18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪਿੰਡ ਵਾਸੀਆਂ ਦੀ ਰਾਇ ਅਨੁਸਾਰ ਉਲੀਕੀ ਜਾ ਰਹੀ ਵਿਕਾਸ ਕਾਰਜਾਂ ਦੀ ਰੂਪ-ਰੇਖਾ- ਸੁਖਵੀਰ ਸਿੰਘ

ਧੂਰੀ, 17 ਸਤੰਬਰ (ਲਖਵੀਰ ਸਿੰਘ ਧਾਂਦਰਾ, ਸੁਖਵੰਤ ਸਿੰਘ ਭੁੱਲਰ, ਸੰਜੇ ਲਹਿਰੀ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਧੂਰੀ ਹਲਕੇ ਦੇ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਹੋਰ ਵਿਕਾਸ ਕਾਰਜਾਂ ਦੀ ਰੂਪ-ਰੇਖਾ ਉਲੀਕਣ ਦੇ ਮੰਤਵ ਨਾਲ ਓ. ਐਸ.

Ad Position 21
No active advertisement
ਅਜੀਤ ਡੈਸਕ 18-09-2026
ਧੂਰੀ, 17 ਸਤੰਬਰ (ਲਖਵੀਰ ਸਿੰਘ ਧਾਂਦਰਾ, ਸੁਖਵੰਤ ਸਿੰਘ ਭੁੱਲਰ, ਸੰਜੇ ਲਹਿਰੀ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਧੂਰੀ ਹਲਕੇ ਦੇ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਹੋਰ ਵਿਕਾਸ ਕਾਰਜਾਂ ਦੀ ਰੂਪ-ਰੇਖਾ ਉਲੀਕਣ ਦੇ ਮੰਤਵ ਨਾਲ ਓ.ਐਸ.ਡੀ. ਸੁਖਵੀਰ ਸਿੰਘ ਵਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪਿੰਡ ਪੇਧਨੀ ਕਲਾਂ, ਕੱਕੜਵਾਲ, ਰੰਚਣਾ, ਈਸੀ, ਮੀਮਸਾ, ਖੇੜੀ ਜੱਟਾਂ, ਢਢੋਗਲ, ਸ਼ੇਰਪੁਰ ਸੋਢੀਆਂ ਅਤੇ ਭੁੱਲਰਹੇੜੀ ਵਿਖੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡਾਂ ਦੇ ਵਸਨੀਕਾਂ ਨਾਲ ਵਿਸਥਾਰਪੂਰਵਕ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੌਜੂਦਾ ਲੋੜਾਂ, ਬੁਨਿਆਦੀ ਸਹੂਲਤਾਂ ਨਾਲ ਸਬੰਧਤ ਸਮੱਸਿਆਵਾਂ ਅਤੇ ਭਵਿੱਖ ਵਿੱਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਬਾਰੇ ਸੁਝਾਅ ਲਏ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਲੋਕਾਂ ਦੀਆਂ ਲੋੜਾਂ ਅਤੇ ਸਾਂਝੀ ਰਾਇ ਅਨੁਸਾਰ ਕੀਤਾ ਜਾਣਾ ਮਹੱਤਵਪੂਰਨ ਹੈ, ਤਾਂ ਜੋ ਵਿਕਾਸ ਕਾਰਜਾਂ ਦਾ ਲਾਭ ਹਰ ਵਰਗ ਤੱਕ ਪਹੁੰਚ ਸਕੇ। ਦੌਰੇ ਦੌਰਾਨ ਪਿੰਡਾਂ ਵਿੱਚ ਖੇਡਾਂ ਅਤੇ ਨੌਜਵਾਨਾਂ ਦੀ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਜਿਮ ਦੀਆਂ ਸਹੂਲਤਾਂ, ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕਾਂ ਅਤੇ ਸਮਾਜਿਕ ਸਮਾਗਮਾਂ ਲਈ ਕਮਿਊਨਿਟੀ ਹਾਲਾਂ ਨਾਲ ਸੰਬੰਧਿਤ ਕਾਰਜਾਂ ਬਾਰੇ ਜਾਣਕਾਰੀ ਲਈ ਗਈ। ਇਸ ਮੌਕੇ ਏ.ਡੀ.ਸੀ. ਸੁਖਚੈਨ ਸਿੰਘ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਅਮਰਦੀਪ ਸਿੰਘ ਧਾਂਦਰਾ, ਰੂਬਲ ਬਾਜਵਾ ਸਮੇਤ ਹੋਰ ਪਤਵੰਤੇ, ਸਬੰਧਤ ਅਧਿਕਾਰੀ ਅਤੇ ਪਿੰਡ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੇ ਸੀਜਨ ਤੋਂ ਪਹਿਲਾਂ ਮੰਡੀਆਂ ਦੀ ਸਫ਼ਾਈ ਕਰਵਾਉਣ ਦੀ ਮੰਗ ਅਗਲੀ ਖ਼ਬਰ ਡਾ. ਰਫ਼ੀਆ ਬੱਤੇ ਹਸਪਤਾਲ ਵਿਖੇ ਗੁਰਦਾ ਰੋਗ ਮੁਫ਼ਤ ਜਾਂਚ ਕੈਂਪ ਲਗਾਇਆ
Ad Position 24