18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮਜ਼ਦੂਰਾਂ ਅਤੇ ਕਿਸਾਨਾਂ ਨੇ ਡੀ. ਸੀ. ਦਫ਼ਤਰ ਬਾਹਰ ਪ੍ਰਦਰਸ਼ਨ ਕਰਨ ਉਪਰੰਤ ਬਰਨਾਲਾ ਕੈਂਚੀਆਂ ਤੱਕ ਕੀਤਾ ਰੋਸ ਮੁਜ਼ਾਹਰਾ

ਸੰਗਰੂਰ, 18 ਸਤੰਬਰ (ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਾਹਰ ਪਿੰਡ ਤੂਰਬਨਜਾਰੇ ਦੇ ਮਜ਼ਦੂਰ ਮਰਹੂਮ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਮਰਹੂਮ ਮਜ਼ਦੂਰ, ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ਉੱਤੇ ਰੋਸ ਮੁਜ਼ਾਹਰਾ ਕੀਤਾ। ਰੋਸ ਮੁਜ਼ਾਹਰੇ ਉਪਰੰਤ ਪ੍ਰਦਰਸ਼ਨਕਾਰੀ ਪੈਦਲ ਮਾਰਚ ਕਰਦਿਆਂ ਬਰਨਾਲਾ ਕੈਂਚੀਆਂ ਪੁੱਜੇ ਜਿੱਥੇ ਉਨ੍ਹਾਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।

Ad Position 21
No active advertisement
ਅਜੀਤ ਡੈਸਕ 19-09-2026
ਸੰਗਰੂਰ, 18 ਸਤੰਬਰ (ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਾਹਰ ਪਿੰਡ ਤੂਰਬਨਜਾਰੇ ਦੇ ਮਜ਼ਦੂਰ ਮਰਹੂਮ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਮਰਹੂਮ ਮਜ਼ਦੂਰ, ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ਉੱਤੇ ਰੋਸ ਮੁਜ਼ਾਹਰਾ ਕੀਤਾ। ਰੋਸ ਮੁਜ਼ਾਹਰੇ ਉਪਰੰਤ ਪ੍ਰਦਰਸ਼ਨਕਾਰੀ ਪੈਦਲ ਮਾਰਚ ਕਰਦਿਆਂ ਬਰਨਾਲਾ ਕੈਂਚੀਆਂ ਪੁੱਜੇ ਜਿੱਥੇ ਉਨ੍ਹਾਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਲਛਮਣ ਸੇਵੇਵਾਲ਼ਾ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਗੋਬਿੰਦ ਸਿੰਘ ਛਾਜਲੀ, ਸਾਬਕਾ ਸੈਨਿਕ ਯੂਨੀਅਨ ਦੇ ਮੀਤ ਪ੍ਰਧਾਨ ਅਵਤਾਰ ਸਿੰਘ ਮਲੇਰਕੋਟਲਾ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਆਗੂ ਜਗਤਾਰ ਸਿੰਘ ਕਾਲ਼ਾਝਾੜ ਹਰਜੀਤ ਮਹਿਲਾ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਬਲਜੀਤ ਸਿੰਘ ਨਮੋਲ਼, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਮੁਕੇਸ਼ ਮਲੌਦ, ਡੈਮੋਕਰੈਟਿਕ ਟੀਚਰ ਫ਼ਰੰਟ ਦੇ ਸੂਬਾ ਸਕੱਤਰ ਰੇਸ਼ਮ ਸਿੰਘ ਬਠਿੰਡਾ, ਦਾਤਾ ਨਮੋਲ਼, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਹਰਭਗਵਾਨ ਮੂਨਕ ਬਲਵੀਰ ਲੌਂਗੋਵਾਲ, ਜੁਝਾਰ ਲੌਂਗੋਵਾਲ, ਨੇ ਮੰਗ ਕੀਤੀ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਉੱਤੇ ਪਰਚਾ ਦਰਜ ਕੀਤਾ ਜਾਵੇ। ਪੰਜਾਬ ਸਰਕਾਰ ਦੀ ਸਖ਼ਤ ਅਲੋਚਨਾ ਕਰਦਿਆਂ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਕ ਮੰਨੀਆਂ ਮੰਗਾਂ ਨੂੰ ਤੁਰੰਤ ਲਾਗੂ ਕਰੇ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਹਰ ਫ਼ਰੰਟ ਉੱਤੇ ਫ਼ੇਲ੍ਹ ਸਾਬਤ ਹੋ ਰਹੀ ਹੈ। ਆਗੂਆਂ ਨੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਵੀ ਕੀਤਾ ਇਸ ਮੌਕੇ ਖੇਤ ਮਜ਼ਦੂਰ ਸਭਾ ਦੇ ਨਿਰੰਜਣ ਸਿੰਘ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਲਖਵੀਰ ਲੌਂਗੋਵਾਲ, ਪ੍ਰਗਟ ਕਾਲ਼ਾਝਾੜ, ਲੋਕ ਮੋਰਚੇ ਦੇ ਜਗਮੇਲ ਸਿੰਘ 1158 ਯੂਨੀਅਨ ਦੇ ਪ੍ਰੋਫੈਸਰ ਨਿਰਭੈ ਸਿੰਘ ਟੋਲ ਪਲਾਜ਼ਾ ਯੂਨੀਅਨ ਦੇ ਨਾਜ਼ਰ ਸਿੰਘ ਅਤੇ ਬੇਰੁਜ਼ਗਾਰ ਮੋਰਚੇ ਦੇ ਸੰਦੀਪ ਮੋਫਰ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂਆਂ ਨੇ ਰੇਲਵੇ ਸਟੇਸ਼ਨ ’ਤੇ ਮਨਾਇਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਅਗਲੀ ਖ਼ਬਰ ਕੌਂਸਲ ਆਫ ਡਿਪਲੋਮਾ ਇੰਜੀਨੀਅਰ ਵਲੋਂ ਮਨਾਇਆ ਇੰਜੀਨੀਅਰ ਦਿਵਸ
Ad Position 24