16-09-2026
ਅੱਖਰ:
Ad Position 18
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਨਗਰ ਕੌਂਸਲ ਅਤੇ ਟ੍ਰੈਫਿਕ ਪੁਲਿਸ ਨੇ ਬਾਜ਼ਾਰਾਂ ’ਚੋਂ ਨਾਜਾਇਜ਼ ਕਬਜ਼ੇ ਹਟਾਏ

ਮਲੇਰਕੋਟਲਾ, 16 ਸਤੰਬਰ (ਮੁਹੰਮਦ ਹਨੀਫ਼ ਥਿੰਦ)-ਅੱਜ ਨਗਰ ਕੌਂਸਲ ਮਲੇਰਕੋਟਲਾ ਦੀ ਟੀਮ ਵਲੋਂ ਪੁਲਿਸ ਫੋਰਸ ਨੂੰ ਨਾਲ ਲੈ ਕੇ ਮਲੇਰਕੋਟਲਾ ਦੇ ਵੱਖ-ਵੱਖ ਬਾਜ਼ਾਰਾਂ ਵਿਚ ਨਾਜਾਇਜ਼ ਕਬਜ਼ਿਆਂ ਖਿਲਾਫ ਵੱਡੀ ਕਾਰਵਾਈ ਕੀਤੀ ਗਈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਸਬ ਇੰਸਪੈਕਟਰ ਹਰਭਜਨ ਸਿੰਘ ਨੇ ਦੱਸਿਆ ਕਿ ਇਹ ਸਾਂਝੀ ਕਾਰਵਾਈ ਨਗਰ ਕੌਂਸਲ ਦੇ ਅਧਿਕਾਰੀ ਮਿਸਵਾ ਨਜ਼ੀਰ ਦੀ ਅਗਵਾਈ ਹੇਠ ਅਤੇ ਜ਼ਿਲ੍ਹਾ ਟ੍ਰੈਫਿਕ ਪੁਲਿਸ ਵਲੋਂ ਅਮਲ ’ਚ ਲਿਆਂਦੀ ਗਈ ।

Ad Position 21
repet_subhas-goyals [Copy P29]
ਅਜੀਤ ਡੈਸਕ 17-09-2026
ਮਲੇਰਕੋਟਲਾ, 16 ਸਤੰਬਰ (ਮੁਹੰਮਦ ਹਨੀਫ਼ ਥਿੰਦ)-ਅੱਜ ਨਗਰ ਕੌਂਸਲ ਮਲੇਰਕੋਟਲਾ ਦੀ ਟੀਮ ਵਲੋਂ ਪੁਲਿਸ ਫੋਰਸ ਨੂੰ ਨਾਲ ਲੈ ਕੇ ਮਲੇਰਕੋਟਲਾ ਦੇ ਵੱਖ-ਵੱਖ ਬਾਜ਼ਾਰਾਂ ਵਿਚ ਨਾਜਾਇਜ਼ ਕਬਜ਼ਿਆਂ ਖਿਲਾਫ ਵੱਡੀ ਕਾਰਵਾਈ ਕੀਤੀ ਗਈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਸਬ ਇੰਸਪੈਕਟਰ ਹਰਭਜਨ ਸਿੰਘ ਨੇ ਦੱਸਿਆ ਕਿ ਇਹ ਸਾਂਝੀ ਕਾਰਵਾਈ ਨਗਰ ਕੌਂਸਲ ਦੇ ਅਧਿਕਾਰੀ ਮਿਸਵਾ ਨਜ਼ੀਰ ਦੀ ਅਗਵਾਈ ਹੇਠ ਅਤੇ ਜ਼ਿਲ੍ਹਾ ਟ੍ਰੈਫਿਕ ਪੁਲਿਸ ਵਲੋਂ ਅਮਲ ’ਚ ਲਿਆਂਦੀ ਗਈ । ਇਸ ਦੌਰਾਨ ਬਾਜ਼ਾਰਾਂ ’ਚ ਸੜਕਾਂ ‘ਤੇ ਦੁਕਾਨਦਾਰਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਖਾਲੀ ਕਰਵਾਇਆ ਗਿਆ ਅਤੇ ਵੱਡੀ ਗਿਣਤੀ ਵਿਚ ਦੁਕਾਨਦਾਰਾਂ ਵਲੋਂ ਸੜਕਾਂ ‘ਤੇ ਰੱਖਿਆ ਹੋਇਆ ਸਾਮਾਨ ਨਗਰ ਕੌਂਸਲ ਦੀ ਟੀਮ ਵਲੋਂ ਟਰਾਲੀਆਂ ਵਿਚ ਭਰ ਕੇ ਜ਼ਬਤ ਕਰ ਲਿਆ ਗਿਆ । ਜ਼ਿਲ੍ਹਾ ਟ੍ਰੈਫਿਕ ਇੰਚਾਰਜ ਹਰਭਜਨ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਸ਼ਹਿਰ ਅੰਦਰ ਨਾਜਾਇਜ਼ ਕਬਜ਼ਿਆਂ ਖਿਲਾਫ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ, ਤਾਂ ਜੋ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਮੂਹ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਨੂੰ ਸਖ਼ਤ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਸਮਾਨ ਆਪਣੀ ਹੱਦ ਦੇ ਅੰਦਰ ਹੀ ਰੱਖਣ, ਨਹੀਂ ਤਾਂ ਨਗਰ ਕੌਂਸਲ ਅਤੇ ਮਲੇਰਕੋਟਲਾ ਪੁਲਿਸ ਕਾਰਵਾਈ ਕਰਨ ਤੋਂ ਕੋਈ ਸੰਕੋਚ ਨਹੀਂ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਦੇ ਨਵੇਂ ਬਣੇ ਪ੍ਰਧਾਨ ਗੁਰਪ੍ਰੀਤ ਸਿੰਘ ਚੱਠਾ ਨੇ ਪੂਰੀ ਟੀਮ ਸਮੇਤ ਸੰਭਾਲਿਆ ਕਾਰਜਭਾਰ ਅਗਲੀ ਖ਼ਬਰ ਮਾਸਟਰ ਕੇਡਰ ਭਰਤੀ ਲਈ ਦਿੜ੍ਹਬਾ ’ਚ ਪੱਕਾ ਧਰਨਾ ਇਸ਼ਤਿਹਾਰ ਜਾਰੀ ਹੋਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ
Ad Position 24