17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਕਰਵਾਇਆ

ਧੂਰੀ, 17 ਸਤੰਬਰ (ਲਖਵੀਰ ਸਿੰਘ ਧਾਂਦਰਾ)- ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਵਿਦਿਆਰਥੀਆਂ ਨੂੰ ਕਾਨੂੰਨੀ ਅਧਿਕਾਰਾਂ, ਮੁਫ਼ਤ ਕਾਨੂੰਨੀ ਸਹਾਇਤਾ ਅਤੇ ਸਾਈਬਰ ਅਪਰਾਧਾਂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਆਨਲਾਈਨ ਹੋ ਰਹੇ ਸਾਈਬਰ ਅਪਰਾਧਾਂ ਤੋਂ ਸੁਚੇਤ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 18-09-2026
ਧੂਰੀ, 17 ਸਤੰਬਰ (ਲਖਵੀਰ ਸਿੰਘ ਧਾਂਦਰਾ)- ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਵਿਦਿਆਰਥੀਆਂ ਨੂੰ ਕਾਨੂੰਨੀ ਅਧਿਕਾਰਾਂ, ਮੁਫ਼ਤ ਕਾਨੂੰਨੀ ਸਹਾਇਤਾ ਅਤੇ ਸਾਈਬਰ ਅਪਰਾਧਾਂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਆਨਲਾਈਨ ਹੋ ਰਹੇ ਸਾਈਬਰ ਅਪਰਾਧਾਂ ਤੋਂ ਸੁਚੇਤ ਕਰਨਾ ਸੀ। ਸੈਮੀਨਾਰ ਵਿੱਚ ਮੁੱਖ ਬੁਲਾਰੇ ਵਜੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਸ੍ਰੀ ਯੋਗੇਸ਼ ਕੁਮਾਰ, ਆਈ.ਟੀ. ਵਿਸ਼ੇਸ਼ਗਿਆ ਸਾਈਬਰ ਕਰਾਈਮ, ਐਡਵੋਕੇਟ ਸ੍ਰੀ ਕਮਲ ਕੁਮਾਰ ਅਤੇ ਹਵਲਦਾਰ ਦਿਲਸਾਤ ਸਿੰਘ ਨੇ ਸ਼ਿਰਕਤ ਕੀਤੀ। ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਕਾਨੂੰਨੀ ਸੇਵਾਵਾਂ, ਉਨ੍ਹਾਂ ਦੇ ਅਧਿਕਾਰਾਂ ਅਤੇ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਸ੍ਰੀ ਯੋਗੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਸਾਈਬਰ ਧੋਖਾਧੜੀ , ਆਨਲਾਈਨ ਠੱਗੀ, ਫਰਜ਼ੀ ਲਿੰਕਾਂ, ਓ.ਟੀ.ਪੀ. ਅਤੇ ਨਿੱਜੀ ਜਾਣਕਾਰੀ ਸਾਂਝੀ ਕਰਨ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਸੁਚੇਤ ਕੀਤਾ। ਉਨ੍ਹਾਂ ਕਿਹਾ ਕਿ ਸਾਈਬਰ ਅਪਰਾਧਾਂ ਤੋਂ ਬਚਣ ਲਈ ਹਰ ਵਿਅਕਤੀ ਨੂੰ ਡਿਜੀਟਲ ਸੁਰੱਖਿਆ ਪ੍ਰਤੀ ਜਾਗਰੂਕ ਰਹਿਣਾ ਜ਼ਰੂਰੀ ਹੈ। ਇਸ ਮੌਕੇ ਕਾਲਜ ਦੇ ਡਾ. ਬਲਬੀਰ ਸਿੰਘ ਸਮੇਤ ਸਮੂਹ ਸਟਾਫ਼ ਹਾਜ਼ਰ ਰਿਹਾ। ਸੈਮੀਨਾਰ ਦਾ ਮੰਚ ਸੰਚਾਲਨ ਡਾ. ਮਨਮੀਤ ਕੌਰ ਨੇ ਕੀਤਾ। ਵਿਦਿਆਰਥੀਆਂ ਨੇ ਸੈਮੀਨਾਰ ਦੌਰਾਨ ਕਾਨੂੰਨੀ ਅਤੇ ਸਾਈਬਰ ਸੁਰੱਖਿਆ ਨਾਲ ਸਬੰਧਤ ਸਵਾਲ ਵੀ ਪੁੱਛੇ, ਜਿਨ੍ਹਾਂ ਦੇ ਬੁਲਾਰਿਆਂ ਵੱਲੋਂ ਵਿਸਥਾਰਪੂਰਵਕ ਜਵਾਬ ਦਿੱਤੇ ਗਏ।
Ad Position 22
No active advertisement
ਪਿਛਲੀ ਖ਼ਬਰ ਮਾਲੇਰਕੋਟਲਾ ’ਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂਆਂ ਵਲੋਂ ਮੀਟਿੰਗਾਂ ਦਾ ਦੌਰ ਆਰੰਭਿਆ ਅਗਲੀ ਖ਼ਬਰ ਕਿਸਾਨਾਂ ਨੇ ਰੇਲਵੇ ਟ੍ਰੈਕ ’ਤੇ ਜਾ ਕੇ ਦਿੱਤਾ ਰੋਸ ਧਰਨਾ
Ad Position 24