ਮੰਡੀਆਂ ’ਚ ਝੋਨੇ ਖਰੀਦ ਦੇ ਪ੍ਰਬੰਧ ਕੀਤੇ ਜਾਣ- ਬੀ.ਕੇ.ਯੂ.
ਸੰਗਰੂਰ, 17 ਸਤੰਬਰ (ਧੀਰਜ ਪਸ਼ੌਰੀਆ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਉਨ੍ਹਾਂ ਸਾਰੇ ਕਿਸਾਨਾਂ ਦਾ ਧੰਨਵਾਦ ਕੀਤਾ, ਜੋ 1 ਤੋਂ 7 ਸਤੰਬਰ ਸੱਤ ਦਿਨਾਂ ਲਈ ਚੰਡੀਗੜ੍ਹ ਵਿਖੇ ਟਰੈਕਟਰ ਟਰਾਲੀਆਂ ਲੈ ਕੇ ਧਰਨੇ ’ਚ ਸ਼ਾਮਿਲ ਹੋਏ ਸਨ ।
ਸੰਗਰੂਰ, 17 ਸਤੰਬਰ (ਧੀਰਜ ਪਸ਼ੌਰੀਆ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਉਨ੍ਹਾਂ ਸਾਰੇ ਕਿਸਾਨਾਂ ਦਾ ਧੰਨਵਾਦ ਕੀਤਾ, ਜੋ 1 ਤੋਂ 7 ਸਤੰਬਰ ਸੱਤ ਦਿਨਾਂ ਲਈ ਚੰਡੀਗੜ੍ਹ ਵਿਖੇ ਟਰੈਕਟਰ ਟਰਾਲੀਆਂ ਲੈ ਕੇ ਧਰਨੇ ’ਚ ਸ਼ਾਮਿਲ ਹੋਏ ਸਨ । ਬੁਲਾਰਿਆਂ ਵਲੋਂ ਮੰਗ ਕੀਤੀ ਗਈ ਕਿਸਾਨਾਂ ਦੀਆਂ ਘੱਟ ਸਮੇਂ ਵਾਲੀਆਂ ਝੋਨੇ ਦੀਆਂ ਫਸਲਾਂ ਤਕਰੀਬਨ ਪੱਕ ਕੇ ਤਿਆਰ ਹੋਣ ਵਾਲੀਆਂ ਹਨ। ਇਸ ਲਈ ਮੰਡੀਆਂ ਦੀ ਸਾਫ ਸਫਾਈ ਤੇ ਬਾਰਦਾਨੇ ਦਾ ਪ੍ਰਬੰਧ ਕੀਤਾ ਜਾਵੇ । ਕਣਕ ਅਤੇ ਆਲੂਆਂ ਦੀ ਫਸਲ ਬੀਜਣ ਲਈ ਡੀ.ਏ.ਪੀ. ਦਾ ਪ੍ਰਬੰਧ ਕੀਤਾ ਜਾਵੇ । ਮੀਟਿੰਗ ’ਚ ਹੋਰਨਾਂ ਤੋਂ ਇਲਾਵਾ ਕਸਮੀਰ ਸਿੰਘ ਜ਼ਿਲ੍ਹਾ ਸਕੱਤਰ, ਦਰਸ਼ਨ ਸਿੰਘ ਲਿਦੜਾ, ਗੁਰਜੰਟ ਸਿੰਘ ਮੰਗਵਾਲ, ਪ੍ਰੀਤਮ ਸਿੰਘ ਬਡਰੁੱਖਾਂ, ਅਜਾਇਬ ਸਿੰਘ ਸੰਘਰੇੜੀ, ਕੁਲਵਿੰਦਰ ਸਿੰਘ ਮਾਝਾ , ਬਲਵਿੰਦਰ ਸਿੰਘ ਘੋੜੇਨਾਵ, ਮਨਜਿੰਦਰ ਸਿੰਘ ਘਾਬਦਾਂ, ਅਮਰਜੀਤ ਸਿੰਘ ਖਨਾਲ ਕਲਾ, ਜਸਵਿੰਦਰ ਸਿੰਘ ਚੰਗਾਲ, ਸੁਖਵਿੰਦਰ ਸਿੰਘ ਕਪਿਆਲ, ਗੁਰਚਰਨ ਸਿੰਘ ਤੇ ਗੁਰਜੰਟ ਸਿੰਘ ਭਿੰਡਰਾਂ, ਮੇਜਰ ਸਿੰਘ ਆਦਿ ਨੇ ਸਬੋਧਨ ਕੀਤਾ।