19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਗ਼ਲਤ ਕੰਮ ਕਰਨਾ ਤਾਂ ਕੀ ਇਸ ਬਾਰੇ ਸੋਚ ਵੀ ਨਹੀਂ ਸਕਦੇ – ਗਰੇਵਾਲ

ਸੰਗਰੂਰ, 18 ਸਤੰਬਰ (ਧੀਰਜ ਪਸ਼ੌਰੀਆ) - ਵਿਰੋਧੀ ਪਾਰਟੀਆਂ ਨੂੰ ਰਾਜਨੀਤੀ ਕਰਨ ਤੋਂ ਗਰੇਜ ਕਰਨ ਦੀ ਸਲਾਹ ਦਿੰਦਿਆਂ ਜ਼ਿਲ੍ਹਾ ਬਾਰ ਸੰਗਰੂਰ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜੋ ਜ਼ਿਲ੍ਹਾ ਬਾਰ ਸੰਗਰੂਰ ਦੇ ਪ੍ਰਧਾਨ ਵੀ ਰਹੇ ਹਨ ਗ਼ਲਤ ਕੰਮ ਕਰਨਾ ਤਾਂ ਦੂਰ ਦੀ ਗੱਲ, ਗ਼ਲਤ ਕੰਮ ਕਰਨ ਬਾਰੇ ਸੋਚ ਵੀ ਨਹੀਂ ਸਕਦੇ। ਸ੍ਰੀ ਚੀਮਾ ਹਮੇਸ਼ਾ ਤੋਂ ਹੀ ਸਾਫ਼ ਸੁਥਰੀ ਰਾਜਨੀਤੀ ਕਰਨ ਦੇ ਸਮਰਥਕ ਹਨ।

Ad Position 21
No active advertisement
ਐਡਵੋਕੇਟ ਸੁਰਜੀਤ ਸਿੰਘ ਗਰੇਵਾਲ 19-09-2026
ਸੰਗਰੂਰ, 18 ਸਤੰਬਰ (ਧੀਰਜ ਪਸ਼ੌਰੀਆ) - ਵਿਰੋਧੀ ਪਾਰਟੀਆਂ ਨੂੰ ਰਾਜਨੀਤੀ ਕਰਨ ਤੋਂ ਗਰੇਜ ਕਰਨ ਦੀ ਸਲਾਹ ਦਿੰਦਿਆਂ ਜ਼ਿਲ੍ਹਾ ਬਾਰ ਸੰਗਰੂਰ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜੋ ਜ਼ਿਲ੍ਹਾ ਬਾਰ ਸੰਗਰੂਰ ਦੇ ਪ੍ਰਧਾਨ ਵੀ ਰਹੇ ਹਨ ਗ਼ਲਤ ਕੰਮ ਕਰਨਾ ਤਾਂ ਦੂਰ ਦੀ ਗੱਲ, ਗ਼ਲਤ ਕੰਮ ਕਰਨ ਬਾਰੇ ਸੋਚ ਵੀ ਨਹੀਂ ਸਕਦੇ। ਸ੍ਰੀ ਚੀਮਾ ਹਮੇਸ਼ਾ ਤੋਂ ਹੀ ਸਾਫ਼ ਸੁਥਰੀ ਰਾਜਨੀਤੀ ਕਰਨ ਦੇ ਸਮਰਥਕ ਹਨ। ਉਨ੍ਹਾਂ ਨੂੰ ਹਲਕੇ ਵਿੱਚ ਵਿਕਾਸ ਪੁਰਸ਼ ਦੇ ਨਾਂ ਨਾਲ ਤਾਂ ਜਾਣਿਆ ਹੀ ਜਾਂਦਾ ਹੈ ਬਲਕਿ ਉਹ ਲੋਕਾਂ ਵਿੱਚ ਇੱਕ ਸ਼ਰੀਫ਼ ਸਿਆਸਤਦਾਨ ਦੇ ਤੌਰ ਤੇ ਵਿਚਰਦੇ ਹਨ। ਆਪਣੇ ਹਲਕੇ ਵਿੱਚ ਚੋਣ ਬੇਸ਼ੱਕ ਪੰਚਾਇਤ ਦੀ ਹੋਵੇ ਜਾਂ ਨਗਰ ਪੰਚਾਇਤ ਦੀ, ਬੇਸ਼ੱਕ ਟਰੱਕ ਯੂਨੀਅਨ ਦੀ ਹੋਵੇ ਉਨ੍ਹਾਂ ਅਜਿਹੀਆਂ ਚੋਣਾਂ ਵਿੱਚ ਕਿਤੇ ਵੀ ਦਖ਼ਲਅੰਦਾਜ਼ੀ ਜਾਂ ਧੱਕੇਸ਼ਾਹੀ ਨਹੀਂ ਕੀਤੀ। ਹਮੇਸ਼ਾ ਲੋਕਾਂ ਨੂੰ ਆਜ਼ਾਦੀ ਨਾਲ ਆਪਣੀ ਰਾਇ ਪ੍ਰਗਟਾਉਣ ਦਾ ਮੌਕਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਪਿੰਡ ਤੂਰਵੰਜਾਰਾ ਵਿੱਚ ਵਾਪਰੀ ਘਟਨਾ ਬਹੁਤ ਮੰਦਭਾਗੀ ਘਟਨਾ ਹੈ। ਆਪਣੀ ਨਿੱਜੀ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਐਡਵੋਕੇਟ ਗਰੇਵਾਲ ਨੇ ਕਿਹਾ ਕਿ ਇਸ ਮੁੱਦੇ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਬਦਨਾਮ ਕਰਨਾ ਚੰਗੀ ਗੱਲ ਨਹੀਂ ਹੈ। ਇੱਕ ਗ਼ਰੀਬ ਪਰਿਵਾਰ ਵਿੱਚੋਂ ਆਪਣੀ ਮਿਹਨਤ ਸਦਕਾ ਇਸ ਮੁਕਾਮ ਉੱਤੇ ਪਹੁੰਚੇ ਹਰਪਾਲ ਸਿੰਘ ਚੀਮਾ ਦੀ ਕਿਰਦਾਰਕੁਸ਼ੀ ਕਰਨਾ ਸੋਭਾ ਨਹੀਂ ਦਿੰਦਾ ਹੈ ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਸੰਗਰੂਰ ਰੇਲਵੇ ਸਟੇਸ਼ਨ ’ਤੇ ਹਜ਼ਾਰਾਂ ਦੀਵੇ ਜਗਾ ਕੇ ਮਨਾਇਆ ਜਸ਼ਨ ਜ਼ਿ... ਅਗਲੀ ਖ਼ਬਰ ਘਟੀਆ ਰਾਜਨੀਤੀ ਛੱਡ ਕੇ ਮੁੱਦਿਆਂ ’ਤੇ ਰਾਜਨੀਤੀ ਕੀਤੀ ਜਾਵੇ - ਘਰਾਚੋਂ, ਪੀਤੂ
Ad Position 24