰ ਚਾਰ ਸਾਲਾਂ ਤੋਂ ਲਾਰੇ ਲਾ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 17-09-2026
ਦਿੜ੍ਹਬਾ ਮੰਡੀ, 16 ਸਤੰਬਰ (ਜਸਵੀਰ ਸਿੰਘ ਔਜਲਾ) - ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਵਲੋਂ ਮਾਸਟਰ ਕੇਡਰ ਭਰਤੀ ਦਾ ਇਸ਼ਤਿਹਾਰ ਜਾਰੀ ਕਰਵਾਉਣ ਲਈ ਹਰਪਾਲ ਚੀਮਾ ਵਿੱਤ ਮੰਤਰੀ ਦੇ ਦਫ਼ਤਰ ਅਨਾਜ਼ ਮੰਡੀ ਦਿੜ੍ਹਬਾ ਵਿਖੇ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਲਖਵੀਰ ਸਿੰਘ ਸਿਰੀਏਵਲਾ ਨੇ ਦੱਸਿਆ ਕਿ ਸਰਕਾਰ ਲਗਾਤਾਰ ਚਾਰ ਸਾਲਾਂ ਤੋਂ ਲਾਰੇ ਲਾ ਰਹੀ ਹੈ। ਸਰਕਾਰ ਇਕ ਪਾਸੇ ਪ੍ਰਚਾਰ ਕਰ ਰਹੀ ਹੈ ਕਿ ਅਸੀਂ 80000 ਨੌਕਰੀ ਦੇ ਦਿੱਤੀ, ਪ੍ਰੰਤੂ ਸੱਚ ਤਾਂ ਇਹ ਹੈ ਕਿ ਇਨ੍ਹਾਂ ਵਲੋਂ ਇਕ ਵੀ ਭਰਤੀ ਐਜੂਕੇਸ਼ਨ ਡਿਪਾਰਟਮੈਂਟ ਵਿਚ ਨਹੀਂ ਕੀਤੀ ਗਈ, ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਸਰਕਾਰ ਦੁਆਰਾ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਫੇਲ ਹੈ ਅਤੇ ਸਰਕਾਰ ਸਿਰਫ ਲੋਕਾ ਵਿਚ ਝੂਠਾ ਪਰਚਾਰ ਕਰ ਰਹੀ ਹੈ ਏਨਾ ਦੀ ਸਿੱਖਿਆ ਕ੍ਰਾਂਤੀ ਅਤੇ ਸਿਹਤ ਕ੍ਰਾਂਤੀ ਫੇਲ੍ਹ ਸਾਬਿਤ ਹੋ ਰਹੀਆਂ ਹੈ। ਯੂਨੀਅਨ ਦੇ ਆਗੂ ਮਨਦੀਪ ਸਿੰਘ ਬਿੱਲਾ, ਗੁਰੀ ਲੁਧਿਆਣਾ, ਲਖਵੀਰ ਸਿੰਘ ਖੁੱਡੀ ਕਲਾਂ, ਹਰਦੀਪ ਸਿੰਘ ਮਾਨਸਾ ਆਦਿ ਨੇ ਦੱਸਿਆ ਕਿ ਜਦੋਂ ਤੱਕ ਮਾਸਟਰ ਕੇਡਰ ਦਾ ਇਸ਼ਤਿਹਾਰ ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤਕ ਪੱਕਾ ਧਰਨਾ ਦਿੜ੍ਹਬੇ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਅਤੇ ਟ੍ਰੈਫਿਕ ਪੁਲਿਸ ਨੇ ਬਾਜ਼ਾਰਾਂ ’ਚੋਂ ਨਾਜਾਇਜ਼ ਕਬਜ਼ੇ ਹਟਾਏ ਅਗਲੀ ਖ਼ਬਰ ਸੁਨਾਮ ਪੁਲਿਸ ਵਲੋਂ ਇਕ ਦੇਸੀ ਪਿਸਤੌਲ ਤੇ 6 ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫਤਾਰ
Ad Position 24