ਐਸ.ਯੂ.ਐਸ. ਕਾਲਜ ਮਹਿਲਾਂ ਵਿਖੇ ਓਜ਼ੋਨ ਦਿਵਸ ਮਨਾਇਆ
ਸੁਨਾਮ ਊਧਮ ਸਿੰਘ ਵਾਲਾ, 17 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਮਹਿਲਾਂ ਚੌਂਕ ਵਿਖੇ ਵਾਤਾਵਰਨ ਦੀ ਸੁਰੱਖਿਆ ਅਤੇ ਓਜ਼ੋਨ ਪਰਤ ਦੀ ਮਹੱਤਤਾ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਓਜ਼ੋਨ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸੰਸਥਾ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਜਾਗਰੂਕਤਾ ਭਰਪੂਰ ਗਤੀਵਿਧੀਆਂ ਵਿੱਚ ਭਾਗ ਲਿਆ ਗਿਆ।
ਸੁਨਾਮ ਊਧਮ ਸਿੰਘ ਵਾਲਾ, 17 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਮਹਿਲਾਂ ਚੌਂਕ ਵਿਖੇ ਵਾਤਾਵਰਨ ਦੀ ਸੁਰੱਖਿਆ ਅਤੇ ਓਜ਼ੋਨ ਪਰਤ ਦੀ ਮਹੱਤਤਾ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਓਜ਼ੋਨ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸੰਸਥਾ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਜਾਗਰੂਕਤਾ ਭਰਪੂਰ ਗਤੀਵਿਧੀਆਂ ਵਿੱਚ ਭਾਗ ਲਿਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਦੇ ਭਾਸ਼ਣ, ਕੁਇਜ਼ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਭਾਸ਼ਣ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਓਜ਼ੋਨ ਪਰਤ ਦੀ ਮਹੱਤਤਾ, ਇਸ ਦੇ ਖ਼ਤਰੇ, ਵਾਤਾਵਰਨ ਵਿੱਚ ਵੱਧ ਰਹੇ ਪ੍ਰਦੂਸ਼ਣ ਅਤੇ ਓਜ਼ੋਨ ਪਰਤ ਦੀ ਸੁਰੱਖਿਆ ਲਈ ਮਨੁੱਖੀ ਜ਼ਿੰਮੇਵਾਰੀ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਪ੍ਰਿੰਸੀਪਲ ਡਾ. ਕੁਲਵੰਤ ਕੌਰ ਅਤੇ ਈ.ਟੀ.ਟੀ ਪ੍ਰਿੰਸੀਪਲ ਡਾ. ਰਾਜਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਓਜ਼ੋਨ ਪਰਤ ਧਰਤੀ ਤੇ ਜੀਵਨ ਦੀ ਸੁਰੱਖਿਆ ਲਈ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਕੇਵਲ ਸਰਕਾਰ ਜਾਂ ਕਿਸੇ ਇੱਕ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਇਕ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਵਾਤਾਵਰਨ ਪੱਖੀ ਆਦਤਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਲੋੜ ਹੈ। ਇਸ ਮੌਕੇ ਵਿਭਾਗੀ ਮੁਖੀ ਪ੍ਰੋ ਦਰਸ਼ਨ ਸਿੰਘ, ਪ੍ਰੋ ਸਰਬਜੀਤ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।